22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸਰਬੱਤ ਦਾ ਭਲਾ ਟਰੱਸਟ ਨੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਸੁੱਕਾ ਰਾਸ਼ਨ ਤੇ ਰਾਹਤ ਸਮੱਗਰੀ ਵੰਡੀ <br/>

Ad Position 21
No active advertisement
ਹੜ੍ਹ ਪ੍ਰਭਾਵਿਤ ਪਿੰਡਾਂ 'ਚ ਰਾਹਤ ਸਮੱਗਰੀ ਤੇ ਰਾਸ਼ਨ ਵੰਡਦੇ ਹੋਏ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਤੇ ਟੀਮ | ਤਸਵੀਰ-ਵਰਿੰਦਰ ਮਨਚੰਦਾ <br/> 28-09-2025
ਮੱਖੂ, 27 ਸਤੰਬਰ (ਵਰਿੰਦਰ ਮਨਚੰਦਾ)- ਵਿਸ਼ਵ ਪ੍ਰਸਿੱਧ ਉੱਘੇ ਸਮਾਜ ਸੇਵੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਹੇਠ ਤੇ ਜ਼ੀਰਾ ਵਿਧਾਇਕ ਨਰੇਸ਼ ਕਟਾਰੀਆ ਦੇ ਸਪੁੱਤਰ ਸ਼ੰਕਰ ਕਟਾਰੀਆ ਯੂਥ ਆਗੂ ਦੀ ਮੌਜੂਦਗੀ ਵਿਚ ਪਿੰਡ ਵਾੜਾ ਕਾਲੀ ਰਾਓ ਅਤੇ ਮਾਹਲੇ ਵਾਲਾ ਵਿਖੇ 150 ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ, ਤਰਪਾਲਾਂ, ਮੱਛਰਦਾਨੀਆਂ, ਔਰਤਾਂ ਨੂੰ ਸੈਨੇਟਰੀ ਪੈਡ, ਨਾਸ਼ਤਾ ਕਿੱਟਾਂ ਤੇ ਪਾਣੀ ਦੀਆਂ ਬੋਤਲਾਂ ਵੰਡੀਆਂ ਗਈਆਂ | ਇਹ ਵੰਡ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਤੇ ਉਨ੍ਹਾਂ ਦੀ ਟੀਮ ਵਲੋਂ ਐੱਸ.ਡੀ.ਐਮ. ਜ਼ੀਰਾ ਅਰਵਿੰਦਰ ਪਾਲ ਸਿੰਘ, ਨਾਇਬ ਤਹਿਸੀਲਦਾਰ ਮਲੂਕ ਸਿੰਘ ਪ੍ਰਸ਼ਾਸਨ ਅਧਿਕਾਰੀਆਂ ਦੇ ਸਹਿਯੋਗ ਨਾਲ ਕੀਤੀ ਗਈ | ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਵਲੋਂ ਦੱਸਿਆ ਗਿਆ ਕਿ ਵਾੜਾ ਕਾਲੀ ਰਾਓਣ ਵਿਚ ਦਰਿਆ ਦੇ ਪਾਣੀਆਂ ਨੇ ਬਹੁਤ ਭਾਰੀ ਢਾਅ ਲਗਾਈ ਹੈ ਜਿਸ ਕਾਰਨ ਨਾਲ ਲੱਗਦੇ ਕਈ ਪਿੰਡਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ ਤੇ ਅਨੇਕਾਂ ਘਰ ਇਸ ਦੇ ਲਪੇਟ 'ਚ ਆ ਗਏ ਹਨ | ਟਰੱਸਟ ਦੀਆਂ ਟੀਮਾਂ ਵਲੋਂ ਸਰਵੇਅ ਕਰ ਕੇ ਹੜ੍ਹ ਪੀੜਤ ਪਰਿਵਾਰਾਂ ਤੱਕ ਡਾ. ਓਬਰਾਏ ਵਲੋਂ ਭੇਜੀ ਜਾ ਰਹੀ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਕੈਸ਼ੀਅਰ ਵਿਜੈ ਕੁਮਾਰ ਬਹਿਲ, ਜ਼ਿਲ੍ਹਾ ਸਲਾਹਕਾਰ ਤੇ ਇੰਚਾਰਜ ਜ਼ੀਰਾ ਰਣਜੀਤ ਸਿੰਘ ਰਾਏ, ਜ਼ਿਲ੍ਹਾ ਸਲਾਹਕਾਰ ਤੇ ਇੰਚਾਰਜ ਇਸਤਰੀ ਵਿੰਗ ਜ਼ੀਰਾ ਬਲਵਿੰਦਰ ਕੌਰ ਲੋਹਕੇ, ਮਹਾਂਵੀਰ ਸਿੰਘ, ਰਾਮ ਸਿੰਘ, ਪਿਆਰ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐੱਸ.ਕੇ.ਐੱਮ. ਗੈਰ-ਸਿਆਸੀ ਵਲੋਂ ਮਰਹੂਮ ਸੱਤਿਆਪਾਲ ਮਲਿਕ ਨੂੰ ਸ਼ਰਧਾ ਦੇ ਫ਼ੁੱਲ ਭੇਟ <br/> ਅਗਲੀ ਖ਼ਬਰ ਕਾਂਗਰਸ ਨੂੰ ਮਿਲਿਆ ਵੱਡਾ ਬਲ, ਸੈਂਕੜੇ ਪਰਿਵਾਰ ਹੋਏ ਸ਼ਾਮਿਲ <br/>
Ad Position 24