22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਏ.ਆਈ. ਤਕਨੀਕ ਰਾਹੀਂ ਧਾਰਮਿਕ ਸਥਾਨਾਂ ਦੀ ਬੇਅਦਬੀ ਬਹੁਤ ਹੀ ਮੰਦਭਾਗੀ ਘਟਨਾ-ਜਥੇਦਾਰ ਸਤਪਾਲ ਸਿੰਘ <br/>

Ad Position 21
No active advertisement
ਅਜੀਤ ਡੈਸਕ 28-09-2025
ਤਲਵੰਡੀ ਭਾਈ, 27 ਸਤੰਬਰ (ਰਵਿੰਦਰ ਸਿੰਘ ਬਜਾਜ)- ਅੱਜ ਦੇ ਯੁੱਗ 'ਚ ਸੋਸ਼ਲ ਮੀਡੀਆ ਉੱਪਰ ਏ.ਆਈ. ਤਕਨੀਕ ਰਾਹੀਂ ਸਿੱਖ ਵਿਰੋਧੀ ਸ਼ਰਾਰਤੀ ਅਨਸਰਾਂ ਵਲੋਂ ਬੇਅਦਬੀ ਦੀਆਂ ਵੀਡੀਓ ਅੱਪਡੇਟ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਸਮੂਹ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ ਤੇ ਸਿੱਖ ਭਾਈਚਾਰੇ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਅਜਿਹੀਆਂ ਘਟਨਾਵਾਂ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਕਿਹਾ ਕਿ ਸਰਕਾਰ ਨੂੰ ਇਸ ਵਿਰੁੱਧ ਜਲਦ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ ਤਾਂ ਜੋ ਕੋਈ ਸ਼ਰਾਰਤੀ ਅਨਸਰ ਅੱਗੇ ਤੋਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚਾ ਸਕੇ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਨੇ ਵੀ ਇਸ ਨੂੰ ਵਿਸ਼ਵ ਪੱਧਰੀ ਧਾਰਮਿਕ ਸੰਵੇਦਨਸ਼ੀਲਤਾ ਨੂੰ ਠੇਸ ਪਹੁੰਚਾਉਣ ਵਾਲੀ ਹਰਕਤ ਕਿਹਾ ਹੈ | ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਦੇ ਪਿ੍ੰਸੀਪਲ ਪੋ੍ਰਫੈਸਰ ਰਾਜਵਿੰਦਰ ਕੌਰ ਨੇ ਕਿਹਾ ਕਿ ਸਰਕਾਰਾਂ ਦੇ ਸਾਈਬਰ ਕ੍ਰਾਈਮ ਸੈੱਲ ਦੀ ਜ਼ਿੰਮੇਵਾਰੀ ਹੈ ਕਿ ਉਹ ਸੋਸ਼ਲ ਮੀਡੀਆ 'ਤੇ ਪਾਈਆਂ ਜਾ ਰਹੀਆਂ ਅਜਿਹੀਆਂ ਗਤੀਵਿਧੀਆਂ 'ਤੇ ਰੋਕ ਲਾਉਣ ਲਈ ਵੱਧ ਤੋਂ ਵੱਧ ਯਤਨ ਕਰੇ ਤਾਂ ਜੋ ਭਵਿੱਖ 'ਚ ਕੋਈ ਸ਼ਰਾਰਤੀ ਅਨਸਰ ਕਿਸੇ ਵੀ ਧਰਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਨਾ ਕਰ ਸਕੇ | ਉਨ੍ਹਾਂ ਸਰਕਾਰ ਨੂੰ ਅਪੀਲ ਕਰਦੇ ਹੋਏ ਮੰਗ ਕੀਤੀ ਕਿ ਅਜਿਹੀਆਂ ਸੋਸ਼ਲ ਸਾਈਟਾਂ ਨੂੰ ਬੈਨ ਕਰਨ ਲਈ ਸਖ਼ਤ ਕਦਮ ਉਠਾਉਣੇ ਚਾਹੀਦੇ ਹਨ |

Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਭਾਈ ਦੇ ਖੱਤਰੀ ਭਾਈਚਾਰੇ ਦੀ ਮੀਟਿੰਗ <br/> ਅਗਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 8 ਲੱਖ ਰੁਪਏ ਦੀ ਠੱਗੀ, 3 ਖ਼ਿਲਾਫ਼ ਮਾਮਲਾ ਦਰਜ <br/>
Ad Position 24