ਪੰਜੇ ਕੇ ਉਤਾੜ, 27 ਸਤੰਬਰ (ਪੱਪੂ ਸੰਧਾ)- ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕ ਅਰਜੁਨ ਖੜਗੇ, ਰਾਹੁਲ ਗਾਂਧੀ ਦੀ ਟੀਮ ਵਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਆਲ ਇੰਡੀਆ ਕਾਂਗਰਸ ਵਲੋਂ ਨਿਯੁਕਤ ਆਬਜ਼ਰਵਰਾਂ ਵਲੋਂ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸੇ ਤਹਿਤ ਹੀ ਹਲਕਾ ਗੁਰੂਹਰਸਹਾਏ ਦੀ ਮੰਡੀ ਪੰਜੇ ਕੇ ਉਤਾੜ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਹਲਕਾ ਗੁਰੂਹਰਸਹਾਏ ਦੇ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ ਮੀਟਿੰਗ ਰੱਖੀ ਗਈ ਜਿਸ ਵਿਚ ਕਾਂਗਰਸ ਹਾਈ ਕਮਾਂਡ ਦਿੱਲੀ ਵਲੋਂ ਨਵੇਂ ਲਾਏ ਗਏ ਆਬਜ਼ਰਵਰ ਵਿਵੇਕ ਬਾਂਸਲ, ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ, ਸਾਬਕਾ ਮੰਤਰੀ ਮੋਹਣ ਸਿੰਘ ਫਲੀਆਂ ਵਾਲਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਬਜ਼ਰਵਰ ਵਿਵੇਕ ਬਾਂਸਲ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਅਹਿਮਦਾਬਾਦ ਅਧਿਵੇਸ਼ਨ ਤੋਂ ਬਾਅਦ ਪਾਰਟੀ ਨੇ ਇਹ ਮਹੱਤਵਪੂਰਨ ਅਭਿਆਨ ਸ਼ੁਰੂ ਕੀਤਾ ਹੈ ਜਿਸ ਰਾਹੀਂ ਜ਼ਿਲ੍ਹਾ ਕਾਂਗਰਸ ਕਮੇਟੀਆਂ ਨੂੰ ਲੋਕਤੰਤਰਿਕ ਪ੍ਰਕਿਰਿਆ ਰਾਹੀਂ ਦੁਬਾਰਾ ਮਜ਼ਬੂਤ ਕੀਤਾ ਜਾ ਰਿਹਾ ਹੈ | ਪਾਰਟੀ ਦੁਆਰਾ ਇਹ ਮੁਹਿੰਮ ਹੁਣ ਤੱਕ ਚਾਰ ਸੂਬਿਆਂ 'ਚ ਮੁਕੰਮਲ ਕੀਤੀ ਜਾ ਚੁੱਕੀ ਹੈ ਅਤੇ ਪੰਜਾਬ ਅੰਦਰ ਵੀ ਸੰਗਠਨਾਤਮਿਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਹ ਮੁਹਿੰਮ ਪੂਰੀ ਸਰਗਰਮੀ ਨਾਲ ਚੱਲ ਰਹੀ ਹੈ | ਆਬਜ਼ਰਵਰ ਵਿਵੇਕ ਬਾਂਸਲ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜੇ ਕਾਂਗਰਸੀ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ ਤਾਂ ਜੋ ਪਾਰਟੀ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਬਣਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਲੋਕਤੰਤਰਿਕ ਢੰਗ ਨਾਲ ਅਹੁਦੇਦਾਰਾਂ ਦੀ ਚੋਣ ਹੋਣ ਨਾਲ ਜ਼ਿਲ੍ਹਾ ਕਾਂਗਰਸ ਕਮੇਟੀਆਂ ਅੰਦਰ ਨਵੀਂ ਊਰਜਾ ਪੈਦਾ ਹੋਵੇਗੀ ਜਿਸ ਨਾਲ ਲੋਕਾਂ ਦੇ ਮੁੱਦਿਆਂ ਨੂੰ ਹੋਰ ਜ਼ਿਆਦਾ ਮਜ਼ਬੂਤੀ ਨਾਲ ਚੁੱਕਿਆ ਜਾ ਸਕੇਗਾ | ਬਾਂਸਲ ਨੇ ਕਿਹਾ ਕਿ ਕਾਂਗਰਸ ਪਾਰਟੀ ਸੰਗਠਨ ਦੀ ਮਜ਼ਬੂਤੀ ਲਈ ਜ਼ਮੀਨੀ ਨਾਲ ਤਾਲਮੇਲ ਕਰ ਰਹੀ ਹੈ, ਜਿਸ ਸਬੰਧੀ ਹਰ ਰੋਜ਼ ਹਾਈਕਮਾਂਡ ਨੂੰ ਰਿਪੋਰਟ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਦਾ ਕੰਮ ਹੋਵੇਗਾ | ਉਨ੍ਹਾਂ ਕਿਹਾ ਕਿ ਸਤੰਬਰ ਮਹੀਨੇ ਵਿਚ ਨਵੇਂ ਜ਼ਿਲ੍ਹਾ ਪ੍ਰਧਾਨਾਂ ਤੇ ਉਨ੍ਹਾਂ ਦੀਆਂ ਕਾਰਜਕਾਰੀਆਂ ਦਾ ਗਠਨ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ 'ਚ ਸਭ ਤੋਂ ਪਹਿਲਾਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਵਾਂਗਾ ਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਇਕਜੁੱਟਤਾ ਕਰਕੇ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ | ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਮੌਜੂਦਾ ਹਾਲਾਤ ਨੂੰ ਦੇਖਦਿਆਂ ਕੇਂਦਰ ਸਰਕਾਰ ਵਲੋਂ ਜੋ ਪੰਜਾਬ ਲਈ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਜਾਰੀ ਕੀਤਾ ਗਿਆ ਹੈ, ਉਹ ਬਹੁਤ ਹੀ ਜ਼ਿਆਦਾ ਘੱਟ ਹੈ ਤੇ ਪੰਜਾਬ ਦੇ ਨਾਲ ਕੇਂਦਰ ਨੇ ਹਮੇਸ਼ਾ ਹੀ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ | ਅਖ਼ੀਰ ਗੁਰਦੀਪ ਸਿੰਘ ਢਿੱਲੋਂ ਮੈਂਬਰ ਪੀ.ਪੀ.ਸੀ.ਸੀ. ਨੇ ਮੀਟਿੰਗ 'ਚ ਪਹੁੰਚੇ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਲਕਾਰ ਸਿੰਘ ਸੰਮਤੀ ਮੈਂਬਰ ਬੂਲਾ ਰਾਏ, ਸਰਬਜੀਤ ਸਿੰਘ ਹੱਡੀ ਵਾਲਾ, ਸਤਨਾਮ ਸਿੰਘ ਪ੍ਰਧਾਨ, ਗੁਰਮੀਤ ਸਿੰਘ, ਰੌਸ਼ਨ ਭਠੇਜਾ ਪੰਜੇ ਕੇ ਉਤਾੜ, ਸ਼ਰਨਜੀਤ ਸਿੰਘ ਢਿੱਲੋਂ ਮਹੰਤਾਂ ਵਾਲਾ, ਬਗੀਚਾ ਸਿੰਘ ਬੋਹੜੀਆ, ਭਗਵੰਤ ਸਿੰਘ ਹਾਮਦ, ਡੀ.ਸੀ. ਕੰਬੋਜ, ਜੋਗਿੰਦਰ ਪਾਲ ਭਾਟਾ, ਅਮਰੀਕ ਨਾਗਪਾਲ, ਰਾਜ ਬਖਸ਼ ਕੰਬੋਜ ਓ.ਬੀ.ਸੀ. ਸੈੱਲ, ਮੈਡਮ ਜੋਤੀ, ਰੁਸਤਮ ਮੁਜੈਦੀਆ, ਮਨਪ੍ਰੀਤ ਸੰਧੂ, ਡੀ.ਸੀ. ਕੰਬੋਜ, ਨਿਰਵੈਰ ਸਿੰਘ ਕਿਲੀ, ਪੱਪੂ ਮੰਡ ਗੋਲੂ ਕੇ, ਬਗੀਚਾ ਸਿੰਘ ਬੋਹੜੀਆ, ਸਤਨਾਮ ਸਿੰਘ ਬਲਾਕ ਪ੍ਰਧਾਨ, ਦਰਬਾਰ ਚੰਦ ਪੰਜੇ ਕੇ, ਰਮਨ ਬਹਿਲ, ਸੋਹਣ ਸਿੰਘ ਕੌਂਸਲਰ, ਪਵਨ ਕੁਮਾਰ, ਮਹਿੰਦਰਪਾਲ ਵੱਡਾ, ਨਿਰਵੈਰ ਸਿੰਘ ਕਿਲੀ, ਹਰਕਿ੍ਸ਼ਨ ਸੇਖੜਾ, ਜਸਵਿੰਦਰ ਸਿੰਘ ਮੌਲਵੀ ਵਾਲਾ, ਅਪਨਦੀਪ ਸਿੰਘ ਲੱਖੋ ਕੇ, ਢੋਲਾ ਚੇਅਰਮੈਨ, ਸੁਰਜੀਤ ਸਿੰਘ ਤਾਰੇਵਾਲਾ, ਪਰਮਜੀਤ ਸਿੰਘ ਜੰਗ, ਗੁਰਪਰਨ ਸਿੰਘ ਸਾਬਕਾ ਸਰਪੰਚ, ਨਾਇਬ ਸਿੰਘ, ਰੁਸਤਮ ਪੰਜੇ ਕੇ ਉਤਾੜ ਸਮੇਤ ਆਸ-ਪਾਸ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਪਤਵੰਤੇ ਤੇ ਕਾਂਗਰਸੀ ਆਗੂ ਹਾਜ਼ਰ ਸਨ |