22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਬਗੈਰ ਵਿੱਦਿਅਕ ਕਲੰਡਰ ਬਣਾਏ ਅਧਿਆਪਕਾਂ ਨੂੰ ਇਕੋ ਸਮੇਂ ਵੱਖ-ਵੱਖ ਕੰਮਾਂ 'ਚ ਉਲਝਾਉਣ ਦੀ ਡੀ.ਟੀ.ਐੱਫ਼. ਵਲੋਂ ਸਖ਼ਤ ਨਿਖੇਧੀ <br/>

Ad Position 21
No active advertisement
ਅਜੀਤ ਡੈਸਕ 28-09-2025
ਫ਼ਿਰੋਜ਼ਪੁਰ, 27 ਸਤੰਬਰ (ਗੁਰਿੰਦਰ ਸਿੰਘ) -ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ.ਟੀ.ਐੱਫ਼.) ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਸੂਬਾ ਸਕੱਤਰ ਮਹਿੰਦਰ ਕੌੜਿਆਂ ਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਤੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਮਲਕੀਤ ਸਿੰਘ ਹਰਾਜ ਨੇ ਸਿੱਖਿਆ ਵਿਭਾਗ ਵਲੋਂ ਬਗੈਰ ਕੋਈ ਵਿੱਦਿਅਕ ਕਲੰਡਰ ਬਣਾਏ ਅਧਿਆਪਕਾਂ ਨੂੰ ਇਕੋ ਸਮੇਂ ਵੱਖ-ਵੱਖ ਕੰਮਾਂ ਵਿਚ ਉਲਝਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਸਮੇਂ ਸਕੂਲਾਂ ਵਿਚ ਸਤੰਬਰ ਮਹੀਨੇ ਦੀਆਂ ਟਰਮ ਪ੍ਰੀਖਿਆਵਾਂ ਚੱਲ ਰਹੀਆਂ ਹਨ ਜੋ ਕਿ ਅਗਲੇ ਹਫ਼ਤੇ ਤੱਕ ਚੱਲਣਗੀਆਂ ਅਤੇ ਸੋਮਵਾਰ ਤੋਂ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਸ਼ੁਰੂ ਹੋ ਰਹੀਆਂ ਹਨ | ਸਿੱਖਿਆ ਵਿਭਾਗ ਨੇ ਜਿਨ੍ਹਾਂ ਦਿਨਾਂ ਵਿਚ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਕਰਵਾਉਣ ਦੇ ਹੁਕਮ ਦਿੱਤੇ ਸਨ ਹੁਣ ਉਨ੍ਹਾਂ ਦਿਨਾਂ ਵਿਚ ਹੀ ਸਕੂਲਾਂ ਵਿਚ ਨਵੀਆਂ ਬਣੀਆਂ ਸਕੂਲ ਮੈਨੇਜਮੈਂਟ ਕਮੇਟੀਆਂ (ਐੱਸ.ਐੱਮ.ਸੀ.) ਦੀਆਂ ਟਰੇਨਿੰਗਾਂ ਕਰਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ | ਵਰਨਣਯੋਗ ਹੈ ਕਿ ਵਿਦਿਆਰਥੀਆਂ ਦੇ ਸਤੰਬਰ ਟਰਮ ਪ੍ਰੀਖਿਆਵਾਂ ਦੇ ਨਾਲ ਹੀ ਚੋਣ ਕਮਿਸ਼ਨ ਵਲੋਂ ਪਹਿਲਾਂ ਹੀ ਸੂਬੇ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.) ਦਾ ਕੰਮ ਚੱਲ ਰਿਹਾ ਹੈ ਜਿਸ ਵਿਚ ਵੱਡੀ ਗਿਣਤੀ ਵਿਚ ਅਧਿਆਪਕ ਬੀ.ਐੱਲ.ਓ. ਵਜੋਂ ਡਿਊਟੀਆਂ ਨਿਭਾ ਰਹੇ ਹਨ ਜਿਨ੍ਹਾਂ ਨੂੰ ਕਿ ਵੱਖ ਵੱਖ ਵਿਧਾਨ ਸਭਾ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਪਹਿਲਾਂ ਹੀ ਸਕੂਲਾਂ ਤੋਂ ਫ਼ਾਰਗ ਕਰਵਾ ਕੇ ਬੀ.ਐੱਲ.ਓ. ਦੇ ਕੰਮਾਂ ਉੱਤੇ ਤਾਇਨਾਤ ਕੀਤਾ ਹੋਇਆ ਹੈ | ਅਜਿਹੇ ਵਿਚ ਅਧਿਆਪਕਾਂ ਦਾ ਕਹਿਣਾ ਹੈ ਕਿ ਉਹ ਇਸ ਭੰਬਲਭੂਸੇ ਵਿਚ ਫਸੇ ਹਨ ਕਿ ਉਹ ਆਪਣੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਲੈ ਕੇ ਜਾਣ, ਐੱਸ.ਐੱਮ.ਸੀ. ਦੀਆਂ ਟਰੇਨਿੰਗਾਂ ਵਿਚ ਭਾਗ ਲੈਣ ਜਾਂ ਬੀ.ਐੱਲ.ਓ. ਡਿਊਟੀ ਕਰਨ? ਡੀ.ਟੀ.ਐੱਫ. ਦੇ ਆਗੂਆਂ ਨੇ ਕਿਹਾ ਕਿ ਸਰਕਾਰ ਸੂਬੇ ਦੀ ਸਿੱਖਿਆ ਨੂੰ ਲੈ ਕੇ ਜ਼ਰਾ ਵੀ ਗੰਭੀਰ ਨਹੀਂ ਹੈ ਜਿਸ ਦੀ ਤਾਜ਼ਾ ਮਿਸਾਲ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਉੱਤੇ ਇਕੋ ਸਮੇਂ ਕਈ ਕੰਮ ਥੋਪਣਾ ਹੈ | ਸੂਬੇ ਦੀਆਂ ਬਹੁਤ ਸਾਰੀਆਂ ਸਕੂਲ ਮੈਨੇਜਮੈਂਟ ਕਮੇਟੀਆਂ ਵਿਚ ਪੰਜਾਬ ਸਰਕਾਰ ਵਲੋਂ ਸਿਆਸੀ ਦਖ਼ਲ ਅੰਦਾਜ਼ੀ ਦੇ ਅਜੰਡੇ ਤਹਿਤ ਨਿਯਮਾਂ ਵਿਚ ਕੀਤੀਆਂ ਗੈਰ-ਵਾਜਬ ਤਬਦੀਲੀਆਂ ਰਾਹੀਂ ਆਪਣੇ ਸਿਆਸੀ ਚਹੇਤਿਆਂ ਨੂੰ ਸ਼ਾਮਿਲ ਕੀਤਾ ਗਿਆ ਹੈ ਜਿਨ੍ਹਾਂ ਨੂੰ ਸਰਕਾਰੀ ਫੰਡਾਂ 'ਤੇ ਸਟੇਟ ਪੱਧਰ ਦੀਆਂ ਟਰੇਨਿੰਗਾਂ ਲਗਵਾਉਣ ਪਿੱਛੋਂ ਹੁਣ ਹੇਠਲੇ ਪੱਧਰ 'ਤੇ ਟਰੇਨਿੰਗਾਂ ਲਈ ਤਿਆਰ ਕੀਤਾ ਜਾ ਰਿਹਾ ਹੈ | ਅਜਿਹਾ ਕਰਦੇ ਹੋਏ ਜਿੱਥੇ ਸਿੱਖਿਆ ਦੇ ਖੇਤਰ 'ਚ ਬੇਲੋੜੇ ਸਿਆਸੀ ਦਖ਼ਲ ਨੂੰ ਹਵਾ ਦਿੱਤੀ ਜਾ ਰਹੀ ਹੈ ਉੱਥੇ ਦੂਜੇ ਪਾਸੇ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਇਕੋ ਸਮੇਂ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਉਲਝਾ ਕੇ ਸਕੂਲਾਂ ਦਾ ਵਿੱਦਿਅਕ ਮਾਹੌਲ ਲੀਰੋ ਲੀਰ ਕੀਤਾ ਜਾ ਰਿਹਾ ਹੈ | ਡੀ.ਟੀ.ਐੱਫ. ਆਗੂਆਂ ਨੇ ਕਿਹਾ ਕਿ
ਉਨ੍ਹਾਂ ਦੀ ਜਥੇਬੰਦੀ ਲੰਮੇ ਸਮੇਂ ਤੋਂ ਮੰਗ ਕਰਦੀ ਆ ਰਹੀ ਹੈ | ਸੂਬੇ ਦੇ ਸਕੂਲਾਂ ਦਾ ਵਿੱਦਿਅਕ ਤੇ ਖੇਡ ਕਲੰਡਰ ਹਰ ਵਰ੍ਹੇ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਸਮੇਂ ਹੀ ਬਣਾ ਕੇ ਜਾਰੀ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ ਅਧਿਆਪਕ ਤੇ ਵਿਦਿਆਰਥੀ ਅਜਿਹੀਆਂ ਘੰੁਮਣ-ਘੇਰੀਆਂ ਵਿਚ ਨਾ ਪੈਣ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਕੋ ਸਮੇਂ ਇਕ ਹੀ ਕੰਮ ਕਰਵਾਇਆ ਜਾਵੇ | ਇਸ ਮੌਕੇ ਸਰਬਜੀਤ ਸਿੰਘ ਭਾਵੜਾ, ਦਵਿੰਦਰ ਨਾਥ, ਅਮਿਤ ਕੁਮਾਰ, ਗੁਰਵਿੰਦਰ ਸਿੰਘ ਖੋਸਾ, ਸੰਦੀਪ ਕੁਮਾਰ ਮੱਖੂ, ਗਗਨ ਮਿੱਤਲ, ਅਰਵਿੰਦ ਗਰਗ, ਇੰਦਰ ਸਿੰਘ ਸੰਧੂ, ਸਵਰਨ ਸਿੰਘ ਜੋਸਨ, ਨਰਿੰਦਰ ਸਿੰਘ ਜੰਮੂ, ਮਨੋਜ ਕੁਮਾਰ, ਦਰਸ਼ਨ ਲਾਲ, ਸੁਧੀਰ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਰਿੰਦਰ ਸਿੰਘ ਲੱਖੋਵਾਲ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌ... ਅਗਲੀ ਖ਼ਬਰ ਰੇਲਵੇ ਡਵੀਜ਼ਨਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਦੋ ਦਿਨਾ ਖ਼ੂਨਦਾਨ ਕੈਂਪ ਲਗਾਇਆ <br/>
Ad Position 24