22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਰਿੰਦਰ ਸਿੰਘ ਲੱਖੋਵਾਲ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ 4 ਨੂੰ -ਸੋਢੀ/ਅਲੀਪੁਰ <br/>

Ad Position 21
No active advertisement
ਦਾਣਾ ਮੰਡੀ ਜ਼ੀਰਾ ਵਿਖੇ ਗੱਲਬਾਤ ਦੌਰਾਨ ਭਾਕਿਯੂ ਲੱਖੋਵਾਲ ਦੇ ਆਗੂ ਹਰਦਿਆਲ ਸਿੰਘ ਅਲੀਪੁਰ, ਕਿਰਨਪਾਲ ਸਿੰਘ ਸੋਢੀ ਤੇ ਹੋਰ | ਤਸਵੀਰ-ਹਰਜੀਤ ਸਿੰਘ ਗਿੱਲ <br/> 28-09-2025
ਜ਼ੀਰਾ, 27 ਸਤੰਬਰ (ਹਰਜੀਤ ਸਿੰਘ ਗਿੱਲ)- ਪਿਛਲੇ ਸਮੇਂ ਦੌਰਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਅਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਈ ਪਿੰਡਾਂ ਨੂੰ ਹੜ੍ਹਾਂ ਨੇ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਜਿਸ ਕਾਰਨ ਜਿੱਥੇ ਕਿਸਾਨਾਂ ਦੀਆਂ ਜ਼ਮੀਨਾਂ, ਫ਼ਸਲਾਂ ਤੇ ਹੋਰ ਆਰਥਿਕ ਨੁਕਸਾਨ ਹੋਇਆ ਉੱਥੇ ਲੋਕਾਂ ਦੇ ਘਰ-ਬੂਹੇ, ਪਸ਼ੂਆਂ ਤੇ ਕਈ ਪਰਿਵਾਰਾਂ ਦੇ ਰੋਜ਼ਗਾਰ ਦੇ ਸਾਧਨ ਵੀ ਖੁੱਸ ਗਏ ਜਿਨ੍ਹਾਂ ਦੀ ਮਦਦ ਲਈ ਭਾਰਤੀ ਕਿਸਾਨ ਯੂਨੀਅਨ ਵਲੋਂ ਮੁਹਿੰਮ ਚਲਾਉਂਦਿਆਂ ਜਿੱਥੇ ਪੀੜਤ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ | ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਤੇ ਸੂਬਾ ਮੀਤ ਪ੍ਰਧਾਨ ਕਿਰਨਪਾਲ ਸਿੰਘ ਸੋਢੀ ਨੇ ਕਿਹਾ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪੀੜਤ ਕਿਸਾਨਾਂ ਤੇ ਹੋਰ ਲੋਕਾਂ ਦੇ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਕਰਨ ਦੀ ਕੋਸ਼ਿਸ਼ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦਿਆਂ ਹੜ੍ਹ ਪੀੜਤਾਂ ਲੋਕਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀ ਮਾਲੀ ਮਦਦ ਤੋਂ ਇਲਾਵਾ ਲੋੜਵੰਦ ਲੋਕਾਂ ਨੂੰ ਘਰ ਬਣਾਉਣ, ਜ਼ਮੀਨਾਂ ਨੂੰ ਵਾਹੀਯੋਗ ਬਣਾਉਣ ਲਈ ਮਦਦ ਕਰਨ ਤੋਂ ਇਲਾਵਾ ਜਿਨ੍ਹਾਂ ਲੋਕਾਂ ਦੇ ਪਸ਼ੂਆਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਪਸ਼ੂ ਦਿੱਤੇ ਜਾਣਗੇ ਤੇ ਪਸ਼ੂਆਂ ਲਈ ਹਰਾ ਚਾਰਾ, ਅਚਾਰ, ਤੂੜੀ ਆਦਿ ਦੇਣ ਦੇ ਨਾਲ-ਨਾਲ ਲੋਕਾਂ ਨੂੰ ਰੋਜ਼ਾਨਾਂ ਵਰਤੋਂ ਵਾਲਾ ਸਮਾਨ ਰਾਸ਼ਨ ਸਮੱਗਰੀ ਆਦਿ ਭੇਟ ਕੀਤੀ ਜਾਵੇਗੀ, ਜਿਸ ਸੰਬੰਧੀ ਰਾਕੇਸ਼ ਟਿਕੈਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਤੇ ਹਰਿੰਦਰ ਸਿੰਘ ਲੱਖੋਵਾਲ ਪੰਜਾਬ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਮਿਤੀ 4 ਅਕਤੂਬਰ ਨੂੰ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਨਾਲ ਲੈ ਕੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਜਾਵੇਗਾ | ਇਸ ਮੌਕੇ ਬਲਵਿੰਦਰ ਸਿੰਘ ਜ਼ਿਲ੍ਹਾ ਪ੍ਰੈੱਸ ਸਕੱਤਰ, ਜਲੌਰ ਸਿੰਘ ਜ਼ਿਲ੍ਹਾ ਵਿੱਤ ਸਕੱਤਰ, ਬਲਵਿੰਦਰ ਸਿੰਘ ਮਰਖਾਈ ਜ਼ਿਲ੍ਹਾ ਮੀਤ ਪ੍ਰਧਾਨ, ਰੇਸ਼ਮ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਚਮਕੌਰ ਸਿੰਘ ਬਲਾਕ ਪ੍ਰਧਾਨ ਜ਼ੀਰਾ, ਗੁਰਵੀਰ ਸਿੰਘ ਜਨਰਲ ਸਕੱਤਰ ਖੋਸਾ ਦਲ ਸਿੰਘ, ਚਮਕੌਰ ਸਿੰਘ ਖੋਸਾ ਮੀਤ ਪ੍ਰਧਾਨ ਫ਼ਿਰੋਜ਼ਪੁਰ, ਗੁਰਤੇਜ ਸਿੰਘ ਮੀਤ ਪ੍ਰਧਾਨ ਬਲਾਕ ਜ਼ੀਰਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਸੰਬੰਧੀ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਦਿੱਕਤ- ਚੇਅਰਮੈਨ ਗਿੱਲ ਅਗਲੀ ਖ਼ਬਰ ਬਗੈਰ ਵਿੱਦਿਅਕ ਕਲੰਡਰ ਬਣਾਏ ਅਧਿਆਪਕਾਂ ਨੂੰ ਇਕੋ ਸਮੇਂ ਵੱਖ-ਵੱਖ ਕੰਮਾਂ 'ਚ ਉਲਝਾਉਣ ਦੀ ਡੀ.ਟੀ.ਐੱਫ਼. ਵਲੋਂ ਸਖ਼ਤ ਨਿਖ...
Ad Position 24