22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਬੀਜ ਮੁਫ਼ਤ ਦੇਵੇਗੀ ਸੂਬਾ ਸਰਕਾਰ-ਰਜਨੀਸ਼ ਦਹੀਆ <br/>

Ad Position 21
No active advertisement
ਅਜੀਤ ਡੈਸਕ 28-09-2025
ਫ਼ਿਰੋਜ਼ਪੁਰ, 27 ਸਤੰਬਰ(ਰਾਕੇਸ਼ ਚਾਵਲਾ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹਾਂ ਕਾਰਨ ਜਿਹੜੇ ਕਿਸਾਨਾਂ ਦਾ ਨੁਕਸਾਨ ਹੋਇਆ ਹੈ | ਉਨ੍ਹਾਂ ਨੂੰ ਸੂਬਾ ਸਰਕਾਰ ਵਲੋਂ ਕਣਕ ਦੀ ਬਿਜਾਈ ਲਈ ਮੁਫ਼ਤ ਬੀਜ ਦਿੱਤਾ ਜਾਵੇਗਾ | ਵਿਧਾਇਕ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਆਏ ਹੜ੍ਹਾਂ ਕਾਰਨ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ | ਇਸ ਲਈ ਕਿਸਾਨਾਂ ਨੂੰ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਪੰਜਾਬ ਵਲੋਂ ਐਲਾਨ ਕੀਤਾ ਗਿਆ ਹੈ ਕਿ ਪੂਰੇ ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ 5 ਲੱਖ ਏਕੜ ਜ਼ਮੀਨ 'ਤੇ ਬਿਜਾਈ ਕਰਨ ਵਾਸਤੇ 2 ਲੱਖ ਕੁਇੰਟਲ ਕਣਕ ਦਾ ਬੀਜ ਕਿਸਾਨਾਂ ਨੂੰ ਮੁਫ਼ਤ ਦਿੱਤਾ ਜਾਵੇਗਾ | ਵਿਧਾਇਕ ਦਹੀਆ ਨੇ ਮੁੱਖ ਮੰਤਰੀ ਪੰਜਾਬ ਦਾ ਇਸ ਫ਼ੈਸਲੇ ਲਈ ਧੰਨਵਾਦ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ ਅਗਲੀ ਖ਼ਬਰ ਪਿੰਡ ਸ਼ਤਾਬਗੜ੍ਹ ਦਾ ਦੰਗਲ ਮੇਲਾ 30 ਨੂੰ
Ad Position 24