ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ
ਅਜੀਤ ਡੈਸਕ
28-09-2025
ਫ਼ਾਜ਼ਿਲਕਾ, 27 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਖੂਈ ਖੇੜਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਅਜਮੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬਲਵਿੰਦਰ ਸਿੰਘ ਉਰਫ਼ ਭਿੰਦਾ ਪੁੱਤਰ ਪ੍ਰੀਤਮ ਸਿੰਘ ਵਾਸੀ ਪੱਤਰੇ ਵਾਲਾ ਨਜਾਇਜ਼ ਸ਼ਰਾਬ ਕੱਢਣ ਤੇ ਵੇਚਣ ਦਾ ਆਦੀ ਹੈ | ਜੋ ਅੱਜ ਵੀ ਅਬੋਹਰ ਹਿੰਦੂਮਲਕੋਟ ਰੋਡ ਨਹਿਰੀਂ ਪਾਣੀ ਵਾਲੀ ਬੁਰਜੀ 'ਤੇ ਬੈਠਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਪੁਲਿਸ ਨੇ ਛਾਪੇਮਾਰੀ ਕਰਕੇ ਉਸ ਨੂੰ ਸਵਾ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |