ਮਮਦੋਟ, 27 ਸਤੰਬਰ (ਸੁਖਦੇਵ ਸਿੰਘ ਸੰਗਮ)-ਸਿਵਲ ਹਸਪਤਾਲ ਮਮਦੋਟ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਮੇਜ ਰਾਮ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਸੁਰੱਖਿਆ ਮਾਤਿ੍ਤਵ ਯੋਜਨਾ ਤਹਿਤ ਹਸਪਤਾਲ ਵਿਖੇ ਗਰਭਵਤੀ ਅÏਰਤਾਂ ਦੇ ਡਾਕਟਰੀ ਜਾਂਚ ਲਈ ਕੈਂਪ ਲਗਾਇਆ ਗਿਆ | ਇਸ ਦੌਰਾਨ ਅÏਰਤਾਂ ਦੇ ਮਾਹਿਰ ਡਾ. ਰਿਚਾ ਨੇ ਦੱਸਿਆ ਕਿ ਇਸ ਕੈਂਪ ਦਾ ਮਕਸਦ ਗਰਭਵਤੀ ਅÏਰਤਾਂ ਦੀ ਸਮੇਂ ਸਿਰ ਦੇਖਭਾਲ ਕਰ ਕੇ ਸੁਰੱਖਿਅਤ ਬੱਚੇ ਦੇ ਜਨਮ ਨੂੰ ਯਕੀਨੀ ਬਣਾਉਣਾ ਹੈ | ਉਨ੍ਹਾਂ ਨੇ ਇਸ ਮੌਕੇ ਰੁਟੀਨ ਚੈੱਕਅਪ, ਪੋਸ਼ਣ ਸਲਾਹ ਮਸ਼ਵਰਾ ਅਤੇ ਉੱਚ ਖ਼ਤਰੇ ਵਾਲੀਆਂ ਗਰਭਵਤੀ ਅÏਰਤਾਂ ਦੀ ਸਕਰੀਨਿੰਗ ਵੀ ਕੀਤੀ ਤੇ ਲੋੜਵੰਦ ਅÏਰਤਾਂ ਦੇ ਟੈੱਸਟ ਕਰਕੇ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਮੈਡੀਕਲ ਅਫ਼ਸਰ ਡਾ. ਰੇਖਾ ਭੱਟੀ ਨੇ ਗਰਭਵਤੀ ਔਰਤਾਂ ਨੂੰ ਚੰਗੀ ਖ਼ੁਰਾਕ ਜਿਵੇਂ ਹਰੀਆਂ ਸਬਜ਼ੀਆਂ, ਮੌਸਮੀ ਫਲ, ਦੁੱਧ ਤੇ ਸਹੀ ਮਾਤਰਾ ਵਿਚ ਪਾਣੀ ਪੀਣ ਬਾਰੇ ਦੱਸਿਆ ਤੇ ਨਾਲ ਹੀ ਕਿਹਾ ਜੇਕਰ ਤੁਸੀਂ ਕਿਸੇ ਸਮੱਸਿਆ ਦਾ ਸਾਹਮਣਾ ਕਰ ਰਹੇ ਹੋ, ਜਿਵੇਂ ਕਿ ਥਕਾਵਟ, ਖ਼ੂਨ ਦੀ ਘਾਟ ਤਾਂ ਤੁਰੰਤ ਡਾਕਟਰੀ ਸਲਾਹ ਲਵੋ | ਇਸ ਮੌਕੇ ਬਲਾਕ ਐਜੂਕੇਟਰ ਅਮਨ ਕੰਬੋਜ ਨੇ ਆਈਆਂ ਹੋਈਆਂ ਗਰਭਵਤੀ ਅÏਰਤਾਂ ਨੂੰ ਸਿਹਤ ਵਿਭਾਗ ਵਲੋਂ ਮਿਲਣ ਵਾਲੀਆਂ ਸਿਹਤ ਸਹੂਲਤਾਂ ਬਾਰੇ ਜਾਗਰੂਕ ਕੀਤਾ ਉਨ੍ਹਾਂ ਨੂੰ ਜ਼ਰੂਰੀ ਖ਼ੁਰਾਕ ਵੀ ਦਿੱਤੀ ਗਈ |