22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਬੀ.ਕੇ.ਯੂ. ਉਗਰਾਹਾਂ ਤੇ ਜਨਤਕ ਜਥੇਬੰਦੀਆਂ ਨੇ ਹੜ੍ਹ ਪੀੜਤਾਂ ਨੂੰ ਵੰਡੀ ਰਾਹਤ ਸਮੱਗਰੀ <br/>

Ad Position 21
No active advertisement
ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਕਣਕ ਵੰਡਦੇ ਹੋਏ ਕਿਸਾਨ ਆਗੂ | ਅਜੀਤ ਤਸਵੀਰ <br/> 28-09-2025
ਫ਼ਾਜ਼ਿਲਕਾ, 27 ਸਤੰਬਰ (ਅਮਰਜੀਤ ਸ਼ਰਮਾ)- ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਕਿਸਾਨਾਂ, ਖੇਤ ਮਜ਼ਦੂਰਾਂ, ਮੁਲਾਜ਼ਮਾਂ, ਠੇਕਾ ਕਾਮਿਆ, ਸਾਬਕਾ ਸੈਨਿਕਾਂ ਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਚਲਾਈ ਸਾਂਝੀ ਮੁਹਿੰਮ ਤਹਿਤ ਜਲਾਲਾਬਾਦ ਤੇ ਫ਼ਾਜ਼ਿਲਕਾ ਖੇਤਰ ਦੇ ਬਾਰਡਰ ਨਾਲ ਲੱਗਦੇ ਤੇ ਹੜ੍ਹਾਂ ਦੀ ਮਾਰ ਹੇਠ ਆਏ ਪਿੰਡ ਚੱਕ ਰੁਹੇਲਾ, ਲਖੇ ਕੜਾਹੀਆਂ, ਝੰਗੜ ਭੈਣੀ, ਗੁਲਾਬਾ ਭੈਣੀ, ਰਾਮ ਸਿੰਘ ਭੈਣੀ, ਰੇਤੇ ਵਾਲੀ ਭੈਣੀ, ਤੇਜਾ ਰੁਹੇਲਾ, ਦੋਨਾ ਨਾਨਕਾ ਸਮੇਤ ਵੱਖ-ਵੱਖ ਪਿੰਡਾਂ ਤੇ ਢਾਣੀਆਂ ਵਿਚ ਲੋੜਵੰਦਾਂ ਨੂੰ 9000 ਕਣਕ ਦੇ ਗੱਟਿਆਂ ਦੀ ਵੰਡ ਕੀਤੀ ਗਈ | ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ, ਹਰਿੰਦਰ ਬਿੰਦੂ, ਗੁਰਭੇਜ ਸਿੰਘ ਰੋਹੀ ਵਾਲਾ ਤੇ ਹਰਿਆਣਾ ਦੇ ਕਿਸਾਨ ਆਗੂ ਨਿਰਭੈ ਸਿੰਘ ਦੀ ਅਗਵਾਈ ਹੇਠ ਲੋੜਵੰਦਾਂ ਨੂੰ ਘਰ-ਘਰ ਜਾ ਕੇ ਰਾਸ਼ਨ ਦੀ ਸਪਲਾਈ ਕੀਤੀ ਗਈ | ਇਸ ਮੌਕੇ ਬਿਜਲੀ ਮੁਲਾਜ਼ਮਾਂ ਦੇ ਆਗੂ ਸੁਖਵੰਤ ਸਿੰਘ ਸੇਖੋਂ ਵੀ ਮੌਜੂਦ ਸਨ | ਫ਼ਾਜ਼ਿਲਕਾ ਦੀ ਦਾਣਾ ਮੰਡੀ 'ਚ ਕੱਲ੍ਹ ਰਾਤ ਤੋਂ ਹੀ ਸੈਂਕੜੇ ਟਰਾਲੀਆਂ ਦਾ ਕਾਫ਼ਲਾ ਪਹੁੰਚਿਆ ਜਿੰਨਾ ਨੂੰ ਅੱਜ ਸਵੇਰੇ ਇਕੱਲੇ ਇਕੱਲੇ ਪਿੰਡ ਦੇ ਲੋੜਵੰਦਾਂ ਦੀਆਂ ਸੂਚੀਆਂ ਦੇ ਕੇ ਰਵਾਨਾ ਕੀਤਾ ਗਿਆ | ਕਿਸਾਨ ਮਜ਼ਦੂਰ ਆਗੂਆਂ ਨੇ ਆਖਿਆ ਕਿ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਤੇ ਬਦ-ਇੰਤਜ਼ਾਮੀ ਕਾਰਨ ਆਏ ਭਿਆਨਕ ਹੜ੍ਹਾਂ ਦੀ ਬਦੌਲਤ ਕਿਰਤੀ ਕਮਾਊ ਲੋਕਾਂ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪਈ ਹੈ |

Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਵਿਪਨ ਸ਼ਰਮਾ ਦੇ ਯਤਨਾਂ ਸਦਕਾ ਅਪਾਹਜਾਂ ਲਈ ਰੇਲਵੇ ਪਾਸ ਤੇ ਸਰਟੀਫਿਕੇਟ ਬਣਾਏ <br/> ਅਗਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਮਨਾਇਆ ਵਿਸ਼ਵ ਪੰਜਾਬੀ ਦਿਵਸ <br/>
Ad Position 24