22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਗੋਪੀ ਚੰਦ ਕਾਲਜ ਦੇ ਪੰਜਾਬੀ ਵਿਭਾਗ ਨੇ ਐਕਸਟੈਨਸ਼ਨ ਲੈਕਚਰ ਕਰਵਾਇਆ <br/>

Ad Position 21
No active advertisement
ਮੁੱਖ ਬੁਲਾਰੇ ਨੂੰ ਸਨਮਾਨਿਤ ਕਰਦੇ ਹੋਏ ਪਿ੍ੰਸੀਪਲ ਡਾ. ਹਾਂਡਾ ਅਤੇ ਹੋਰ | ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ <br/> 28-09-2025
ਅਬੋਹਰ, 27 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ/ਵਿਵੇਕ ਹੂੜੀਆ) - ਸਥਾਨਕ ਗੋਪੀ ਚੰਦ ਆਰਿਆ ਮਹਿਲਾ ਕਾਲਜ ਆਪਣੀਆਂ ਵਿੱਦਿਅਕ ਗਤੀਵਿਧੀਆਂ ਦੇ ਨਾਲ-ਨਾਲ ਸਹਿ ਵਿੱਦਿਅਕ ਗਤੀਵਿਧੀਆਂ ਲਈ ਵੀ ਹਮੇਸ਼ਾ ਚਰਚਾ ਦਾ ਵਿਸ਼ਾ ਰਿਹਾ ਹੈ | ਇਸੇ ਲੜੀ ਤਹਿਤ ਪਿ੍ੰਸੀਪਲ ਡਾਕਟਰ ਰੇਖਾ ਸੂਦ ਹਾਂਡਾ ਦੀ ਯੋਗ ਨੁਮਾਇੰਦਗੀ ਅਧੀਨ ਤੇ ਡਾਕਟਰ ਸ਼ਕੁੰਤਲਾ ਮਿੱਢਾ ਮੁਖੀ ਪੰਜਾਬੀ ਵਿਭਾਗ ਦੀ ਦੇਖ-ਰੇਖ ਹੇਠ ਪੰਜਾਬੀ ਵਿਭਾਗ ਵਲੋਂ ਇਕ ਐਕਸਟੈਨਸ਼ਨ ਲੈਕਚਰ 'ਆਓ ਨਾਟਕ ਪੜ੍ਹੀਏ ਰੰਗਮੰਚ ਦੇ ਹਾਣੀ ਬਣੀਏ' ਕਰਵਾਇਆ ਗਿਆ ਜਿਸ ਦੇ ਮੁੱਖ ਬੁਲਾਰੇ ਡਾਕਟਰ ਸਤੀਸ਼ ਕੁਮਾਰ ਵਰਮਾ ਸੇਵਾ ਮੁਕਤ ਮੁਖੀ ਪੰਜਾਬੀ ਵਿਭਾਗ, ਡਾਇਰੈਕਟਰ ਯੁਵਕ ਭਲਾਈ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਰਹੇ | ਪ੍ਰੋਗਰਾਮ ਦੀ ਸ਼ੁਰੂਆਤ ਪਿ੍ੰਸੀਪਲ ਡਾਕਟਰ ਰੇਖਾ ਸੂਦ ਹਾਂਡਾ ਵਲੋਂ ਡਾਕਟਰ ਸਤੀਸ਼ ਕੁਮਾਰ ਵਰਮਾ ਨੂੰ ਬੁਕੇ ਭੇਟ ਕਰਨ ਨਾਲ ਹੋਈ | ਉਪਰੰਤ ਮੁੱਖ ਬੁਲਾਰੇ, ਪਿ੍ੰਸੀਪਲ ਅਤੇ ਅਧਿਆਪਕਾਂ ਵਲੋਂ ਜੋਤ ਜਗਾਈ ਗਈ | ਇਸ ਤੋਂ ਬਾਅਦ ਮੈਡਮ ਕਮਲੇਸ਼, ਮੈਡਮ ਰਾਜਵੀਰ ਕੌਰ ਅਤੇ ਮੈਡਮ ਸਿਮਰਜੀਤ ਕੌਰ ਵਲੋਂ ਸਵਾਗਤ ਗੀਤ ਪੇਸ਼ ਕੀਤਾ ਗਿਆ, ਅਨਮੋਲਦੀਪ ਕੌਰ ਨੇ ਲੋਕ ਗੀਤ ਪੇਸ਼ਕਾਰੀ ਦਿੱਤੀ | ਉਪਰੰਤ ਪਿ੍ੰਸੀਪਲ ਸਾਹਿਬਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਵਿਧੀਵਤ ਰੂਪ ਨਾਲ ਸਵਾਗਤ ਕੀਤਾ | ਡਾ.ਸਤੀਸ਼ ਕੁਮਾਰ ਵਰਮਾ ਨੇ ਆਪਣੇ ਸਮੁੱਚੇ ਵਿਖਿਆਨ ਦੌਰਾਨ ਸੱਚੇ ਨਾਰੀਵਾਦੀ ਹੋਣ ਦਾ ਸੁਨੇਹਾ ਦਿੱਤਾ | ਇਸ ਮੌਕੇ ਜ਼ਿਲ੍ਹਾ ਖੋਜ ਅਫ਼ਸਰ ਡਾਕਟਰ ਪਰਮਿੰਦਰ ਸਿੰਘ, ਡੀ.ਏ.ਵੀ. ਕਾਲਜ ਦੇ ਪੰਜਾਬੀ ਵਿਭਾਗ ਮੁਖੀ ਡਾਕਟਰ ਤਰਸੇਮ ਸ਼ਰਮਾ, ਸਰਕਾਰੀ ਕਾਲਜ ਫ਼ਾਜ਼ਿਲਕਾ ਤੋਂ ਮੈਡਮ ਵੀਰਪਾਲ ਕੌਰ, ਮੈਡਮ ਜਗਵਿੰਦਰ ਕੌਰ ਤੇ ਕਾਲਜ ਦੇ ਸਟਾਫ਼ ਨੇ ਵੀ ਸ਼ਿਰਕਤ ਕੀਤੀ | ਇਸ ਪ੍ਰੋਗਰਾਮ ਦੌਰਾਨ ਮੈਡਮ ਅਮਨਪ੍ਰੀਤ ਕੌਰ ਸੰਧੂ, ਮੈਡਮ ਰਾਜਵੀਰ ਕੌਰ, ਮੈਡਮ ਕਮਲੇਸ਼ ਅਤੇ ਮੈਡਮ ਸਿਮਰਜੀਤ ਕੌਰ ਦਾ ਯੋਗਦਾਨ ਸਲਾਹੁਣਯੋਗ ਰਿਹਾ | ਪਿ੍ੰਸੀਪਲ ਨੇ ਮੁਖੀ ਪੰਜਾਬੀ ਵਿਭਾਗ ਡਾਕਟਰ ਸ਼ਕੁੰਤਲਾ ਮਿੱਢਾ ਤੇ ਸਮੂਹ ਸਟਾਫ਼ ਨੂੰ ਪ੍ਰੋਗਰਾਮ ਲਈ ਮੁਬਾਰਕਬਾਦ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਆਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਵਿਅਕਤੀ ਦੀ ਮੌਤ ਅਗਲੀ ਖ਼ਬਰ ਪੰਡਿਤ ਦੀਨ ਦਿਆਲ ਉਪਾਧਿਆਇ ਦਾ ਜਨਮ ਦਿਨ ਮਨਾਇਆ <br/>
Ad Position 24