ਫ਼ਿਰੋਜ਼ਪੁਰ, 28 ਸਤੰਬਰ (ਰਾਕੇਸ਼ ਚਾਵਲਾ)-ਅੱਜ ਸਟਰੀਮ ਲਾਈਨ ਵੈੱਲਫੇਅਰ ਸੁਸਾਇਟੀ ਫ਼ਿਰੋਜ਼ਪੁਰ ਵਲੋਂ ਚੌਂਕ ਨਾਮਦੇਵ ਫ਼ਿਰੋਜ਼ਪੁਰ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ 118ਵਾਂ ਜਨਮ ਦਿਹਾੜਾ ਡਾ. ਦੀਵਾਨ ਚੰਦ ਸੁਖੀਜਾ ਚੇਅਰਮੈਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਾਇਆ ਗਿਆ | ਇਸ ਮੌਕੇ ਡਾ. ਸੁਖੀਜਾ ਚੇਅਰਮੈਨ, ਕਿਸ਼ਨ ਚੰਦ ਜਾਗੋਵਾਲੀਆ ਪ੍ਰਧਾਨ, ਰਮੇਸ਼ ਬਜਾਜ ਸੀਨੀਅਰ ਮੀਤ ਪ੍ਰਧਾਨ ਅਤੇ ਪ੍ਰਵੀਨ ਧਵਨ ਜਨਰਲ ਸਕੱਤਰ ਨੇ ਜੰਗੇ ਆਜ਼ਾਦੀ ਵਿਚ ਉਨ੍ਹਾਂ ਵਲੋਂ ਦਿੱਤੇ ਯੋਗਦਾਨ ਅਤੇ ਕੁਰਬਾਨੀ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ | ਇਸ ਮੌਕੇ ਬਜਾਜ ਨੇ ਭਗਤ ਸਿੰਘ ਦੇ ਫ਼ਿਰੋਜ਼ਪੁਰ ਸ਼ਹਿਰ ਦੇ ਤੂੜੀ ਬਾਜ਼ਾਰ ਵਿਖੇ ਸਥਿਤ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਪੁਰਾਤਤਵ ਵਿਭਾਗ ਨੂੰ ਮੰਗ ਕੀਤੀ ਗਈ ਕਿ ਇਸ ਘਰ ਨੂੰ ਅਜਾਇਬ ਘਰ ਦਾ ਰੂਪ ਦਿੱਤਾ ਜਾਵੇ ਅਤੇ ਲਾਇਬਰੇਰੀ ਬਣਾਈ ਜਾਵੇ ਤਾਂ ਜੋ ਨਵੀਂ ਪੀੜੀਆਂ ਅਤੇ ਯੁਵਾ ਵਰਗ ਉਨ੍ਹਾਂ ਦੀ ਜੀਵਨੀ ਤੋਂ ਪ੍ਰੇਰਿਤ ਹੋ ਸਕੇ | ਇਸ ਮੌਕੇ ਨਾਮਦੇਵ ਚੌਂਕ ਵਿਖੇ ਪੰਜਾਬ ਪੁਲਿਸ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਵੀ ਭਗਤ ਸਿੰਘ ਨੂੰ ਨਮਨ ਕੀਤਾ ਗਿਆ | ਇਸ ਮੌਕੇ ਰਾਮ ਕਿਸ਼ੋਰ ਵਧਵਾ ਕੋਆਰਡੀਨੇਟਰ, ਸਰਵ ਹਿਤੈਸ਼ੀ ਭਾਟੀਆ, ਸ਼ਕੰੁਤਲਾ ਨਰੂਲਾ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ |