ਜ਼ੀਰਾ, 28 ਸਤੰਬਰ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਦੇ ਸ਼ਹੀਦ ਭਗਤ ਸਿੰਘ ਮਾਰਕੀਟ ਵਿਚ ਹੈਲਪਿੰਗ ਹੈਂਡ ਵੈੱਲਫੇਅਰ ਸੁਸਾਇਟੀ ਵਲੋਂ ਡਿਜੀਟਲ ਐਕਸਰੇ ਸੈਂਟਰ ਨੂੰ ਲੋਕ ਅਰਪਿਤ ਕੀਤਾ ਗਿਆ | ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਦੌਰਾਨ ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਲੋਂ ਆਈਆਂ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ | ਇਸ ਦੌਰਾਨ ਮੁੱਖ ਅਰਦਾਸੀਏ ਭਾਈ ਪ੍ਰੇਮ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਲੋਂ ਹੈਲਪਿੰਗ ਹੈਂਡ ਸੁਸਾਇਟੀ ਦੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਪ੍ਰੋਗਰਾਮ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹਲਕਾ ਵਿਧਾਇਕ ਨਰੇਸ਼ ਕਟਾਰੀਆ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਗੱਲਬਾਤ ਕਰਦਿਆਂ ਹੈਲਪਿੰਗ ਹੈਂਡ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਪ੍ਰੀਤ ਸਿੰਘ ਬਬਲੂ ਅਤੇ ਗੁਰਪ੍ਰੀਤ ਸਿੰਘ ਗੋਰਾ ਆਪ ਆਗੂ ਨੇ ਦੱਸਿਆ ਕਿ ਇਸ ਸੈਂਟਰ ਉੱਤੇ 17 ਲੱਖ ਰੁਪਏ ਦੀ ਲਾਗਤ ਆਈ ਹੈ, ਜਿਸ ਨੂੰ ਸੰਗਤਾਂ ਦੇ ਸਹਿਯੋਗ ਨਾਲ ਚਲਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਦੌਰਾਨ 8090 ਰੁਪਏ ਵਿਚ ਡਿਜੀਟਲ ਐਕਸਰਾ ਕੀਤਾ ਜਾਵੇਗਾ, ਜਦਕਿ ਲੋੜਵੰਦਾਂ ਨੂੰ ਇਹ ਸਹੂਲਤ ਮੁਫ਼ਤ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸੁਸਾਇਟੀ ਵਲੋਂ ਪਹਿਲਾਂ ਵੀ ਲੋੜਵੰਦਾਂ ਲਈ ਘੱਟ ਰੇਟਾਂ 'ਤੇ ਮੈਡੀਕਲ ਦਵਾਈਆਂ ਦਾ ਸਟੋਰ ਬੜੀ ਸਫਲਤਾ ਪੂਰਵਕ ਚੱਲ ਰਿਹਾ ਹੈ | ਇਸ ਦੌਰਾਨ ਆਏ ਹੋਏ ਵਿਸ਼ੇਸ਼ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਸੰਗਤਾਂ ਵਿਚ ਕੁਲਬੀਰ ਸਿੰਘ ਜ਼ੀਰਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਹਾਕਮ ਸਿੰਘ ਪ੍ਰਧਾਨ ਅਰੋੜ ਵੰਸ਼, ਚਰਨ ਸਿੰਘ ਸਿੱਕੀ ਪ੍ਰਧਾਨ ਮਹਾਂ ਅਰੋੜਾ ਵੰਸ਼, ਜਸਪਾਲ ਸਿੰਘ ਵਿਰਕ ਆਮ ਆਗੂ, ਅਜੈਬ ਸਿੰਘ ਸਾਬਕਾ ਐਮ.ਸੀ, ਡਾ. ਰਛਪਾਲ ਸਿੰਘ ਗਿੱਲ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ, ਲੈਕਚਰਾਰ ਨਰਿੰਦਰ ਸਿੰਘ ਪ੍ਰਧਾਨ ਐਨ.ਜੀ.ਓ ਕਮੇਟੀ, ਜਰਨੈਲ ਸਿੰਘ ਭੁੱਲਰ ਪ੍ਰਧਾਨ ਪ੍ਰਕਿਰਤੀ ਕਲੱਬ, ਹਰਜੀਤ ਸਿੰਘ ਵਧਵਾ, ਕਲਭੂਸ਼ਣ ਸ਼ਰਮਾ ਪ੍ਰਧਾਨ ਰਾਮ ਲੀਲ੍ਹਾ ਕਲੱਬ, ਅਮਰਜੀਤ ਕੌਰ ਛਾਬੜਾ ਜ਼ਿਲ੍ਹਾ ਪ੍ਰਧਾਨ, ਕਿਰਨ ਗੌੜ ਪ੍ਰਧਾਨ ਸੇਵਾ ਭਾਰਤੀ ਸੰਸਥਾ ਮਹਿਲਾ ਵਿੰਗ, ਧਰਮਪਾਲ ਚੁੱਘ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ, ਰਾਜੇਸ਼ ਢੰਡ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਪਿਆਰਾ ਸਿੰਘ ਢਿੱਲੋਂ, ਮਾਸਟਰ ਗੁਰਪ੍ਰੀਤ ਸਿੰਘ ਜੱਜ, ਲਖਵੀਰ ਸਿੰਘ ਕੋਠੇ ਗਾਦੜੀ ਵਾਲੇ, ਸੁਖਦੇਵ ਸਿੰਘ ਡੀ.ਪੀ.ਡੀ ਕਾਲਜ, ਅਮਰਜੀਤ ਸਿੰਘ ਘੁੰਮਣ ਅਕਾਲੀ ਆਗੂ, ਰਜਿੰਦਰ ਸਿੰਘ ਕਾਲੀ ਬਾਬਾ, ਭਾਈ ਬਾਪੂ ਤਰਸੇਮ ਸਿੰਘ ਪ੍ਰਧਾਨ ਵਾਰਸ ਪੰਜਾਬ ਜਥੇਬੰਦੀ, ਅਮਰਜੀਤ ਸਿੰਘ ਮਠਾੜੂ ਤੋਂ