ਫ਼ਿਰੋਜ਼ਪੁਰ, 28 ਸਤੰਬਰ (ਰਾਕੇਸ਼ ਚਾਵਲਾ)-ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ 'ਤੇ ਠੱਗੀ ਮਾਰਨ ਦੇ ਮਾਮਲੇ 'ਚ ਇਕ ਲੜਕੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਜਾਣਕਾਰੀ ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਦਰਖਾਸਤ ਯ.ਆਈ.ਡੀ ਨੰਬਰ 622325 ਮਿਤੀ 18 ਜੁਲਾਈ 2024 ਵਲੋਂ ਸੁਖਦੀਪ ਕੌਰ ਪਤਨੀ ਸੰਦੀਪ ਸਿੰਘ ਵਾਸੀ ਸਿਟੀ ਪਲਾਜ਼ਾ ਪੈਲੇਸ ਦੇ ਪਿਛਲੇ ਪਾਸੇ ਨੇੜੇ ਮਾਤਾ ਵਾਰਡ ਬਸਤੀ ਨਿਜ਼ਾਮਦੀਨ ਵਾਲੀ ਜ਼ਿਲ੍ਹਾ ਫ਼ਿਰੋਜ਼ਪੁਰ ਬਾਅਦ ਪੜਤਾਲ ਉਪ ਕਪਤਾਨ ਪੁਲਿਸ ਪੀ.ਬੀ.ਆਈ ਫ਼ਿਰੋਜ਼ਪੁਰ ਅਤੇ ਬਾਅਦ ਮਨਜ਼ੂਰੀ ਐੱਸ.ਐੱਸ.ਪੀ ਫ਼ਿਰੋਜ਼ਪੁਰ ਵਲੋਂ ਥਾਣਾ ਮੌਸੂਲ ਹੋਈ | ਜਿਸ ਵਿਚ ਲੜਕੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਦਵਿੰਦਰ ਕੌਰ ਪੁੱਤਰੀ ਜਸਵੰਤ ਸਿੰਘ ਵਾਸੀ ਪਿੰਡ ਕਰਮੂਵਾਲਾ ਨੇ 3 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਉਕਤ ਲੜਕੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ |