28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਦਾਸ ਐਂਡ ਬ੍ਰਾਊਨ ਤੇ ਡੀ. ਸੀ ਮਾਡਲ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ <br/>

Ad Position 21
No active advertisement
ਅਜੀਤ ਡੈਸਕ 29-09-2025
ਫ਼ਿਰੋਜ਼ਪੁਰ, 28 ਸਤੰਬਰ (ਗੁਰਿੰਦਰ ਸਿੰਘ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਡੀ.ਸੀ.ਐੱਮ ਗਰੁੱਪ ਆਫ਼ ਸਕੂਲਜ਼ ਵਲੋਂ ਚਲਾਏ ਜਾ ਰਹੇ ਸਕੂਲਾਂ ਵਿਚ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਦਾਸ ਐਂਡ ਬ੍ਰਾਊਨ ਵਰਲਡ ਸਕੂਲ ਦੀ ਪਿ੍ੰਸੀਪਲ ਰੁਚੀ ਪਾਂਡੇ ਨੇ ਦੱਸਿਆ ਕਿ ਸਕੂਲ ਵਿਚ ਭਗਤ ਸਿੰਘ ਦਾ ਬੁੱਤ ਲਗਾਇਆ ਗਿਆ ਹੈ ਅਤੇ ਇਕ ਬਲਾਕ ਦਾ ਨਾਮ ਵੀ ਭਗਤ ਸਿੰਘ ਦੇ ਨਾਮ 'ਤੇ ਰੱਖਿਆ ਗਿਆ ਹੈ | ਉਨ੍ਹਾਂ ਵਿਦਿਆਰਥੀਆਂ ਅਤੇ ਸਟਾਫ਼ ਨਾਲ ਮਿਲ ਕੇ ਭਗਤ ਸਿੰਘ ਨੂੰ ਫ਼ੁਲ ਭੇਟ ਕੀਤੇ ਅਤੇ ਦੇਸ਼ ਭਗਤੀ ਦੇ ਨਾਅਰੇ ਲਗਾਏ ਅਤੇ ਸ਼ਹੀਦ ਦੇ ਜੀਵਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਜੀ.ਐੱਮ ਰਾਜਕੁਮਾਰ ਰਾਣਾ, ਡੀ.ਜੀ.ਐੱਮ ਡਾ. ਸਲਿਨ, ਪੂਨਮ ਸੂਦ, ਹਰਸੰਗੀਤ ਸਿੰਘ, ਨੀਲਕਸ਼ੀ, ਪੁਨੀਤ ਕੌਰ ਅਤੇ ਹੋਰ ਹਾਜ਼ਰ ਸਨ | ਇਸੇ ਤਰ੍ਹਾਂ ਡੀ.ਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਯਚਨਾ ਚਾਵਲਾ ਦੀ ਅਗਵਾਈ ਹੇਠ ਸਟਾਫ਼ ਨੇ ਆਜ਼ਾਦੀ ਦੇ ਨਾਇਕ ਸ਼ਹੀਦ ਭਗਤ ਸਾਹ ਦੀ ਮੂਰਤੀ 'ਤੇ ਫ਼ੁਲ ਭੇਟ ਕੀਤੇ | ਸਕੂਲ ਵਿਚ ਮੁੱਖ ਗੇਟ ਦੇ ਬਿਲਕੁਲ ਸਾਹਮਣੇ ਭਗਤ ਸਿੰਘ, ਮਹਾਤਮਾ ਗਾਂਧੀ ਅਤੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀਆਂ ਮੂਰਤੀਆਂ ਵੀ ਸਥਾਪਿਤ ਕੀਤੀਆਂ ਗਈਆਂ ਹਨ ਤਾਂ ਜੋ ਵਿਦਿਆਰਥੀ ਆਪਣੇ ਜੀਵਨ ਤੋਂ ਪ੍ਰੇਰਣਾ ਲੈ ਸਕਣ | ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਭਗਤ ਸਿੰਘ ਦਾ ਅਹਿਮ ਯੋਗਦਾਨ ਸੀ ਅਤੇ ਉਨ੍ਹਾਂ ਦੇ ਕਾਰਨ ਹੀ ਅੱਜ ਪੂਰਾ ਦੇਸ਼ ਆਜ਼ਾਦੀ ਦੀ ਹਵਾ ਵਿਚ ਸਾਹ ਲੈ ਰਿਹਾ ਹੈ | ਇਸ ਮੌਕੇ ਡਿਪਟੀ ਪਿ੍ੰਸੀਪਲ ਮਨੀਸ਼ ਬੰਗਾ, ਸੀਨੀਅਰ ਜੀ.ਐੱਮ ਪੀਯੂਸ਼ ਬੇਰੀ, ਏ.ਜੀ.ਐੱਮ ਪਵਨ ਜੋਸ਼ੀ, ਡਾ. ਪੀਯੂਸ਼ ਗੁਪਤਾ, ਡਾ. ਅੰਕਿਤਾ ਗੁਪਤਾ, ਡਾ. ਚੇਤਨ ਖੁਰਾਣਾ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚਿੱਟਾ ਪੀਂਦਾ ਕੀਤਾ ਕਾਬੂ-ਮਾਮਲਾ ਦਰਜ ਅਗਲੀ ਖ਼ਬਰ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਕਾਰਨ ਕੱਚੇ ਅਧਿਆਪਕ ਨੇ ਕਿਹਾ ਦੁਨੀਆ ਨੂੰ ਅਲਵਿਦਾ-ਸੰਧੂ
Ad Position 24