ਜ਼ੀਰਾ, 28 ਸਤੰਬਰ (ਰਜਨੀਸ਼ ਕਥੂਰੀਆ)-ਆਪਣੀ ਹੀ ਸਰਕਾਰ ਵਲੋਂ ਦਰਜ ਕੀਤੇ ਗਏ ਜਬਰ ਜ਼ਿਨਾਹ ਦੇ ਪਰਚੇ ਤੋਂ ਬਾਅਦ ਰੂਪੋਸ਼ ਹੋਏ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਸਰਕਾਰ ਵਲੋਂ ਜ਼ਲੀਲ ਕੀਤੇ ਜਾ ਰਹੇ ਉਸ ਦੇ ਪਰਿਵਾਰ ਦੇ ਹੱਕ ਵਿਚ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਹਾਂ ਦਾ ਨਾਅਰਾ ਮਾਰਿਆ ਹੈ | ਅਕਸਰ ਹੀ ਸੁਰਖ਼ੀਆਂ ਵਿਚ ਰਹਿੰਦੇ ਹਲਕਾ ਜ਼ੀਰਾ ਦੇ ਸਾਬਕਾ ਨੌਜਵਾਨ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਪਠਾਣਮਾਜਰਾ ਦਾ ਪੱਖ ਪੂਰਦਿਆਂ ਕਿਹਾ ਕਿ ਉਸ ਦਾ ਕਸੂਰ ਸਿਰਫ਼ ਏਨਾ ਸੀ ਕਿ ਉਸ ਨੇ ਪੰਜਾਬ ਵਿਚ ਹੜ੍ਹ ਆਉਣ ਲਈ ਸਰਕਾਰ ਦੇ ਇਕ ਚਹੇਤੇ ਅਧਿਕਾਰੀ 'ਤੇ ਸਵਾਲ ਖੜੇ ਕੀਤੇ ਜਿਸ ਤੋਂ ਬਾਅਦ ਉਹ ਸੱਚ ਬੋਲਣ ਦਾ ਖ਼ਮਿਆਜ਼ਾ ਭੁਗਤ ਰਿਹਾ ਹੈ | ਉਨ੍ਹਾਂ ਕਿਹਾ ਕਿ ਸਿਤਮ ਜਰੀਫੀ ਤਾਂ ਇਹ ਹੈ ਕਿ ਪਠਾਣਮਾਜਰਾ ਵਲੋਂ ਲਗਾਏ ਗਏ ਦੋਸ਼ਾਂ 'ਤੇ ਜੇਕਰ ਪੰਜਾਬ ਸਰਕਾਰ ਨੂੰ ਕੋਈ ਇਤਰਾਜ਼ ਸੀ ਤਾਂ ਸਰਕਾਰ ਨੂੰ ਇਸ 'ਤੇ ਆਪਣਾ ਪੱਖ ਰੱਖਣਾ ਚਾਹੀਦਾ ਸੀ ਪਰ ਅਜਿਹਾ ਕਰਨ ਦੀ ਬਜਾਏ ਵਿਧਾਇਕ ਪਠਾਣਮਾਜਰਾ ਦੀ ਆਵਾਜ਼ ਦਬਾਉਣ ਲਈ ਉਸ ਦੇ ਖ਼ਿਲਾਫ਼ ਸਰਕਾਰ ਵਲੋਂ ਜਬਰ ਜ਼ਿਨਾਹ ਦਾ ਪਰਚਾ ਦਰਜ ਕਰ ਦਿੱਤਾ ਗਿਆ | ਪਰਚਾ ਦਰਜ ਹੋਣ ਤੋਂ ਬਾਅਦ ਏਨਾ ਸਮਾਂ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਦੇ 92 ਵਿਧਾਇਕਾਂ ਵਲੋਂ ਸਾਧੀ ਗਈ ਚੁੱਪੀ 'ਤੇ ਸਵਾਲ ਉਠਾਉਂਦਿਆਂ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਜ਼ਮੀਰ ਜਾਗਦੀ ਹੁੰਦੀ ਤਾਂ ਉਹ ਪਠਾਣਮਾਜਰਾ ਦੇ ਹੱਕ ਵਿਚ ਨਿੱਤਰਦੇ | ਕੁਲਬੀਰ ਸਿੰਘ ਜ਼ੀਰਾ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪਠਾਣਮਾਜਰਾ ਦੇ ਖ਼ਿਲਾਫ਼ ਦਰਜ ਕੀਤੇ ਗਏ ਜਬਰ ਜ਼ਿਨਾਹ ਦੇ ਕੇਸ ਦਾ ਫ਼ੈਸਲਾ ਮਾਨਯੋਗ ਅਦਾਲਤਾਂ 'ਤੇ ਛੱਡ ਦੇਈਏ ਤਾਂ ਉਸ ਵਲੋਂ ਕੀਤੀ ਗਈ ਬਿਆਨਬਾਜ਼ੀ ਦੇ ਮਾਮਲੇ ਵਿਚ ਉਸ ਦੇ ਪਰਿਵਾਰ ਦਾ ਕੀ ਕਸੂਰ ਹੈ? ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਧਾਇਕ ਸਰਕਾਰ ਦੇ ਖ਼ਿਲਾਫ਼ ਬੋਲਦਾ ਹੈ ਉਸ ਦੇ ਖ਼ਿਲਾਫ਼ ਪਰਚਾ ਦਰਜ ਕਰਕੇ ਉਸ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ | ਕੁਲਬੀਰ ਸਿੰਘ ਜ਼ੀਰਾ ਨੇ ਸਵਾਲ ਉਠਾਇਆ ਕਿ ਜਿਸ ਮਾਨਸਿਕ ਪਰੇਸ਼ਾਨੀ ਅਤੇ ਸਦਮੇ ਵਿਚੋਂ ਹਰਮੀਤ ਸਿੰਘ ਪਠਾਣਮਾਜਰੇ ਦਾ ਪਰਿਵਾਰ ਗੁਜ਼ਰ ਰਿਹਾ ਹੈ ਅਜਿਹੇ ਹਾਲਾਤ ਵਿਚ ਜੇਕਰ ਉਸ ਦੇ ਪਰਿਵਾਰ ਨਾਲ ਕੋਈ ਮੰਦਭਾਗੀ ਘਟਨਾ ਵਾਪਰ ਜਾਂਦੀ ਹੈ ਤਾਂ ਉਸਦੇ ਲਈ ਕੌਣ ਜ਼ਿੰਮੇਵਾਰ ਹੋਵੇਗਾ? ਅੰਤ ਵਿਚ ਕੁਲਬੀਰ ਸਿੰਘ ਜ਼ੀਰਾ ਨੇ ਮੁੱਖ ਮੰਤਰੀ ਪੰਜਾਬ ਨੂੰ ਕਿਹਾ ਕਿ ਤੁਸੀਂ ਆਪਣੇ ਵਿਧਾਇਕਾਂ ਵਲੋਂ ਸਵਾਲ ਉਠਾਏ ਜਾਣ ਤੇ ਉਨ੍ਹਾਂ ਦੇ ਖ਼ਿਲਾਫ਼ ਪਰਚੇ ਦਰਜ ਕਰ ਰਹੇ ਹੋ ਪਰ ਅਜੇ ਤਾਂ ਲੋਕਾਂ ਨੇ ਤੁਹਾਨੂੰ ਸਵਾਲ