28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਬਾਬਾ ਬੁੱਢਾ ਜੀ ਗ੍ਰੰਥੀ ਪਾਠੀ ਸਭਾ ਰਜਿਸਟਰਡ ਵਲੋਂ ਗੁਰੂਧਾਮਾਂ ਦੇ ਦਰਸ਼ਨਾਂ ਲਈ ਬੱਸ ਯਾਤਰਾ ਰਵਾਨਾ <br/>

Ad Position 21
No active advertisement
ਅਜੀਤ ਡੈਸਕ 29-09-2025
ਫ਼ਿਰੋਜ਼ਪੁਰ, 28 ਸਤੰਬਰ (ਸੁਖਵਿੰਦਰ ਸਿੰਘ)-ਬਾਬਾ ਬੁੱਢਾ ਜੀ ਗ੍ਰੰਥੀ ਪਾਠੀ ਸਭਾ ਰਜਿਸਟਰਡ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਉਣ ਤੋਂ ਬਾਅਦ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ੁਕਰਾਨੇ ਵਾਸਤੇ ਬੱਸ ਯਾਤਰਾ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਜਾ ਰਹੀ ਹੈ ਜਿਸ ਦਾ ਰੂਟ ਇਸ ਪ੍ਰਕਾਰ ਹੈ | ਸਭ ਤੋਂ ਪਹਿਲਾਂ ਭਾਈ ਕੀ ਡਰੋਲੀ ਮੰਜੀ ਸਾਹਿਬ ਫ਼ਤਿਹਗੜ੍ਹ ਸਾਹਿਬ, ਪੰਜੋਖੜਾ ਸਾਹਿਬ, ਟੋਕਾ ਸਾਹਿਬ, ਨਰਾਇਣਗੜ੍ਹ ਪਰਮੇਸ਼ਵਰ ਦੁਆਰ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ ਤੋਂ ਹੋ ਕੇ ਸ੍ਰੀ ਪਾਉਂਟਾ ਸਾਹਿਬ ਪਹੁੰਚੇਗੀ | ਦੂਸਰੇ ਦਿਨ ਸ੍ਰੀ ਪਾਉਂਟਾ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰਨ ਤੋਂ ਬਾਅਦ ਗੁਰਦੁਆਰਾ ਭੰਗਾਣੀ ਸਾਹਿਬ, ਸ਼ੇਰਗਾਹ ਸਾਹਿਬ ਅਤੇ ਹੋਰ ਲੋਕਲ ਗੁਰਦੁਆਰਾ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰਦੇ ਹੋਏ ਵਾਪਸ ਫ਼ਿਰੋਜ਼ਪੁਰ ਪਹੁੰਚੇਗੀ | ਬੱਸ ਯਾਤਰਾ ਦੀ ਅਗਵਾਈ ਪ੍ਰਧਾਨ ਭਾਈ ਕੁਲਵੰਤ ਸਿੰਘ ਕਰ ਰਹੇ ਹਨ | ਉਨ੍ਹਾਂ ਤੋਂ ਇਲਾਵਾ ਭਾਈ ਅਵਤਾਰ ਸਿੰਘ ਫ਼ੌਜੀ, ਸਤਨਾਮ ਸਿੰਘ, ਸਾਜਨ ਬਸੰਤ ਸਿੰਘ ਖ਼ਜ਼ਾਨਚੀ, ਭਾਈ ਦਰਸ਼ਨ ਸਿੰਘ, ਭਾਈ ਗੁਰਨਾਮ ਸਿੰਘ ਮੀਤ ਪ੍ਰਧਾਨ ਭਾਈ ਕਸ਼ਮੀਰ ਸਿੰਘ, ਭਾਈ ਮਨਪ੍ਰੀਤ ਸਿੰਘ, ਭਾਈ ਲਵਪ੍ਰੀਤ ਸਿੰਘ, ਭਾਈ ਕੁਲਬੀਰ ਸਿੰਘ, ਭਾਈ ਆਸ਼ਪਾਲ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਕੁਲਵਿੰਦਰ ਸਿੰਘ ਇਹਨਾਂ ਸਾਰੇ ਸਿੰਘਾਂ ਤੋਂ ਇਲਾਵਾ ਹੋਰ ਵੀ ਕਈ ਪਰਿਵਾਰ ਯਾਤਰਾ ਲਈ ਗਏ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀ ਨੇ ਸੰਘਰਸ਼ ਦੀ ਦਿੱਤੀ ਚਿਤਾਵਨੀ ਅਗਲੀ ਖ਼ਬਰ ਕੁਲਬੀਰ ਜ਼ੀਰਾ 'ਆਪ' ਵਿਧਾਇਕ ਪਠਾਣਮਾਜਰਾ ਦੇ ਹੱਕ 'ਚ ਨਿੱਤਰੇ
Ad Position 24