28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਸਿਮੀਗੋ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲੇ 'ਚ 3 ਤਗਮੇ ਜਿੱਤੇ <br/>

Ad Position 21
No active advertisement
ਅਜੀਤ ਡੈਸਕ 29-09-2025
ਅਬੋਹਰ, 28 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਨਾਰੰਗ ਸ਼ੂਟਿੰਗ ਕਲੱਬ ਅਤੇ ਮਾਤਾ ਗੁਜ਼ਰੀ ਪਬਲਿਕ ਸਕੂਲ ਵਲੋਂ ਕਰਵਾਏ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲੇ 'ਚ ਤਿੰਨ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਨ੍ਹਾਂ ਮੁਕਾਬਲਿਆਂ 'ਚ ਸਕੂਲ ਦੇ ਵਿਦਿਆਰਥੀ ਗੁਰਫ਼ਤਿਹ ਸਿੰਘ ਨੇ ਉਮਰ ਵਰਗ 17 ਸਾਲ ਦੇ ਏਅਰ ਰਾਈਫ਼ਲ ਮੁਕਾਬਲੇ 'ਚ ਦੂਜਾ ਸਥਾਨ ਅਤੇ ਦਕਸ਼ ਬਿਸ਼ਨੋਈ ਨੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਦੇ ਵਿਦਿਆਰਥੀ ਰਿਆਨ ਧਵਨ ਨੇ ਉਮਰ ਵਰਗ 14 ਸਾਲ ਦੇ ਏਅਰ ਪਿਸਟਲ ਮੁਕਾਬਲੇ 'ਚ ਤੀਜਾ ਸਥਾਨ ਹਾਸਲ ਕਰ ਤਿੰਨਾਂ ਨੇ ਤਗਮੇ ਹਾਸਲ ਕੀਤੇ ਹਨ | ਸਕੂਲ ਦੇ ਇਨ੍ਹਾਂ ਜੇਤੂ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਸਕੂਲ ਕਮੇਟੀ ਦੇ ਚੇਅਰਮੈਨ ਨਰੇਸ਼ ਕੁਮਾਰ ਗੋਇਲ, ਪਿ੍ੰਸੀਪਲ ਸ੍ਰੀਮਤੀ ਰਜਨੀ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਰੀਅਨ ਦੇ ਮਾਲਟੇ ਨੇ ਕਿਸਾਨ ਮੇਲੇ 'ਚ ਦੂਜਾ ਸਥਾਨ ਹਾਸਿਲ <br/> ਅਗਲੀ ਖ਼ਬਰ ਕਾਸੋ ਅਭਿਆਨ ਤਹਿਤ ਪੁਲਿਸ ਪ੍ਰਸ਼ਾਸਨ ਵਲ਼ੋਂ ਜਨਤਕ ਥਾਵਾਂ ਦੀ ਗਿਣਤੀ ਗਈ ਚੈਕਿੰਗ <br/>
Ad Position 24