ਜਲਾਲਾਬਾਦ, 28 ਸਤੰਬਰ (ਕਰਨ ਚੁਚਰਾ)-ਗਾਂਧੀ ਨਗਰ ਵਿਖੇ ਪਰਸਵਾਰਥ ਸਭਾ ਵਲੋਂ ਚਲਾਈ ਜਾ ਰਹੀ ਡਿਸਪੈਂਸਰੀ ਵਿਚ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਾ. ਰਾਜੀਵ ਮਿੱਢਾ ਨੇ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਉਪਲਬਧ ਕਰਵਾਈਆਂ | ਸਭਾ ਦੇ ਅਹੁਦੇਦਾਰ ਸੁਰੇਸ਼ ਚੌਹਾਨ ਨੇ ਦੱਸਿਆ ਕਿ 54 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਸਾਰਿਆ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਪਰਸਵਾਰਥ ਸਭਾ ਦੇ ਪ੍ਰਧਾਨ ਅਨਿਲ ਦੀਪ ਨਾਗਪਾਲ, ਪ੍ਰਧਾਨ ਵਿਜੇ ਬਾਘਲਾ, ਉਪ ਪ੍ਰਧਾਨ ਗੁਰਚਰਨ ਕਮੀਰਿਆ, ਖ਼ਜ਼ਾਨਚੀ ਸੁਰੇਸ਼ ਚੌਹਾਨ, ਇੰਦਰਜੀਤ ਸਿੰਘ ਬੱਬਰ ਬਿੱਟੂ, ਮੈਡਮ ਰਮਨ, ਰੌਬਿਨ ਵਾਟਸ, ਰਮੇਸ਼ ਰਾਠੀ ਅਤੇ ਮਾਨਿਕ ਚੌਹਾਨ ਆਦਿ ਹਾਜ਼ਰ ਸਨ |