28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਨਾੜ ਨੂੰ ਅੱਗ ਨਾ ਲਾ ਕੇ ਬਲਾਕ ਖੇਤੀਬਾੜੀ ਦਫ਼ਤਰ ਗੁਰੂਹਰਸਹਾਏ ਵਲੋਂ ਵਾਤਾਵਰਨ ਸਾਫ਼ ਰੱਖਣ ਦੀ ਅਪੀਲ

Ad Position 21
No active advertisement
ਅਜੀਤ ਡੈਸਕ 29-09-2025
ਗੁਰੂਹਰਸਹਾਏ, 28 ਸਤੰਬਰ (ਹਰਚਰਨ ਸਿੰਘ ਸੰਧੂ)-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਦੀ ਯੋਗ ਅਗਵਾਈ ਹੇਠ ਬਲਾਕ ਗੁਰੂਹਰਸਹਾਏ ਦੇ ਪਿੰਡ ਬਹਾਦਰ ਕੇ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰੂਹਰਸਹਾਏ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਹੈ | ਕੈਂਪ ਦੀ ਸ਼ੁਰੂਆਤ ਕਰਦੇ ਖੇਤੀਬਾੜੀ ਵਿਕਾਸ ਅਫ਼ਸਰ ਅਮਨਦੀਪ ਸਿੰਘ ਕੰਬੋਜ ਨੇ ਕਿਸਾਨਾਂ ਨੂੰ ਆਉਣ ਵਾਲੇ ਸਮੇਂ ਵਿਚ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਦੀ ਸਾਂਭ ਸੰਭਾਲ ਬਾਰੇ ਦੱਸਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਆਪਣੇ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਦੇ ਫ਼ਾਇਦੇ ਦੱਸੇ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਧੂੰਏਾ ਨਾਲ ਵਾਤਾਵਰਨ ਦੇ ਨੁਕਸਾਨ ਅਤੇ ਹੋਣ ਵਾਲੀਆਂ ਗੰਭੀਰ ਬਿਮਾਰੀਆਂ ਬਾਰੇ ਜਾਣੂ ਕਰਵਾਇਆ ਗਿਆ | ਇਸ ਤੋਂ ਬਾਦ ਖੇਤੀਬਾੜੀ ਵਿਕਾਸ ਅਫ਼ਸਰ ਅਮਨਦੀਪ ਸਿੰਘ ਸੰਧੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਕਟਾਈ ਸੁਪਰ ਐੱਸ.ਐਮ.ਐੱਸ ਵਾਲੀ ਮਸ਼ੀਨ ਤੋਂ ਹੀ ਕਰਵਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਅੱਗੇ ਕਣਕ ਦੇ ਸੀਜ਼ਨ ਵਿਚ ਬਿਜਾਈ ਦੌਰਾਨ ਕੋਈ ਸਮੱਸਿਆ ਨਾ ਆਵੇ | ਉਨ੍ਹਾਂ ਕਿਹਾ ਜੇਕਰ ਸੁਪਰ ਐੱਸ.ਐਮ.ਐੱਸ ਵਾਲੀ ਕੰਬਾਈਨ ਨਾਲ ਝੋਨੇ ਦੀ ਕਟਾਈ ਜੇਕਰ ਕੀਤੀ ਜਾਂਦੀ ਹੈ ਤਾਂ ਕਿਸਾਨਾਂ ਨੂੰ ਵਾਧੂ ਖ਼ਰਚੇ ਤੋਂ ਬਚ ਕੇ ਕਣਕ ਦੀ ਬਿਜਾਈ ਸੁਪਰ ਸੀਡਰ ਨਾਲ ਕੀਤੀ ਜਾ ਸਕਦੀ ਹੈ | ਇਸ ਤੋਂ ਬਾਅਦ ਖੇਤੀਬਾੜੀ ਉਪ ਨਿਰੀਖਕ ਜਰਮਨਜੀਤ ਸਿੰਘ ਨੇ ਕਿਸਾਨਾਂ ਨਾਲ ਮੌਜੂਦਾ ਚੱਲ ਰਹੀ ਖੇਤਾਂ ਦੀ ਸਥਿਤੀ ਬਾਰੇ ਗੱਲ ਕਰਦੇ ਝੋਨੇ ਦੇ ਖੇਤ ਵਿਚ ਆ ਰਹੀਆਂ ਬਿਮਾਰੀਆਂ ਅਤੇ ਕੀੜੇ ਮਕੌੜਿਆਂ ਦੇ ਹਮਲੇ ਤੋਂ ਹੋਣ ਵਾਲੇ ਨੁਕਸਾਨ ਬਾਰੇ ਦੱਸਿਆ ਗਿਆ | ਅੰਤ ਵਿਚ ਮਨਜੀਤ ਸਿੰਘ ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ | ਕੈਂਪ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਲਖਵਿੰਦਰ ਸਿੰਘ ਅਤੇ ਪਿੰਡ ਦੇ ਹੋਰ ਅਗਾਂਹਵਧੂ ਕਿਸਾਨ ਮੌਜੂਦ ਰਹੇ ਅਤੇ ਉਨ੍ਹਾਂ ਵਲੋਂ ਭਰੋਸਾ ਦਿੱਤਾ ਗਿਆ ਕਿ ਆਉਣ ਵਾਲੇ ਸੀਜ਼ਨ ਦੌਰਾਨ ਅਸੀਂ ਪਰਾਲੀ ਨੂੰ ਅੱਗ ਨਹੀਂ ਲਗਾਵਾਂਗੇ ਅਤੇ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਪਾਲਨਾ ਕਰਾਂਗੇ |
Ad Position 22
No active advertisement
ਪਿਛਲੀ ਖ਼ਬਰ ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਦੀ ਨਵੀਂ ਸ਼ਾਖਾ 'ਗ੍ਰੋਇੰਗ ਅਪ' ਦਾ ਸ਼ੁਭ ਆਰੰਭ <br/> ਅਗਲੀ ਖ਼ਬਰ ਪਰਸਵਾਰਥ ਸਭਾ ਵਲ਼ੋਂ ਲਗਾਇਆ ਮੈਡੀਕਲ ਜਾਂਚ ਕੈਂਪ <br/>
Ad Position 24