28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਕਾਸੋ ਅਭਿਆਨ ਤਹਿਤ ਪੁਲਿਸ ਪ੍ਰਸ਼ਾਸਨ ਵਲ਼ੋਂ ਜਨਤਕ ਥਾਵਾਂ ਦੀ ਗਿਣਤੀ ਗਈ ਚੈਕਿੰਗ <br/>

Ad Position 21
No active advertisement
ਅਜੀਤ ਡੈਸਕ 29-09-2025
ਜਲਾਲਾਬਾਦ,28 ਸਤੰਬਰ (ਜਤਿੰਦਰ ਪਾਲ ਸਿੰਘ)-ਕਾਸੋ ਅਭਿਆਨ ਦੇ ਤਹਿਤ ਅੱਜ ਥਾਣਾ ਸਿਟੀ ਜਲਾਲਾਬਾਦ ਪੁਲਿਸ ਵਲ਼ੋਂ ਜਨਤਕ ਥਾਵਾਂ ਦੀ ਬੜੀ ਬਰੀਕੀ ਨਾਲ ਚੈਕਿੰਗ ਕੀਤੀ ਗਈ ਅਤੇ ਜਨਤਾ ਨੂੰ ਵੀ ਜਾਗਰੂਕ ਕੀਤਾ ਗਿਆ ਕਿ ਆਪਣੇ ਆਲ਼ੇ ਦੁਆਲੇ ਦੇ ਸ਼ਰਾਰਤੀ ਅਨਸਰਾਂ ਤੇ ਨਿਗਾਹ ਰੱਖੀ ਜਾਵੇ ਅਤੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ ¢ ਇਸ ਮੌਕੇ ਹਾਜ਼ਰ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਡੀ ਜੀ ਪੀ ਪੰਜਾਬ, ਆਈ ਜੀ ਫ਼ਿਰੋਜ਼ਪੁਰ ਅਤੇ ਐੱਸ ਐੱਸ ਪੀ ਫ਼ਾਜ਼ਿਲਕਾ ਸਰਦਾਰ ਗੁਰਮੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਅੱਜ ਬੱਸ ਸਟੈਂਡ, ਰੇਲਵੇ ਸਟੇਸ਼ਨ ਤੇ ਹੋਰ ਜਨਤਕ ਥਾਵਾਂ ਦੀ ਚੈਕਿੰਗ ਕੀਤੀ ਗਈ ਹੈ¢ ਇਸ ਵਿਚ ਖ਼ਾਸ ਕਰਕੇ ਅੱਜ ਰੇਲਵੇ ਸਟੇਸ਼ਨ 'ਤੇ ਚੈਕਿੰਗ ਕੀਤੀ ਗਈ ਅਤੇ ਭਵਿੱਖ 'ਚ ਵੀ ਉਨ੍ਹਾਂ ਵਲ਼ੋਂ ਇਹ ਅਭਿਆਨ ਜਾਰੀ ਰਹੇਗਾ, ਉਨ੍ਹਾਂ ਕਿਹਾ ਕਿ ਅੱਗੇ ਤੇ ਤਿਉਹਾਰਾਂ ਦਾ ਦਾ ਸੀਜ਼ਨ ਆ ਰਿਹਾ ਹੈ, ਜਿਸ ਦੇ ਚੱਲਦਿਆਂ ਪੁਲਿਸ ਪ੍ਰਸ਼ਾਸਨ ਵਲ਼ੋਂ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ¢

Ad Position 22
No active advertisement
ਪਿਛਲੀ ਖ਼ਬਰ ਸਿਮੀਗੋ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲੇ 'ਚ 3 ਤਗਮੇ ਜਿੱਤੇ <br/> ਅਗਲੀ ਖ਼ਬਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ 4 ਨੂੰ <br/>
Ad Position 24