28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 29-09-2025
ਜ਼ੀਰਾ, 28 ਸਤੰਬਰ (ਪ੍ਰਤਾਪ ਸਿੰਘ ਹੀਰਾ)-ਫਿਰੋਜ਼ਪੁਰ ਰੋਡ 'ਤੇ ਪਿੰਡ ਫੇਰੋ ਕੇ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਦੀ ਪਹਿਚਾਣ ਅਸ਼ਵਨੀ ਮਦਾਨ ਉਰਫ਼ ਬਿੱਟੂ (50 ਸਾਲ) ਵਜੋਂ ਹੋਈ ਹੈ, ਜੋ ਜ਼ੀਰਾ ਦੇ ਇੱਕ ਸ਼ੈਲਰ ਵਿਚ ਕੰਮ ਕਰਦਾ ਸੀ ਅਤੇ ਆਪਣੇ ਮੋਟਰਸਾਈਕਲ ਨੰਬਰ ਪੀ.ਬੀ.47ਐੱਫ7936 'ਤੇ ਸਵਾਰ ਹੋ ਕੇ ਫ਼ਿਰੋਜ਼ਪੁਰ ਜਾ ਰਿਹਾ ਸੀ ਤਾਂ ਪਿੰਡ ਫੇਰੋ ਕੇ ਨਜ਼ਦੀਕ ਇਕ ਟਰੱਕ ਨਾਲ ਟੱਕਰ ਹੋ ਗਈ | ਜਿਸ ਦੌਰਾਨ ਉਸ ਦੀਆਂ ਟਰੱਕ ਦੇ ਪਿਛਲੇ ਟਾਇਰਾਂ ਹੇਠਾਂ ਆ ਜਾਣ ਕਾਰਨ ਦੋਵੇਂ ਲੱਤਾਂ ਟੁੱਟ ਗਈਆਂ | ਹਾਦਸੇ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ | ਜ਼ਖ਼ਮੀ ਹਾਲਤ 'ਚ ਉਕਤ ਵਿਅਕਤੀ ਨੂੰ ਇਲਾਜ ਲਈ ਸੇਵਾ ਮੁਕਤ ਨਾਇਬ ਤਹਿਸੀਲਦਾਰ ਅਤੇ ਸਹਾਰਾ ਕਲੱਬ ਜ਼ੀਰਾ ਦੇ ਪ੍ਰਧਾਨ ਗੁਰਤੇਜ ਸਿੰਘ ਗਿੱਲ, ਹਰਜਿੰਦਰ ਸਿੰਘ ਰਾਜੂ ਅਤੇ ਅਰਮਾਨਦੀਪ ਸਿੰਘ ਵਲੋਂ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ |

Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ 4 ਨੂੰ <br/> ਅਗਲੀ ਖ਼ਬਰ ਫ਼ਾਜ਼ਿਲਕਾ ਬੇਲਰ ਯੂਨੀਅਨ ਵਲੋਂ ਨਿਜੀ ਫ਼ੈਕਟਰੀਆਂ ਵੱਲੋਂ ਪਰਾਲੀ ਦੇ ਰੇਟ ਨਾ ਵਧਾਉਣ ਦੇ ਰੋਸ ਵਿਚ ਬੇਲਰ ਨਾ ਚਲਾਉਣ ਦਾ ਫ...
Ad Position 24