28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ 4 ਨੂੰ <br/>

Ad Position 21
No active advertisement
ਅਜੀਤ ਡੈਸਕ 29-09-2025
ਮੱਲਾਂਵਾਲਾ, 28 ਸਤੰਬਰ (ਬਲਬੀਰ ਸਿੰਘ ਜੋਸਨ)-ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਸਨਮਾਨ ਸਮਾਰੋਹ ਪਿੰਡ ਬੰਡਾਲਾ ਵਿਖੇ 4 ਅਕਤੂਬਰ ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਬਲਕਾਰ ਸਿੰਘ ਇਲਮੇਵਾਲਾ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਿਤ ਸਮਾਗਮ ਅਤੇ ਸਨਮਾਨ ਸਮਾਰੋਹ ਸਮੂਹ ਨਗਰ ਨਿਵਾਸੀ ਸੰਗਤਾਂ ਵਲੋਂ ਪਿੰਡ ਬੰਡਾਲਾ ਵਿਖੇ 4 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ਵਿਚ ਸਵੇਰੇ 9 ਵਜੇ ਤੋਂ ਲੈ ਕੇ 9:30 ਵਜੇ ਤੱਕ ਕੀਰਤਨੀ ਜਥਾ ਬੀਬੀ ਗਗਨਦੀਪ ਕੌਰ ਪਹੂਵਿੰਡ ਵਾਲੇ ਅਤੇ ਕਥਾ ਵਿਚਾਰਾਂ ਭਾਈ ਬਚਿੱਤਰ ਸਿੰਘ ਸਭਰਾਵਾਂ ਵਾਲੇ ਸਵੇਰੇ 9:30 ਵਜੇ ਤੋਂ 10 ਵਜੇ ਤੱਕ ਸੰਗਤਾਂ ਨੂੰ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਨਿਹਾਲ ਕਰਨਗੇ | ਉਨਾਂ ਦੱਸਿਆ ਕਿ ਇਸ ਸਮਾਗਮ ਵਿਚ ਸਨਮਾਨ ਸਮਾਰੋਹ 10 ਵਜੇ ਤੋਂ 11 ਵਜੇ ਤੱਕ ਕੀਤਾ ਜਾਵੇਗਾ | ਜਿਸ ਵਿਚ ਬੱਚੀਆਂ ਬੀਬੀ ਗੁਰਸ਼ਰਨ ਕੌਰ ਬੰਡਾਲਾ, ਬੀਬੀ ਗੁਰਮੀਤ ਕੌਰ ਫੈਲੋਕੇ ਅਤੇ ਹੜਾਂ ਦੌਰਾਨ ਵਧੀਆ ਸੇਵਾ ਨਿਭਾਉਣ ਵਾਲੇ ਪੱਤਰਕਾਰ ਵੀਰਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਇਸ ਸਮਾਗਮ ਵਿਚ ਮਹਾਂਪੁਰਸ਼ ਬਾਬਾ ਸ਼ਿੰਦਰ ਸਿੰਘ ਸਭਰਾਵਾਂ ਵਾਲੇ, ਭਾਈ ਜਸਵੀਰ ਸਿੰਘ ਰੋਡੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਬਾਪੂ ਤਰਸੇਮ ਸਿੰਘ, ਬੀਬੀ ਸਤਵੰਤ ਕੌਰ, ਭਾਈ ਇੰਦਰਬੀਰ ਸਿੰਘ ਸਤਲਾਨੀ ਸਾਹਿਬ ਵਾਲੇ, ਬਾਬਾ ਪ੍ਰਤਾਪ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸਾਹਿਬ ਬੰਡਾਲਾ ਵਿਸ਼ੇਸ਼ ਤੌਰ

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ <br/> ਅਗਲੀ ਖ਼ਬਰ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ <br/>
Ad Position 24