ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਕੌਮਾਂਤਰੀ ਸਰਹੱਦ ਨੇੜਿਓਾ ਬੀ. ਐੱਸ. ਐੱਫ. ਨੂੰ ਮਿਲਿਆ ਡਰੋਨ <br/>

Ad Position 21
No active advertisement
ਅਜੀਤ ਡੈਸਕ 20-10-2025
ਫ਼ਿਰੋਜ਼ਪੁਰ, 19 ਅਕਤੂਬਰ (ਗੁਰਿੰਦਰ ਸਿੰਘ)- ਸੀਮਾ ਸੁਰੱਖਿਆ ਬਲ ਵਲੋਂ ਹਿੰਦ-ਪਾਕਿ ਕੌਮਾਂਤਰੀ ਸਰਹੱਦ 'ਤੇ ਵਰਤੀ ਜਾਂਦੀ ਚੌਕਸੀ ਦੇ ਬਾਵਜੂਦ ਸਰਹੱਦ ਪਾਰ ਤੋਂ ਡਰੋਨ ਐਕਟੀਵਿਟੀ ਨਿਰੰਤਰ ਜਾਰੀ ਹੈ | ਬੀਤੀ ਰਾਤ ਵੀ ਬੀ.ਐੱਸ.ਐੱਫ. ਵਲੋਂ ਬੀ.ਓ.ਪੀ. ਬਾਰੇ ਕੇ ਨੇੜਿਓਾ ਇਕ ਡਰੋਨ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਬਾਰੇ ਕੇ ਦੇ ਇੰਚਾਰਜ ਸਬ ਇੰਸਪੈਕਟਰ ਸੁਖਬੀਰ ਸਿੰਘ ਬਾਠ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਇਤਲਾਹ ਵਿਚ ਬੀ.ਐੱਸ.ਐੱਫ. ਦੇ ਇੰਸਪੈਕਟਰ ਸੰਜੇ ਕੁਮਾਰ ਨੇ ਦੱਸਿਆ ਕਿ ਬੀ.ਓ.ਪੀ. ਬੈਰੀਅਰ ਬਾਰੇ ਕੇ ਫ਼ਿਰੋਜ਼ਪੁਰ ਦੇ ਕਰਮਚਾਰੀਆਂ ਵਲੋਂ ਡਰੋਨ ਐਕਟੀਵਿਟੀ ਹੋਣ 'ਤੇ ਬਾਰੇ ਕੇ ਨੇੜੇ ਪ੍ਰਕਾਸ਼ ਫਾਇਰਿੰਗ ਰੇਂਜ ਤੋਂ ਇੱਕ ਡਰੋਨ ਰੰਗ ਗਰੇਅ ਬਰਾਮਦ ਕੀਤਾ ਹੈ | ਉਨ੍ਹਾਂ ਦੱਸਿਆ ਕਿ ਬੀ.ਐੱਸ.ਐੱਫ. ਦੇ ਅਧਿਕਾਰੀਆਂ ਦੀ ਸੂਚਨਾ ਦੇ ਆਧਾਰ 'ਤੇ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਨਾ-ਮਾਲੂਮ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਕਤ ਡਰੋਨ ਕਬਜ਼ੇ ਵਿਚ ਲੈ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਬਰੇਟਾ ਦੇ ਕਈ ਪਰਿਵਾਰ ਹੋਏ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਅਗਲੀ ਖ਼ਬਰ ਪੁਲਿਸ ਤੇ ਆਬਕਾਰੀ ਵਿਭਾਗ ਵਲੋਂ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ, 200 ਲੀਟਰ ਲਾਹਣ ਬਰਾਮਦ
Ad Position 24
No active advertisement