02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਵਿਧਾਇਕ ਨਰੇਸ਼ ਕਟਾਰੀਆ ਵਲੋਂ ਹੜ੍ਹਾਂ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੇ ਚੈੱਕ ਭੇਟ <br/>

Ad Position 21
No active advertisement
ਵੱਖ-ਵੱਖ ਪਿੰਡਾਂ ਅੰਦਰ ਹੜ੍ਹਾਂ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੇ ਚੈੱਕ ਕੀਤੇ ਭੇਟ ਕਰਦੇ ਹੋਏ ਵਿਧਾਇਕ ਨਰੇਸ਼ ਕਟਾਰੀਆ ਤੇ ਹੋਰ ਪਤਵੰਤੇ | ਤਸਵੀਰਾਂ-ਵਰਿੰਦਰ ਮਨਚੰਦਾ <br/> 20-10-2025
ਮੱਖੂ, 19 ਅਕਤੂਬਰ (ਵਰਿੰਦਰ ਮਨਚੰਦਾ)- ਹੜ੍ਹਾਂ ਨਾਲ ਨੁਕਸਾਨੀਆਂ ਗਈਆਂ ਫ਼ਸਲਾਂ ਦੇ ਮੁਆਵਜ਼ੇ ਦੇ ਚੈੱਕ ਦੇਣ ਲਈ ਅੱਜ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਵਲੋਂ ਵੱਖ-ਵੱਖ ਪਿੰਡਾਂ 'ਚ ਪਹੁੰਚ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਭੇਟ ਕੀਤੇ | ਇਸ ਮੌਕੇ ਪਿੰਡ ਰੁਕਨੇ ਵਾਲਾ, ਮਹਿਮੂਦ ਵਾਲਾ, ਲਾਲੂ ਵਾਲਾ, ਭੂਪੈ ਵਾਲਾ ਆਦਿ ਪਿੰਡਾਂ 'ਚ ਵਿਧਾਇਕ ਨਰੇਸ਼ ਕਟਾਰੀਆ ਨੇ ਪੀੜਤ ਕਿਸਾਨਾਂ ਨੂੰ ਚੈੱਕ ਭੇਟ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਸਤੰਬਰ 2025 ਦੇ ਹੜ੍ਹਾਂ ਦੌਰਾਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ 30 ਦਿਨਾਂ ਦੇ ਅੰਦਰ-ਅੰਦਰ ਵੰਡਣਾ ਸ਼ੁਰੂ ਕਰਨ ਦਾ ਵਾਅਦਾ ਕੀਤਾ ਸੀ, ਹਾਲਾਂਕਿ ਇਸ ਲਈ 45 ਦਿਨਾਂ ਦੀ ਸਮਾਂ-ਸੀਮਾ ਤੈਅ ਕੀਤੀ ਗਈ ਸੀ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਨਿਰਧਾਰਿਤ ਸਮੇਂ ਤੋਂ ਪਹਿਲਾਂ ਪੂਰਾ ਕਰ ਦਿੱਤਾ | ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਨਛੱਤਰ ਸਿੰਘ ਵਰਪਾਲ, ਸਬ ਤਹਿਸੀਲਦਾਰ ਮਲੂਕ ਸਿੰਘ ਤੇ ਕਾਨੂੰਗੋ ਲਛਮਣ ਸਿੰਘ, ਅਨਿਲ ਕੁਮਾਰ ਧਵਨ ਸੀਨੀਅਰ ਮੀਤ ਪ੍ਰਧਾਨ ਨਗਰ ਪੰਚਾਇਤ ਮੱਖੂ, ਸੌਰਵ ਅਹੂਜਾ ਕੌਂਸਲਰ, ਤਰਲੋਕ ਸਿੰਘ ਸਰਪੰਚ, ਮਲਕੀਤ ਸਿੰਘ ਸਰਪੰਚ, ਜਰਨੈਲ ਸਿੰਘ ਸਰਪੰਚ, ਗੁਰਪਾਲ ਸਿੰਘ ਸ਼ੀਹਾ ਪਾੜੀ ਸੀਨੀਅਰ ਆਗੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਲਾਕ ਫ਼ਿਰੋਜ਼ਪੁਰ-2 ਦੀਆਂ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਹੋਈਆਂ ਸਮਾਪਤ <br/> ਅਗਲੀ ਖ਼ਬਰ ਸੰਤ ਵਿਸਾਖਾ ਸਿੰਘ ਸਕੂਲ 'ਚ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਗਿਆ <br/>
Ad Position 24
No active advertisement