02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਪੰਜਾਬ ਸਰਕਾਰ ਵਲੋਂ ਨੌਜਵਾਨਾਂ ਲਈ ਲਿਖਤੀ ਤੇ ਫਿਜ਼ੀਕਲ ਦੀ ਮੁਫ਼ਤ ਟਰੇਨਿੰਗ ਸੰਬੰਧੀ ਕੈਂਪ ਸ਼ੁਰੂ

Ad Position 21
No active advertisement
ਅਜੀਤ ਡੈਸਕ 20-10-2025
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਕੈਂਪ ਟਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਫ਼ਿਰੋਜ਼ਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 103 ਇੰਨਫੈਟਰੀ ਬਟਾਲੀਅਨ (ਟੀ. ਏ.) ਸਿਖਲਾਈ ਵਲੋਂ 17 ਨਵੰਬਰ ਤੋਂ 30 ਨਵੰਬਰ ਤੱਕ ਲੁਧਿਆਣਾ ਵਿਖੇ ਵੱਖ-ਵੱਖ ਟਰੇਡਾਂ ਲਈ ਕੁੱਲ 730 ਅਸਾਮੀਆਂ ਦੀ ਭਰਤੀ ਕੀਤੀ ਜਾ ਰਹੀ ਹੈ ਜਿਸ ਦੀ ਟਰੇਨਿੰਗ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਚੱਲ ਰਹੀ ਹੈ | ਫ਼ਿਰੋਜ਼ਪੁਰ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ ਤੇ ਮੋਗਾ ਜ਼ਿਲਿ੍ਹਆਂ ਦੇ ਭਰਤੀ ਹੋਣ ਦੇ ਚਾਹਵਾਨ ਯੁਵਕ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ | 730 ਵੱਖ-ਵੱਖ ਅਸਾਮੀਆਂ, ਪੜ੍ਹਾਈ ਯੋਗਤਾ ਤੇ ਸਰੀਰਕ ਮਾਪਦੰਡ ਦਾ ਵੇਰਵਾ ਇਸ ਅਨੁਸਾਰ ਹੈ ਜਨਰਲ ਡਿਊਟੀ ਦੀਆਂ 716 ਪੋਸਟਾਂ ਲਈ ਯੋਗਤਾ 10 ਵੀਂ 45 ਫ਼ੀਸਦੀ ਅੰਕ, ਕਲਰਕ ਦੀਆਂ 02 ਅਸਾਮੀਆਂ ਲਈ ਯੋਗਤਾ 12ਵੀਂ 60 ਫ਼ੀਸਦੀ ਅੰਕ, ਕੁੱਕ ਸ਼ੈੱਫ ਦੀਆਂ 06 ਅਸਾਮੀਆਂ ਲਈ, ਈ.ਆਰ. ਦੀਆਂ 02 ਆਸਾਮੀਮਾਂ ਅਤੇ ਟੇਲਰ ਦੀਆਂ 02 ਅਸਾਮੀਆਂ ਲਈ ਯੋਗਤਾ 10ਵੀਂ ਪਾਸ, ਹਾਊਸ ਕੀਪਰ ਤੇ ਮੈੱਸ ਕੀਪਰ ਦੀ 1-1 ਆਸਾਮੀ ਲਈ ਯੋਗਤਾ ਅੱਠਵੀਂ ਪਾਸ ਲਾਜ਼ਮੀ ਹੈ | ਸਾਰੀਆਂ ਅਸਾਮੀਆਂ ਲਈ ਉਮਰ 18 ਤੋਂ 42 ਸਾਲ ਤੇ ਸਰੀਰਕ ਮਾਪਦੰਡ ਲੰਬਾਈ 106 ਸੈ.ਮੀ, ਛਾਤੀ 77-82 ਤੇ ਭਾਰ 50 ਕਿੱਲੋ ਲਾਜ਼ਮੀ ਹੈ | ਉਨ੍ਹਾਂ ਦੱਸਿਆ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ ਤੇ ਮੋਗਾ ਜ਼ਿਲੇ੍ਹ ਦੇ ਜੋ ਨੌਜਵਾਨ ਉਪਰੋਕਤ ਪੋਸਟਾਂ ਲਈ ਲਿਖਤੀ ਅਤੇ ਫਿਜ਼ੀਕਲ ਟਰੇਨਿੰਗ ਲੈਣਾ ਚਾਹੁੰਦੇ ਹਨ | ਉਹ ਨੌਜਵਾਨ ਜਲਦੀ ਤੋਂ ਜਲਦੀ ਸਵੇਰੇ 09.00 ਵਜੇ ਤੋਂ 11.30 ਵਜੇ ਤੱਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰਨ | ਨੌਜਵਾਨ ਸੀ-ਪਾਈਟ ਕੈਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ/ਟਰੇਨਿੰਗ ਲੈਣ ਲਈ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਜਾਂ 12ਵੀਂ ਦੇ ਸਰਟੀਫਿਕੇਟ ਦੀ ਫ਼ੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫ਼ੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫ਼ੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫ਼ੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫ਼ੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ 'ਚ ਹੋਵੇ ਤੇ ਇੱਕ ਪਾਸਪੋਰਟ ਸਾਈਜ਼ ਦੀ ਫ਼ੋਟੋ, ਇੱਕ ਕਾਪੀ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ | ਕੈਂਪ ਵਿਚ ਰਹਿਣ ਸਮੇਂ ਖਾਣਾ ਤੇ ਰਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਤੇ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਭਾਈ ਵਿਖੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ 22 ਨੂੰ <br/> ਅਗਲੀ ਖ਼ਬਰ ਬਲਾਕ ਫ਼ਿਰੋਜ਼ਪੁਰ-2 ਦੀਆਂ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਹੋਈਆਂ ਸਮਾਪਤ <br/>
Ad Position 24
No active advertisement