02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸਿਵਲ ਹਸਪਤਾਲ ਮਮਦੋਟ ਵਿਖੇ ਲੋਕਾਂ ਨੂੰ ਹਰੀ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ <br/>

Ad Position 21
No active advertisement
ਅਜੀਤ ਡੈਸਕ 20-10-2025
ਮਮਦੋਟ, 19 ਅਕਤੂਬਰ (ਸੁਖਦੇਵ ਸਿੰਘ ਸੰਗਮ)- ਸਿਵਲ ਹਸਪਤਾਲ ਮਮਦੋਟ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰੇਖਾ ਭੱਟੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸਾਲ ਦੀ ਦੀਵਾਲੀ ਨੂੰ ਹਰੀ ਤੇ ਸਿਹਤਮੰਦ ਦੀਵਾਲੀ ਦੇ ਤੌਰ 'ਤੇ ਮਨਾਇਆ ਜਾਵੇ | ਉਨ੍ਹਾਂ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਪਟਾਕਿਆਂ ਤੋਂ ਨਿਕਲਣ ਵਾਲਾ ਧੂਆਂ ਤੇ ਸ਼ੋਰ ਪ੍ਰਦੂਸ਼ਣ ਸਿਹਤ ਲਈ ਬਹੁਤ ਹਾਨੀਕਾਰਕ ਹੁੰਦਾ ਹੈ, ਖ਼ਾਸ ਕਰਕੇ ਬਜ਼ੁਰਗਾਂ, ਬੱਚਿਆਂ, ਦਮਾਂ, ਦਿਲ ਜਾਂ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਲਈ ਇਸ ਦੇ ਪ੍ਰਭਾਵ ਹੋਰ ਵੀ ਖ਼ਤਰਨਾਕ ਹੁੰਦੇ ਹਨ | ਡਾ. ਰੇਖਾ ਭੱਟੀ ਨੇ ਕਿਹਾ ਕਿ ਪਟਾਕਿਆਂ ਦੀ ਥਾਂ ਦੀਵੇ ਤੇ ਮੋਮਬਤੀਆਂ ਜਗਾ ਕੇ, ਬੂਟੇ ਲਗਾ ਕੇ ਅਤੇ ਮਿਠਾਈਆਂ ਦਾ ਆਦਾਨ ਪ੍ਰਦਾਨ ਕਰਕੇ ਤਿਉਹਾਰ ਮਨਾਉਣਾ ਹੀ ਸੱਚਮੁੱਚ ਹਰੀ ਦੀਵਾਲੀ ਹੋਵੇਗੀ ਕਿਉਂਕਿ ਹਰੀ ਦੀਵਾਲੀ ਮਨਾਉਣਾ ਸਿਰਫ਼ ਰੌਸ਼ਨੀ ਦਾ ਤਿਉਹਾਰ ਹੀ ਨਹੀਂ, ਬਲਕਿ ਕੁਦਰਤ ਅਤੇ ਸਿਹਤ ਦੀ ਸੁਰੱਖਿਆ ਵੱਲ ਇਕ ਅਹਿਮ ਕਦਮ ਵੀ ਹੈ | ਉਨ੍ਹਾਂ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੰਦੇ ਹੋਏ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ, ਦੋਸਤਾਂ ਤੇ ਬੱਚਿਆਂ ਨੂੰ ਵੀ ਹਰੀ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰਨ |

Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਰਜਨੀਸ਼ ਦਹੀਆ ਨੇ ਹੜ੍ਹ ਪੀੜਤਾਂ ਨੂੰ 11.38 ਲੱਖ ਰੁਪਏ ਦੇ ਪ੍ਰਵਾਨਗੀ ਪੱਤਰ ਵੰਡੇ ਅਗਲੀ ਖ਼ਬਰ ਤਲਵੰਡੀ ਭਾਈ ਵਿਖੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ 22 ਨੂੰ <br/>
Ad Position 24
No active advertisement