02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਹਲਕਾ ਵਿਧਾਇਕ ਰਜਨੀਸ਼ ਦਹੀਆ ਨੇ ਹੜ੍ਹ ਪੀੜਤਾਂ ਨੂੰ 11.38 ਲੱਖ ਰੁਪਏ ਦੇ ਪ੍ਰਵਾਨਗੀ ਪੱਤਰ ਵੰਡੇ

Ad Position 21
No active advertisement
ਅਜੀਤ ਡੈਸਕ 20-10-2025
ਮਮਦੋਟ, 19 ਅਕਤੂਬਰ (ਸੁਖਦੇਵ ਸਿੰਘ ਸੰਗਮ)- ਪਿਛਲੇ ਦਿਨੀਂ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਹੋਏ ਕਿਸਾਨਾਂ ਦੇ ਵੱਡੇ ਨੁਕਸਾਨ ਦੀ ਪੂਰਤੀ ਲਈ ਪੰਜਾਬ ਸਰਕਾਰ ਵਲੋਂ ਕੀਤੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਹਲਕਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਮਦਦ ਰਾਸ਼ੀ ਦੇ ਪ੍ਰਵਾਨਗੀ ਪੱਤਰ ਵੰਡੇ | ਮਾਰਕੀਟ ਕਮੇਟੀ ਮਮਦੋਟ ਵਿਖੇ ਹੋਏ ਸਮਾਗਮ ਦੌਰਾਨ ਕੁੱਲ 48 ਕਿਸਾਨਾਂ ਨੂੰ 11 ਲੱਖ 38 ਹਜ਼ਾਰ ਰੁਪਏ ਦੀ ਰਾਸ਼ੀ ਸਿੱਧੇ ਤੌਰ 'ਤੇ ਉਨ੍ਹਾਂ ਦੇ ਖਾਤਿਆਂ 'ਚ ਭੇਜਣ ਦੀ ਪ੍ਰਵਾਨਗੀ ਦਿੱਤੀ ਗਈ | ਆਪਣੇ ਸੰਬੋਧਨ ਦੌਰਾਨ ਵਿਧਾਇਕ ਨੇ ਕਿਹਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਹਬੀਬ ਵਾਲਾ ਤੇ ਮਸਤਾ ਗੱਟੀ ਨੰਬਰ -2 ਸਮੇਤ ਲਗਭਗ 13 ਪਿੰਡਾਂ ਦੇ ਕਿਸਾਨਾਂ ਨੂੰ ਇਹ ਰਾਸ਼ੀ ਦੀਵਾਲੀ ਤੋਂ ਪਹਿਲਾਂ ਮਿਲਣ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਹੜ੍ਹ ਪੀੜਤ ਯੋਗ ਪਰਿਵਾਰ ਸਰਕਾਰੀ ਮਦਦ ਤੋਂ ਵਾਂਝਾ ਨਾ ਰਹੇ | ਇਸ ਮੌਕੇ ਉਨ੍ਹਾਂ ਨਾਲ ਨਾਇਬ ਤਹਿਸੀਲਦਾਰ ਮਮਦੋਟ ਅਵਿਨਾਸ਼ ਚੰਦਰ, ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ, ਸਕੱਤਰ ਬਿਕਰਮਜੀਤ ਸਿੰਘ ਸੰਧੂ ਵੀ ਹਾਜ਼ਰ ਸਨ | ਇਸ ਮੌਕੇ ਹਰਪ੍ਰੀਤ ਸਿੰਘ ਸੋਢੀ ਕੋਆਰਡੀਨੇਟਰ ਟਰੇਡ ਵਿੰਗ, ਸਰਪੰਚ ਬਲਵਿੰਦਰ ਸਿੰਘ ਲੱਡੂ, ਯਸ਼ਪਾਲ ਗਾਬਾ ਪ੍ਰਧਾਨ ਆਂਤੜੀਆਂ ਯੂਨੀਅਨ, ਸਰਪੰਚ ਮੇਜਰ ਸਿੰਘ ਬੁਰਜੀ, ਸਰਪੰਚ ਗੁਰਨਾਮ ਸਿੰਘ ਹਜ਼ਾਰਾ, ਹਰਜਿੰਦਰ ਸਿੰਘ ਸਿੰਧੀ, ਬਗੀਚਾ ਸਿੰਘ ਕਾਲੂ ਅਰਾਈ ਬਲਾਕ ਪ੍ਰਧਾਨ, ਹਰਪਿੰਦਰਪਾਲ ਸਿੰਘ ਰੌਬੀ ਸੰਧੂ ਨਿੱਜੀ ਸਕੱਤਰ, ਨਿਰਵੈਰ ਸਿੰਘ ਸਿੰਧੀ ਜ਼ਿਲ੍ਹਾ ਮੀਡੀਆ ਇੰਚਾਰਜ, ਦਲਜੀਤ ਸਿੰਘ ਜੋਸਨ, ਤਰਸੇਮ ਸਿੰਘ ਸੋਨੂੰ ਛੱਪੜ, ਵਿਕੀ ਵਿਨਾਇਕ ਪ੍ਰਧਾਨ ਵਪਾਰ ਮੰਡਲ ਮਮਦੋਟ, ਸੰਜੀਵ ਧਵਨ, ਜਸਬੀਰ ਸਿੰਘ ਹਜ਼ਾਰਾ ਚੇਅਰਮੈਨ, ਸਰਪੰਚ ਸੁਖਦੇਵ ਸਿੰਘ ਸੋਢੀ ਲਖਮੀਰ ਕੇ ਹਿਠਾੜ, ਸਰਪੰਚ ਬੋਹੜ ਸਿੰਘ ਸਦਰ ਕੇ, ਹਰਮਨਪ੍ਰੀਤ ਸਿੰਘ ਸਿੱਧੂ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ, ਬਲਵੀਰ ਸਿੰਘ ਜੱਲੋ ਕੇ, ਸੁਭਾਸ਼ ਬੱਤਾ,
Ad Position 22
No active advertisement
ਪਿਛਲੀ ਖ਼ਬਰ 21 ਨੂੰ ਪੁਲਿਸ ਲਾਈਨ ਫ਼ਾਜ਼ਿਲਕਾ ਵਿਖੇ ਪੁਲਿਸ ਸਮਿ੍ਤੀ ਦਿਵਸ ਵਜੋਂ ਮਨਾਇਆ ਜਾਵੇਗਾ-ਜ਼ਿਲ੍ਹਾ ਪੁਲਿਸ ਮੁਖੀ ਅਗਲੀ ਖ਼ਬਰ ਸਿਵਲ ਹਸਪਤਾਲ ਮਮਦੋਟ ਵਿਖੇ ਲੋਕਾਂ ਨੂੰ ਹਰੀ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ <br/>
Ad Position 24
No active advertisement