05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਭਾਰਤ-ਪਾਕਿ ਸਰਹੱਦ 'ਤੇ ਬੀ. ਐੱਸ. ਐੱਫ. ਨਾਲ ਮਨਾਈ ਦੀਵਾਲੀ <br/>

Ad Position 21
No active advertisement
ਅਜੀਤ ਡੈਸਕ 20-10-2025
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਮਾਊਾਟ ਆਬੂ ਤੋਂ ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰੀ ਯੂਨੀਵਰਸਿਟੀ ਦੇ ਮੀਡੀਆ ਇੰਚਾਰਜ ਦੇ ਰਾਸ਼ਟਰੀ ਕਨਵੀਨਰ ਬੀ.ਕੇ. ਸ਼ਾਂਤਨੂੰ ਭਾਈ ਤੇ ਉਨ੍ਹਾਂ ਦੀ ਟੀਮ ਨੇ ਫ਼ਾਜ਼ਿਲਕਾ ਭਾਰਤ-ਪਾਕਿ ਸਰਹੱਦ 'ਤੇ ਸਥਿਤ ਅੰਤਰਰਾਸ਼ਟਰੀ ਸਾਦਕੀ ਬਾਰਡਰ 'ਤੇ ਬੀ.ਐੱਸ.ਐੱਫ. ਦੇ ਜਵਾਨਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ | ਜਾਣਕਾਰੀ ਦਿੰਦਿਆਂ ਬਾਰਡਰ ਏਰੀਆ ਵਿਕਾਸ ਫ਼ਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਹਰ ਸਾਲ ਵਾਂਗ ਇਸ ਵਾਰ ਵੀ ਰਾਜਸਥਾਨ ਦੇ ਪ੍ਰਸਿੱਧ ਤੀਰਥ ਸਥਾਨ ਮਾਊਾਟ ਆਬੂ ਤੋਂ ਆ ਕੇ ਬੀ.ਐੱਸ.ਐੱਫ. ਨਾਲ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸ਼ਾਂਤਨੂੰ ਭਾਈ, ਬੀ.ਕੇ. ਮਾਨਿਕ, ਰਾਜ ਰਾਣੀ ਤੇ ਉਨ੍ਹਾਂ ਦੇ ਨਾਲ ਸਮਾਜ ਸੇਵਕ ਅਤੇ ਪੱਤਰਕਾਰ ਰਾਜ ਸੰਦੋਸ਼, ਲੀਲਾਧਰ ਸ਼ਰਮਾ, ਸੇਵਾ ਮੁਕਤ ਵਣ ਅਧਿਕਾਰੀ ਸੁਭਾਸ਼ ਚੰਦਰ, ਸੇਵਾ-ਮੁਕਤ ਤਹਿਸੀਲਦਾਰ ਮਹਿੰਦਰ ਤਿ੍ਪਾਠੀ ਨੇ ਮਿਲ ਕੇ ਬੀ.ਐੱਸ.ਐੱਫ. ਦੇ ਕੰਪਨੀ ਕਮਾਂਡਰ ਵਿਸ਼ਰਾਮ ਮੀਣਾ ਤੇ ਜਵਾਨਾਂ ਦਾ ਮੂੰਹ ਮਿੱਠਾ ਕਰਵਾਇਆ ਤੇ ਦੀਵਾਲੀ ਦੀ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਚੈੱਕਅਪ ਕੈਂਪ 'ਚ 69 ਮਰੀਜ਼ਾਂ ਦੀ ਜਾਂਚ <br/> ਅਗਲੀ ਖ਼ਬਰ ਨਵਯੁਗ ਸਕੂਲ 'ਚ ਜਮਾਤ ਸਜਾਉਣ ਦੇ ਮੁਕਾਬਲੇ ਕਰਵਾਏ <br/>
Ad Position 24
No active advertisement