07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸਾਂਝਾ ਅਧਿਆਪਕ ਮੋਰਚਾ ਬਲਾਕ ਗੁਰੂਹਰਸਹਾਏ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 02-11-2025
ਗੋਲੂ ਕਾ ਮੋੜ, 1 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਸੀ. ਪੀ. ਐੱਫ. ਯੂਨੀਅਨ ਪੰਜਾਬ ਵਲੋਂ ਕੀਤੇ ਜਾ ਰਹੇ ਝੰਡਾ ਮਾਰਚ ਵਿਚ ਸ਼ਮੂਲੀਅਤ ਕਰਨ ਲਈ ਸਾਂਝਾ ਅਧਿਆਪਕ ਮੋਰਚਾ ਬਲਾਕ ਗੁਰੂਹਰਸਹਾਏ ਵਲੋਂ ਵਿਸ਼ੇਸ਼ ਮੀਟਿੰਗ ਸ਼ਹੀਦ ਊਧਮ ਸਿੰਘ ਪਾਰਕ ਗੋਲੂ ਕੇ ਵਿਖੇ ਕੀਤੀ ਗਈ | ਇਸ ਮੀਟਿੰਗ ਵਿਚ ਬਲਾਕ ਦੇ ਵੱਡੀ ਗਿਣਤੀ ਵਿਚ ਅਧਿਆਪਕ ਹਾਜ਼ਰ ਹੋਏ ਅਤੇ ਝੰਡਾ ਮਾਰਚ ਵਿਚ ਵੱਡੇ ਕਾਫ਼ਲੇ ਨਾਲ ਪਹੁੰਚਣ ਲਈ ਸਾਥੀਆਂ ਨੂੰ ਲਾਮਬੰਦ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਗੂ ਸਤਨਾਮ ਚਾਂਦੀ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਵਾਉਣ ਲਈ ਸੀ.ਪੀ.ਐੱਫ. ਯੂਨੀਅਨ ਪੰਜਾਬ ਵਲੋਂ 2 ਨਵੰਬਰ ਦਿਨ ਐਤਵਾਰ ਨੂੰ ਝੰਡਾ ਮਾਰਚ ਕੀਤਾ ਜਾ ਰਿਹਾ ਹੈ ਜਿਸ ਵਿਚ ਵਿਚ ਤਹਿਸੀਲ ਗੁਰੂਹਰਸਹਾਏ ਤੋਂ ਸਾਂਝੇ ਅਧਿਆਪਕ ਮੋਰਚੇ ਦੇ ਬੈਨਰ ਹੇਠ ਵੱਡੇ ਕਾਫ਼ਲੇ ਵਿਚ ਮੁਲਾਜ਼ਮ ਵਰਗ ਤਰਨਤਾਰਨ ਪਹੁੰਚ ਕੇ ਹਿੱਸਾ ਲਵੇਗਾ | ਇਸ ਮੌਕੇ ਆਗੂ ਸੰਪੂਰਨ ਵਿਰਕ, ਵਿਪਨ ਲੋਟਾ ਨੇ ਦੱਸਿਆ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਦਾ ਨੋਟੀਫ਼ਿਕੇਸ਼ਨ ਤਾਂ ਕਰ ਦਿੱਤਾ ਗਿਆ ਪਰ ਇਸ ਨੂੰ ਲਾਗੂ ਨਹੀਂ ਕਰ ਰਹੀ, ਪੁਰਾਣੀ ਪੈਨਸ਼ਨ ਦੇ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਵਾਉਣ ਲਈ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਚੋਣ ਦਫ਼ਤਰ ਦੇ ਬਾਹਰ ਝੰਡਾ ਮਾਰਚ ਕੀਤਾ ਜਾ ਰਿਹਾ ਹੈ | ਇਸ ਝੰਡਾ ਮਾਰਚ ਵਿਚ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ | ਇਸ ਮੌਕੇ ਰਾਜ ਕੁਮਾਰ, ਸੰਜੀਵ ਕੁਮਾਰ, ਜਸਪਾਲ ਸਿੰਘ, ਜੀਵਨ ਸਿੰਘ, ਪ੍ਰੇਮ ਕੁਮਾਰ, ਸੁਭਾਸ਼ ਚੰਦਰ, ਗੁਰਮੀਤ ਸਿੰਘ, ਸ਼ਗਨ ਸਿੰਘ, ਰਾਜ ਸਿੰਘ, ਪਰਮਜੀਤ ਸਿੰਘ, ਜੋਗਿੰਦਰ ਸਿੰਘ, ਅਮਿੱਤ ਕੁਮਾਰ, ਪ੍ਰਕਾਸ਼ ਸਿੰਘ, ਅਮਨਦੀਪ ਆਦਿ ਮੁਲਾਜ਼ਮ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸ਼ਤਾਂ 'ਤੇ ਸਾਮਾਨ ਲੈਣ ਗਈ ਅÏਰਤ ਨਾਲ ਜਬਰ-ਜਨਾਹ, ਇਕ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ 'ਚ ਅਕਾਲੀ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ-ਅਕਾਲੀ ਆਗੂ
Ad Position 24
No active advertisement