ਮੱਲਾਂਵਾਲਾ, 1 ਨਵੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਵਿਆਹ ਦਾ ਝਾਂਸਾ ਦੇ ਕੇ ਨਬਾਲਗ ਨੂੰ ਵਰਗ਼ਲਾ ਕੇ ਲੈ ਜਾਣ ਦੇ ਦੋਸ਼ ਹੇਠ ਥਾਣਾ ਮੱਲਾਂਵਾਲਾ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਅਨੁਸਾਰ ਮੁੱਦਈ ਕੁਲਵਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਮੱਲੂਵਾਲੀਏ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਉਮਰ ਕਰੀਬ 14 ਸਾਲ ਜੋ ਨਬਾਲਗ ਹੈ, ਮਿਤੀ 6 ਅਕਤੂਬਰ 2025 ਦੀ ਰਾਤ ਨੂੰ ਉਹ ਆਪਣੇ ਪਰਿਵਾਰ ਸਮੇਤ ਘਰ ਵਿਚ ਸੁੱਤੇ ਸੀ | ਜਦ ਸਵੇਰੇ ਦੇਖਿਆ ਤਾਂ ਉਸ ਦੀ ਲੜਕੀ ਕਮਰੇ ਵਿਚ ਨਹੀਂ ਸੀ, ਜਿਸ ਦੀ ਅਸੀਂ ਭਾਲ ਕੀਤੀ, ਜੋ ਹੁਣ ਸਾਨੂੰ ਪਤਾ ਲੱਗਾ ਕਿ ਉਸ ਦੀ ਲੜਕੀ ਨੂੰ ਉਕਤਾਨ ਮੁਲਜ਼ਮ ਪ੍ਰਵੀਨ ਪਤਨੀ ਮਨ ਵਾਸੀ ਬਾਦਸ਼ਾਹਪੁਰ ਕਪੂਰਥਲਾ, ਨਿਸ਼ਾਨ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਸ਼ੂਬਾਸ਼ਪੁਰ ਕਪੂਰਥਲਾ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਗਏ ਹਨ | ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ 'ਤੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |