ਤਲਵੰਡੀ ਭਾਈ, 1 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਸਰਕਾਰੀ ਪ੍ਰਾਇਮਰੀ ਸਕੂਲ ਖੁਖਰਾਣਾ ਦੀ ਸ਼ਾਟਪੁੱਟ ਖਿਡਾਰਨ ਨੇ ਸਕੂਲੀ ਖੇਡਾਂ ਦੌਰਾਨ ਬਲਾਕ ਅਤੇ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਹਾਸਿਲ ਕਰਕੇ ਸ਼ਾਨਦਾਰ ਪ੍ਰਤਿਭਾ ਦਾ ਮੁਜ਼ਾਹਰਾ ਕੀਤਾ ਹੈ | ਸਰਕਾਰੀ ਪ੍ਰਾਇਮਰੀ ਸਕੂਲ ਖੁਖਰਾਣਾ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਸੰਦੀਪ ਕੌਰ ਪੁੱਤਰੀ ਮਨਜੀਤ ਸਿੰਘ ਨੇ ਸ਼ਾਟਪੁੱਟ ਮੁਕਾਬਲੇ ਵਿਚ ਭਾਗ ਲਿਆ | ਜਿਸ ਦੌਰਾਨ ਉਹ ਬਲਾਕ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਜੇਤੂ ਰਹੀ | ਉਕਤ ਵਿਦਿਆਰਥਣ ਦੀ ਇਸ ਪ੍ਰਾਪਤੀ 'ਤੇ ਉਸ ਦੇ ਮਾਣ ਹਿਤ ਸਕੂਲ ਸਟਾਫ਼ ਵਲੋਂ ਸੰਖੇਪ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸਕੂਲ ਮੱੁਖੀ ਕੁਲਵਿੰਦਰ ਕੌਰ ਨੇ ਵਿਦਿਆਰਥਣ ਨੂੰ ਸਨਮਾਨਿਤ ਕੀਤਾ | ਉਨ੍ਹਾਂ ਨੇ ਵਿਦਿਆਰਥਣ ਸੰਦੀਪ ਕੌਰ ਅਤੇ ਉਸ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਸ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਸਮੇਂ ਅਧਿਆਪਕਾ ਗੁਰਮੀਤ ਕੌਰ, ਗੁਰਪ੍ਰੀਤ ਸਿੰਘ, ਦਲੇਰ ਸਿੰਘ ਆਦਿ ਮੌਜੂਦ ਸਨ |