07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸੇਂਟ ਰਾਉ ਦਾਸ ਗੁਰੂਕੁਲ 'ਚ ਮਨਾਇਆ ਪੰਜਾਬ ਦਿਵਸ

Ad Position 21
No active advertisement
ਅਜੀਤ ਡੈਸਕ 02-11-2025
ਗੋਲੂ ਕਾ ਮੋੜ, 1 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਸੇਂਟ ਰਾਉ ਦਾਸ ਗੁਰੂਕੁਲ ਗੋਲੂ ਕਾ ਮੋੜ ਵਿਖੇ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਅਗਵਾਈ ਵਿਚ ਪੰਜਾਬ ਦੀ ਸੰਸਕਿ੍ਤੀ, ਰੰਗਾਂ ਅਤੇ ਰਿਵਾਜ਼ਾਂ ਨੂੰ ਦਰਸਾਉਂਦੇ ਪ੍ਰੋਗਰਾਮ ਪੇਸ਼ ਕਰਕੇ ਪੰਜਾਬ ਦਿਵਸ ਮਨਾਇਆ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਕਵਿਤਾਵਾਂ ਲੋਕ ਗੀਤ ਅਤੇ ਸੱਭਿਆਚਾਰਕ ਪ੍ਰਦਰਸ਼ਨਾਂ ਵਿਚ ਹਿੱਸਾ ਲੈ ਕੇ ਆਪਣੀ ਮਿੱਟੀ ਨਾਲ ਪਿਆਰ ਜਤਾਇਆ | ਇਸ ਮੌਕੇ ਅਧਿਆਪਕਾਂ ਨੇ ਪੰਜਾਬ ਦੇ ਇਤਿਹਾਸ, ਭਾਸ਼ਾ ਅਤੇ ਸੱਭਿਆਚਾਰ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ | ਪਿ੍ੰਸੀਪਲ ਪ੍ਰਸੰਨਤਾ ਰਾਣੀ ਨੇ ਸਭ ਨੂੰ ਪੰਜਾਬ ਦੀ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਤੇ ਨੌਜਵਾਨ ਪੀੜ੍ਹੀ ਵਿਚ ਪੰਜਾਬੀ ਭਾਸ਼ਾ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ | ਸਮਾਰੋਹ ਦੇ ਅੰਤ 'ਤੇ ਸਾਰੇ ਵਿਦਿਆਰਥੀਆਂ ਨੂੰ ਪੰਜਾਬ ਦਿਵਸ ਦੀ ਵਧਾਈ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਚਾਰ ਰੋਜ਼ਾ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਹੋਈਆਂ ਸੰਪੰਨ ਅਗਲੀ ਖ਼ਬਰ ਹਵਾਈ ਫਾਇਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਤਹਿਤ ਕੇਸ ਦਰਜ
Ad Position 24
No active advertisement