07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਕਾਨੂੰਗੋ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਡਾਇਰੈਕਟਰ ਭੌਂ ਰਿਕਾਰਡ ਨਾਲ ਕੀਤੀ ਬੈਠਕ <br/>

Ad Position 21
No active advertisement
ਅਜੀਤ ਡੈਸਕ 02-11-2025
ਸੰਗਰੂਰ, 1 ਨਵੰਬਰ (ਧੀਰਜ ਪਸੌਰੀਆ)-ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਇੱਕ ਵਫ਼ਦ ਨੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਦੀ ਅਗਵਾਈ ਵਿਚ ਕਾਨੂੰਗੋਆਂ ਦੀਆਂ ਮੰਗਾਂ ਨੂੰ ਲੈ ਕੇ ਭੌਂ ਰਿਕਾਰਡ ਵਿਭਾਗ ਦੇ ਡਾਇਰੈਕਟਰ ਗੁਲਪ੍ਰੀਤ ਸਿੰਘ ਅÏਲਖ ਅਤੇ ਡਿਪਟੀ ਡਾਇਰੈਕਟਰ ਤਪਨ ਭਨੋਟ ਨਾਲ ਬੈਠਕ ਕੀਤੀ! ਸੁਖਾਵੇਂ ਮਾਹੌਲ ਵਿਚ ਹੋਈ ਇਸ ਬੈਠਕ ਵਿਚ ਮੰਗਾਂ ਤੇ ਚਰਚਾ ਕਰਨ ਤੋਂ ਬਾਅਦ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ | ਬੈਠਕ ਦੌਰਾਨ ਸੁਪਰਡੈਂਟ ਗੁਲਸ਼ਨ ਕੁਮਾਰ, ਸੁਪਰਡੈਂਟ ਭੁਪਿੰਦਰ ਸਿੰਘ, ਸਟਾਫ਼ ਅਤੇ ਯੂਨੀਅਨ ਵਲੋਂ ਸੂਬਾ ਜਨਰਲ ਸਕੱਤਰ ਨਿਰਮਲ ਸਿੰਘ ਬਾਠ, ਸੂਬਾ ਖ਼ਜ਼ਾਨਚੀ ਪਲਵਿੰਦਰ ਸੂਦ, ਜ਼ਿਲ੍ਹਾ ਪ੍ਰਧਾਨ ਲੁਧਿਆਣਾ ਜਸਵੀਰ ਸਿੰਘ ਜੱਸੀ, ਜ਼ਿਲ੍ਹਾ ਪ੍ਰਧਾਨ ਕਪੂਰਥਲਾ ਗੁਰਸ਼ਰਨ ਸਿੰਘ ਥਿੰਦ ਅਤੇ ਜ਼ਿਲ੍ਹਾ ਜਰਨਲ ਸਕੱਤਰ ਰੂਪ ਨਗਰ ਬਿਕਰਮਜੀਤ ਸਿੰਘ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਦਾ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਚਾਰ ਰੋਜ਼ਾ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਹੋਈਆਂ ਸੰਪੰਨ
Ad Position 24