07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਦਿੱਲੀ ਪਬਲਿਕ ਸਕੂਲ ਅਬੋਹਰ ਦੀ ਨਵਿਯਾ ਗਰਗ ਨੇ ਰਾਜ ਪੱਧਰੀ ਕਰਾਟੇ ਮੁਕਾਬਲੇ 'ਚ ਕਾਂਸੀ ਦਾ ਤਗਮਾ ਜਿੱਤਿਆ

Ad Position 21
No active advertisement
ਅਜੀਤ ਡੈਸਕ 02-11-2025
ਅਬੋਹਰ, 1 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)- ਸਥਾਨਕ ਗੰਗਾਨਗਰ ਰੋਡ ਸਥਿਤ ਦਿੱਲੀ ਪਬਲਿਕ ਸਕੂਲ ਅਬੋਹਰ ਦੀ ਵਿਦਿਆਰਥਣ ਨਵਿਯਾ ਗਰਗ ਨੇ 69ਵੀਂ ਪੰਜਾਬ ਸਕੂਲ ਖੇਡਾਂ ਰਾਜ ਪੱਧਰੀ ਕਰਾਟੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ 14 ਕੁੜੀਆਂ ਦੇ 30 ਕਿੱਲੋਗਰਾਮ ਵਰਗ ਵਿਚ ਕਾਂਸੀ ਦਾ ਤਗਮਾ ਜਿੱਤਿਆ ਹੈ | ਇਸ ਪ੍ਰਾਪਤੀ ਨਾਲ ਸਕੂਲ ਦੇ ਨਾਲ-ਨਾਲ ਬੱਚੀ ਨੇ ਆਪਣੇ ਮਾਪਿਆਂ ਦਾ ਵੀ ਮਾਣ ਵਧਾਇਆ ਹੈ | ਇਸ ਮੌਕੇ ਸਕੂਲ ਪਿ੍ੰਸੀਪਲ ਸ਼੍ਰੀਮਤੀ ਸ਼ਵੇਤਾ ਜਸੂਜਾ ਨੇ ਨਵਿਯਾ, ਖੇਡ ਸਟਾਫ਼ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਨਵਿਯਾ ਨੇ ਇਹ ਉਪਲਬਧੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਆਤਮ ਵਿਸ਼ਵਾਸ ਨਾਲ ਹਾਸਲ ਕੀਤੀ ਹੈ | ਉਸ ਦੀ ਸਫਲਤਾ ਨਾ ਸਿਰਫ਼ ਡੀ.ਪੀ.ਐੱਸ ਸਕੂਲ ਲਈ ਸਗੋਂ ਪੂਰੇ ਖੇਤਰ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਨਵਿਯਾ ਅੱਗੇ ਵੀ ਸਕੂਲ ਅਤੇ ਸ਼ਹਿਰ ਦਾ ਨਾਮ ਰੌਸ਼ਨ ਕਰੇਗੀ ਅਤੇ ਹੋਰ ਵਿਦਿਆਰਥੀਆਂ ਨੂੰ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਧਾ ਕ੍ਰਿਸ਼ਨਾ ਮੰਦਰ ਵਿਖੇ ਭਜਨ ਗਾ ਕੇ ਅਤੇ ਕੇਕ ਕੱਟ ਕੇ ਮਨਾਇਆ ਸ੍ਰੀ ਖਾਟੂ ਸ਼ਿਆਮ ਦਾ ਜਨਮ ਦਿਨ ਅਗਲੀ ਖ਼ਬਰ ਮੇਰਾ ਪਰਿਵਾਰ ਵੈਲਫੇਅਰ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਲਗਾਇਆ
Ad Position 24