08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪੰਜਾਬ ਯੂਨੀਵਰਸਿਟੀ ਦੀ ਲੋਕਤੰਤਰਿਕ ਪਛਾਣ 'ਤੇ ਕੇਂਦਰ ਦਾ ਵੱਡਾ ਹਮਲਾ, ਬਣਾਈ ਨਵੀਂ ਬਾਡੀ-ਆਸ਼ੂ ਬੰਗੜ <br/>

Ad Position 21
No active advertisement
ਅਜੀਤ ਡੈਸਕ 02-11-2025
ਫਿਰੋਜ਼ਪੁਰ, 1 ਨਵੰਬਰ (ਸੁਖਵਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਦੇ ਇਤਿਹਾਸਕ ਅਧਿਕਾਰਾਂ ਅਤੇ ਵਿਲੱਖਣ ਪਛਾਣ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰਕੇ ਪੰਜਾਬ ਦੇ ਹੱਕਾਂ 'ਤੇ ਇਕ ਹੋਰ ਵੱਡਾ ਹਮਲਾ ਕੀਤਾ ਗਿਆ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਹਲਕਾ ਫਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਕਿਹਾ ਹੈ ਕਿ 59 ਸਾਲਾਂ ਦੇ ਇਤਿਹਾਸ ਵਿਚ ਪਹਿਲੀ ਵਾਰ ਪੰਜਾਬ ਯੂਨੀਵਰਸਿਟੀ ਦੀ ਲੋਕਤੰਤਰੀ ਢੰਗ ਨਾਲ ਚੁਣੀ ਗਈ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰ ਦਿੱਤਾ ਗਿਆ ਹੈ | ਇਸ ਦੀ ਥਾਂ ਕੇਂਦਰ ਸਰਕਾਰ ਵਲੋਂ ਪੂਰੀ ਤਰ੍ਹਾਂ ਨਾਲ ਨਾਮਜ਼ਦ ਮੈਂਬਰਾਂ ਵਾਲੀ ਨਵੀਂ ਬਾਡੀ ਥਾਪੀ ਗਈ ਹੈ | ਜਿਸ ਵਿਚ ਚੰਡੀਗੜ੍ਹ ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ਦੇ ਨੁਮਾਇੰਦੇ ਸ਼ਾਮਲ ਹਨ | ਇਸ ਕਦਮ ਨਾਲ ਯੂਨੀਵਰਸਿਟੀ ਦੇ ਪ੍ਰਸ਼ਾਸਕੀ ਢਾਂਚੇ ਵਿਚ ਚੋਣਾਂ ਦੀ ਪ੍ਰਣਾਲੀ ਖ਼ਤਮ ਹੋ ਗਈ ਹੈ ਅਤੇ ਹੁਣ ਇਸ ਦਾ ਸੰਚਾਲਨ ਰਾਜਨੀਤਿਕ ਤੇ ਪ੍ਰਸ਼ਾਸਨਿਕ ਲੋਕਾਂ ਵਲੋਂ ਕੀਤਾ ਜਾਵੇਗਾ | ਇਸ ਫ਼ੈਸਲੇ ਨੂੰ ਪੰਜਾਬ ਦੀ ਸਾਂਝੀ ਵਿਰਾਸਤ, ਸਿੱਖਿਆ, ਆਤਮ ਨਿਰਭਰਤਾ ਤੇ ਲੋਕਤੰਤਰਿਕ ਅਸੂਲਾਂ 'ਤੇ ਸਿੱਧਾ ਹਮਲਾ ਕਰਾਰ ਦਿੰਦਿਆਂ ਸਿਆਸੀ ਤੇ ਵਿੱਦਿਅਕ ਵਰਗਾਂ ਵਲੋਂ ਭਾਰੀ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ | ਵਿਰੋਧੀਆਂ ਨੇ ਮੰਗ ਕੀਤੀ ਹੈ ਕਿ ਯੂਨੀਵਰਸਿਟੀ ਦੀ ਪਹਿਲਾਂ ਵਾਂਗ ਚੋਣ ਪ੍ਰਣਾਲੀ ਮੁੜ ਬਹਾਲ ਕੀਤੀ ਜਾਵੇ ਤੇ ਪੰਜਾਬ ਦੀ ਵਿਲੱਖਣ ਪਛਾਣ ਦੀ ਰੱਖਿਆ ਕੀਤੀ ਜਾਵੇ | ਆਸ਼ੂ ਬੰਗੜ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਹੱਕਾਂ 'ਤੇ ਸਿੱਧਾ ਹਮਲਾ ਕੀਤਾ ਗਿਆ ਹੈ | ਯੂਨੀਵਰਸਿਟੀ ਹਮੇਸ਼ਾ ਪੰਜਾਬ ਦੀ ਸਿੱਖਿਆ ਅਤੇ ਸਭਿਆਚਾਰਕ ਵਿਰਾਸਤ ਦਾ ਪ੍ਰਤੀਕ ਰਹੀ ਹੈ, ਇਸ ਨਾਲ ਖਿਲਵਾੜ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪਰਾਲੀ ਦੇ ਮੁੱਦੇ ਨੂੰ ਲੈ ਕੇ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਸ੍ਰੀ ਰਾਧਾ ਕ੍ਰਿਸ਼ਨਾ ਮੰਦਰ ਵਿਖੇ ਭਜਨ ਗਾ ਕੇ ਅਤੇ ਕੇਕ ਕੱਟ ਕੇ ਮਨਾਇਆ ਸ੍ਰੀ ਖਾਟੂ ਸ਼ਿਆਮ ਦਾ ਜਨਮ ਦਿਨ
Ad Position 24