08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸਿਹਤ ਕਰਮਚਾਰੀਆਂ ਨੇ ਤੰਬਾਕੂਨੋਸ਼ੀ ਵਿਰੋਧੀ ਮੁਹਿੰਮ ਤਹਿਤ ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 02-11-2025
ਮਮਦੋਟ, 1 ਨਵੰਬਰ (ਸੁਖਦੇਵ ਸਿੰਘ ਸੰਗਮ)-ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰੇਖਾ ਭੱਟੀ ਦੇ ਹੁਕਮਾਂ ਅਨੁਸਾਰ ਸਿਹਤ ਕਰਮਚਾਰੀਆਂ ਨੇ ਸਰਕਾਰੀ ਹਾਈ ਸਕੂਲ ਵਹਾਗੇ ਵਾਲਾ ਵਿਖੇ ਤੰਬਾਕੂ ਰਹਿਤ ਮੁਹਿੰਮ ਤਹਿਤ ਸਕੂਲੀ ਬੱਚਿਆਂ ਨੂੰ ਤੰਬਾਕੂਨੋਸ਼ੀ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ | ਇਸ ਮੌਕੇ ਅਮਰਜੀਤ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਤੰਬਾਕੂ ਦੇ ਸੇਵਨ ਨਾਲ ਜਿੱਥੇ ਸਰੀਰ 'ਤੇ ਬੁਰਾ ਪ੍ਰਭਾਵ ਪੈਂਦਾ ਹੈ ਉੱਥੇ ਹੀ ਇਸ ਨਾਲ ਕੈਂਸਰ ਵਰਗਾ ਮਾਰੂ ਰੋਗ ਲੱਗ ਜਾਂਦਾ ਹੈ | ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਤੰਬਾਕੂ ਦੇ ਕਿਸੇ ਵੀ ਪ੍ਰਕਾਰ ਦੇ ਸੇਵਨ ਤੋਂ ਬਚਣਾਂ ਚਾਹੀਦਾ ਹੈ ਅਤੇ ਸਾਨੂੰ ਸਭ ਨੂੰ ਇਸ ਦੀ ਵਰਤੋਂ ਵਿਰੁੱਧ ਡਟ ਕੇ ਖੜਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਮਨੁੱਖ ਦੁਆਰਾ ਤੰਬਾਕੂਨੋਸ਼ੀ ਕਰਨ ਕਾਰਨ ਉਸ ਦੇ ਸਰੀਰ ਵਿਚ ਰੋਗਾਂ ਨਾਲ ਲੜਨ ਦੀ ਸ਼ਕਤੀ ਘਟ ਜਾਂਦੀ ਹੈ | ਜਿਸ ਕਾਰਨ ਬਹੁਤ ਸਾਰੀਆਂ ਬਿਮਾਰੀਆਂ ਘੇਰ ਲੈਂਦੀਆਂ ਹਨ ਅਤੇ ਮਨੁੱਖ ਦੀ ਅÏਸਤਨ ਉਮਰ ਘਟ ਜਾਂਦੀ ਹੈ | ਉਨ੍ਹਾਂ ਕਿਹਾ ਕਿ ਤੰਬਾਕੂ ਨਾਲ ਸਭ ਤੋਂ ਵੱਧ ਮੂੰਹ, ਗੱਲਾ ਅਤੇ ਫੇਫੜਿਆਂ ਦਾ ਕੈਂਸਰ ਅਤੇ ਪੇਟ, ਸਾਹ ਅਤੇ ਦੰਦਾਂ ਆਦਿ ਦੀਆਂ ਬਿਮਾਰੀਆਂ ਹੋਣ ਦਾ ਖ਼ਤਰਾ ਵਧੇਰੇ ਹੁੰਦਾ ਹੈ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵਲੋਂ ਕੋਟਪਾ (ਸਿਗਰਟ ਅਤੇ ਹੋਰ ਤੰਬਾਕੂ ਉਤਪਾਦ ) ਐਕਟ 2003 ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਕੋਟਪਾ ਐਕਟ ਦੀ ਧਾਰਾ 4 ਤਹਿਤ ਜਨਤਕ ਥਾਵਾਂ 'ਤੇ ਸਿਗਰਟ ਪੀਣ ਜਾਂ ਤੰਬਾਕੂਨੋਸ਼ੀ ਕਰਨ 'ਤੇ 200 ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ | ਅਤੇ ਐਕਟ ਦੀ ਧਾਰਾ 6 (ਏ) ਤਹਿਤ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾਂ ਕਿਸੇ ਤੰਬਾਕੂ ਉਤਪਾਦ ਦੀ ਵਿੱਕਰੀ ਕਰਨ ਦੀ ਪਾਬੰਦੀ ਹੈ ਜਦਕਿ ਧਾਰਾ 6(ਬੀ ) ਤਹਿਤ ਵਿੱਦਿਅਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿੱਕਰੀ 'ਤੇ ਸੇਵਨ ਕਰਨਾ ਵੀ ਕਾਨੂੰਨੀ ਅਪਰਾਧ ਹੈ | ਇਸ ਤੋਂ ਇਲਾਵਾ ਧਾਰਾ 5 ਤਹਿਤ ਕਿਸੇ ਵੀ ਤੰਬਾਕੂ ਪਦਾਰਥ ਦੀ ਸਿੱਧੇ ਜਾਂ ਅਸਿੱਧੇ ਰੂਪ ਵਿਚ ਇਸ਼ਤਿਹਾਰਬਾਜ਼ੀ ਨਹੀਂ ਕੀਤੀ ਜਾ ਸਕਦੀ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਅਮਨਦੀਪ ਹਸਪਤਾਲ ਵੱਲੋਂ ਫ਼ਿਰੋਜ਼ਪੁਰ ਲੰਗਰ ਸੇਵਾ ਨੂੰ ਭੇਟ ਕੀਤਾ ਰਾਸ਼ਨ ਅਗਲੀ ਖ਼ਬਰ ਪਰਾਲੀ ਦੇ ਮੁੱਦੇ ਨੂੰ ਲੈ ਕੇ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਪਿੰਡਾਂ ਦਾ ਦੌਰਾ
Ad Position 24