ਫ਼ਿਰੋਜ਼ਪੁਰ, 1 ਨਵੰਬਰ (ਗੁਰਿੰਦਰ ਸਿੰਘ)-ਜੈਨੇਸਿਸ ਡੈਂਟਲ ਕਾਲਜ ਅਤੇ ਹਸਪਤਾਲ ਵਲੋਂ ਸਥਾਨਕ ਕੈਰਲ ਕਾਨਵੈਂਟ ਸਕੂਲ ਵਿਚ ਮੁਫ਼ਤ ਡੈਂਟਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ 'ਤੇ ਡਾ. ਸੁਕੀਰਤ ਕੌਰ, ਡਾ. ਸੁਲੇਖਾ ਅਤੇ ਡਾ. ਰਾਹੁਲ ਯਾਦਵ ਨੇ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਦੰਦਾਂ ਬਾਰੇ ਜਾਗਰੂਕ ਕੀਤਾ | ਡਾਕਟਰਾਂ ਨੇ ਬੱਚਿਆਂ ਨੂੰ ਦੰਦਾਂ ਦੀ ਸਹੀ ਸਫ਼ਾਈ, ਬੁਰਸ਼ ਕਰਨ ਦਾ ਢੰਗ ਅਤੇ ਖਾਣ-ਪੀਣ ਵਿਚ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ, ਤਾਂ ਜੋ ਭਵਿੱਖ 'ਚ ਦੰਦਾਂ ਨਾਲ ਸੰਬੰਧਿਤ ਬਿਮਾਰੀਆਂ ਤੋਂ ਬਚਿਆ ਜਾ ਸਕੇ | ਸਕੂਲ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਜੈਨੇਸਿਸ ਡੈਂਟਲ ਕਾਲਜ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਕੈਂਪ ਬੱਚਿਆਂ ਦੀ ਸਿਹਤ ਲਈ ਬਹੁਤ ਲਾਭਦਾਇਕ ਹੁੰਦੇ ਹਨ | ਪ੍ਰੋਗਰਾਮ ਦੀ ਸਫਲਤਾ ਵਿਚ ਕਾਲਜ ਦੇ ਪੀ.ਆਰ.ਓ. ਰਣਜੀਤ ਸਿੰਘ, ਮਨਜੀਤ ਸਿੰਘ ਅਤੇ ਸਕੂਲ ਸਟਾਫ਼ ਦਾ ਵਿਸ਼ੇਸ਼ ਯੋਗਦਾਨ ਰਿਹਾ |