10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਫਿਰੋਜ਼ਪੁਰ, 2 ਨਵੰਬਰ (ਰਾਕੇਸ਼ ਚਾਵਲਾ)-ਪਹਿਲੇ ਪਾਤਿਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ਹਿਰ ਤੇ ਛਾਉਣੀ ਦੇ ਵੱਖ-ਵੱਖ ਗੁਰਦਵਾਰਿਆਂ ਵਿਚ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ | ਜਿਸ ਦੇ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ ਉੱਥੇ ਨਗਰ ਕੀਰਤਨ ਵੀ ਸਜਾਏ ਗਏ ਹਨ | ਇਸ ਦੇ ਚੱਲਦੇ ਫਿਰੋਜ਼ਪੁਰ ਛਾਉਣੀ ਦੇ ਖ਼ਾਲਸਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸੰਗਤਾਂ ਦੇ ਸਹਿਯੋਗ ਨਾਲ ਕੱਢੇ ਗਏ ਨਗਰ ਕੀਰਤਨ ਬਾਰੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਤਿੰਦਰਜੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ ਨਗਰ ਕੀਰਤਨ ਵਿਚ ਵੱਡੀ ਸੰਖਿਆ 'ਚ ਸੰਗਤਾਂ ਨੇ ਭਾਗ ਲਿਆ | ਨਗਰ ਕੀਰਤਨ ਵਿਚ ਪੰਥ ਪ੍ਰਸਿੱਧ ਰਾਗੀ ਅਤੇ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ | ਉਹਨਾਂ ਦੱਸਿਆ ਕਿ ਨਗਰ ਕੀਰਤਨ ਦੌਰਾਨ ਗਤਕਾ ਟੀਮ ਨੇ ਆਪਣੇ ਵੱਖਰੇ ਅੰਦਾਜ਼ ਵਿਚ ਜੌਹਰ ਦਿਖਾਏ | ਨਗਰ ਕੀਰਤਨ ਦੌਰਾਨ ਸੰਗਤਾਂ ਵਲੋਂ ਸ਼ਬਦ ਕੀਰਤਨ ਕਰਦੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਕਵਿਤਾਵਾਂ ਸੁਣਾਈਆਂ ਗਈਆਂ | ਪ੍ਰਧਾਨ ਸਤਿੰਦਰਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼੍ਰੀ ਅਖੰਡ ਪਾਠ ਆਰੰਭ ਕੀਤਾ ਗਿਆ ਹੈ ਜਿਸ ਦੇ ਭੋਗ 5 ਨਵੰਬਰ ਨੂੰ ਸਵੇਰੇ 8.30 ਵਜੇ ਪਾਏ ਜਾਣਗੇ | ਪਾਠ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਹੋਵੇਗਾ ਜਿਸ 'ਚ ਵੱਖ-ਵੱਖ ਰਾਗੀ ਜੱਥੇ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ | ਇਸੇ ਤਰਾਂ ਰਾਤ ਦੇ ਦੀਵਾਨ ਸ਼ਾਮ 6 ਵਜੇ ਸ਼੍ਰੀ ਰਹਿਰਾਸ ਦੇ ਪਾਠ ਤੋਂ ਬਾਅਦ ਸ਼ੁਰੂ ਹੋਣਗੇ | ਇਸ ਮੌਕੇ ਪ੍ਰਬੰਧਕ ਕਮੇਟੀ ਖ਼ਾਲਸਾ ਗੁਰਦੁਆਰਾ ਫਿਰੋਜ਼ਪੁਰ ਛਾਉਣੀ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਸੰਖਿਆ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਾਈਵੇ ਉੱਤੇ ਨਾਜਾਇਜ਼ ਡੈਕੋਰੇਸ਼ਨ ਅਤੇ ਹੋਰਡਿੰਗਾਂ ਵਿਰੁੱਧ ਨੈਸ਼ਨਲ ਹਾਈਵੇ ਅਥਾਰਿਟੀ ਕਰੇ ਸਖ਼ਤ ਕਾਰਵਾਈ-ਫੁਰਮਾਨ ਸਿੰਘ... ਅਗਲੀ ਖ਼ਬਰ ਵੱਖ -ਵੱਖ ਵਿਭਾਗਾਂ ਦੇ ਮੁਲਾਜ਼ਮ ਸਟੇਟ ਕਰਮਚਾਰੀ ਦਲ ਵਿਚ ਹੋਏ ਸ਼ਾਮਿਲ <br/>
Ad Position 24