10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸਰਕਾਰੀ ਸਕੂਲ ਠੱਠਾ ਕਿਸ਼ਨ ਸਿੰਘ ਵਾਲਾ 'ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਜ਼ੀਰਾ, 2 ਨਵੰਬਰ (ਪ੍ਰਤਾਪ ਸਿੰਘ ਹੀਰਾ)-ਜ਼ਿਲ੍ਹਾ ਫ਼ਿਰੋਜ਼ਪੁਰ ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਜ਼ੀਰਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੱਠਾ ਕਿਸ਼ਨ ਸਿੰਘ ਵਾਲਾ ਜ਼ੀਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਸਕੂਲ ਪਿ੍ੰਸੀਪਲ ਹਿਤਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਵਿਚਕਾਰ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਭਾਸ਼ਣ, ਕਵਿਤਾ, ਕੁਇਜ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਪਹਿਲੇ ਦੂਸਰੇ ਤੀਸਰੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਐਨ.ਜੀ.ਓ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਬਾਕੀ ਵਿਦਿਆਰਥੀਆਂ ਨੂੰ ਵੀ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਨੇ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰਾਂ ਵਲੋਂ ਸਕੂਲ ਵਿਚ ਪ੍ਰੋਗਰਾਮ ਕਰਨ ਤੇ ਧੰਨਵਾਦ ਕਰਦਿਆਂ ਅੱਗੋਂ ਤੋਂ ਵੀ ਸਕੂਲ ਵਿਚ ਪ੍ਰੋਗਰਾਮ ਕਰਨ ਲਈ ਕਿਹਾ | ਇਸ ਮੌਕੇ ਸਮਾਗਮ ਵਿਚ ਸਤਿੰਦਰ ਸਚਦੇਵਾ ਜ਼ਿਲ੍ਹਾ ਵਾਈਸ ਚੇਅਰਮੈਨ, ਵਿਜੇ ਮੋਗਾ ਪ੍ਰਧਾਨ ਇੰਟਰਨੈਸ਼ਨਲ ਕਲੱਬ, ਤਰਸੇਮ ਸਿੰਘ ,ਗੁਰਪ੍ਰੀਤ ਸਿੰਘ ਡੀ.ਪੀ, ਗੁਰਸੇਵਕ ਸਿੰਘ, ਗੁਰਪ੍ਰੀਤ ਸਿੰਘ, ਸਵਰਨਾ ਬਾਈ, ਜਸਕਰਨ, ਮਿਸ ਪਲਕ, ਧਵਨ ਜੋਤੀ ਨੇਹਾ ਮੱਕੜ, ਦਰਸ਼ਨ ਸਿੰਘ, ਸੰਤੋਖ ਸਿੰਘ, ਸਰਬਜੀਤ ਕੌਰ, ਸੰਦੀਪ ਕੌਰ ਆਦਿ ਅਧਿਆਪਕ ਹਾਜ਼ਰ ਸਨ | ਇਸ ਮੌਕੇ ਸਟੇਜ ਸਕੱਤਰ ਦੀ ਜ਼ਿਮੇਵਾਰੀ ਮਾਸਟਰ ਗੁਰਪ੍ਰੀਤ ਸਿੰਘ ਵਲੋਂ ਬਾਖ਼ੂਬੀ ਨਿਭਾਈ ਗਈ |

Ad Position 22
No active advertisement
ਪਿਛਲੀ ਖ਼ਬਰ ਹਰ ਅÏਖੀ ਘੜੀ 'ਚ ਪੰਜਾਬ ਵਾਸੀਆਂ ਦੀ ਬਾਂਹ ਅਕਾਲੀ ਦਲ ਨੇ ਫੜੀ-ਹਰਪਿੰਦਰ ਸਿੰਘ ਮਾਨ ਅਗਲੀ ਖ਼ਬਰ ਕਸਬਾ ਮੁੱਦਕੀ ਦੇ ਸ਼ਿਵ ਮੰਦਰ ਵਿਚ ਧੂਮਧਾਮ ਨਾਲ ਕੀਤਾ ਮਾਤਾ ਤੁਲਸੀ ਦਾ ਵਿਆਹ <br/>
Ad Position 24