ਗੁਰੂਹਰਸਹਾਏ, 2 ਨਵੰਬਰ(ਹਰਚਰਨ ਸਿੰਘ ਸੰਧੂ)-ਪਿਛਲੇ ਮਹੀਨਿਆਂ ਵਿਚ ਪੰਜਾਬ ਅੰਦਰ ਆਏਾ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਜਿੱਥੇ ਸਮਾਜ ਸੇਵੀ ਸੰਸਥਾਵਾਂ, ਪੰਜਾਬ ਵਾਸੀ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵਲੋਂ ਆਪੋ ਆਪਣੇ ਤਰੀਕੇ ਅਤੇ ਸਾਧਨਾ ਰਾਹੀਂ ਮਦਦ ਕੀਤੀ ਗਈ ਸੀ ਉੱਥੇ ਹੀ ਹੁਣ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਸਹੂਲਤ ਲਈ ਕਈ ਤਰ੍ਹਾਂ ਦੀ ਰਾਹਤ ਸਮਗਰੀ ਭੇਜੀ ਜਾ ਰਹੀ ਹੈ | ਸ਼ੋ੍ਰਮਣੀ ਅਕਾਲੀ ਦਲ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਯੋਗਦਾਨ ਪਾਇਆ ਗਿਆ ਹੈ | ਜਿਸ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਤਹਿਤ ਹਲਕਾ ਗੁਰੂਹਰਸਹਾਏ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਬੀਜਣ ਲਈ ਕਣਕ ਦਾ ਬੀਜ ਭੇਜਿਆ ਗਿਆ | ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਦੇ ਬੇਟੇ ਹਰਪਿੰਦਰ ਸਿੰਘ ਮਾਨ ਨੇ ਹਲਕਾ ਖਡੂਰ ਸਾਹਿਬ ਲਈ ਉੱਥੋਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮਦਦ ਵਾਸਤੇ 500 ਏਕੜ ਜ਼ਮੀਨ 'ਚ ਕਣਕ ਬੀਜਣ ਲਈ ਬੀਜ ਦਾ ਟਰੱਕ ਰਵਾਨਾ ਕੀਤਾ ਗਿਆ | ਇਸ ਮੌਕੇ ਤੇ ਹਰਪਿੰਦਰ ਸਿੰਘ ਮਾਨ ਨੇ ਕਿਹਾ ਕਿ ਜਦੋਂ ਵੀ ਕੋਈ ਅÏਖੀ ਘੜੀ ਆਉਂਦੀ ਹੈ ਤਾਂ ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਆਪਣੇ ਪੰਜਾਬ ਵਾਸੀਆਂ ਦੀ ਬਾਂਹ ਫੜੀ ਹੈ | ਉਹਨਾਂ ਇਸ ਸਹਾਇਤਾ ਲਈ ਪਾਏ ਯੋਗਦਾਨ ਲਈ ਹਲਕਾ ਗੁਰੂਹਰਸਹਾਏ ਦੇ ਦੇ ਸਭਨਾਂ ਲੋਕਾਂ ਦਾ ਧੰਨਵਾਦ ਕੀਤਾ | ਟਰੱਕ ਰਵਾਨਾ ਕਰਨ ਸਮੇਂ ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ ਮੈਂਬਰ ਸ਼੍ਰੋਮਣੀ ਕਮੇਟੀ, ਗੁਰਪ੍ਰੀਤ ਸਿੰਘ ਲੱਖੋ ਕੇ, ਗੁਰਬਾਜ਼ ਸਿੰਘ ਰੱਤੇ ਵਾਲਾ, ਗੁਰਸੇਵਕ ਸਿੰਘ ਸਰਕਲ ਪ੍ਰਧਾਨ, ਮੇਜਰ ਸਿੰਘ, ਹਰਵਿੰਦਰ ਸਿੰਘ ਸੰਤ, ਪ੍ਰੀਤਮ ਸਿੰਘ ਬਾਠ, ਲਖਵਿੰਦਰ ਸਿੰਘ ਮਹਿਮਾ, ਸੁਖਦੇਵ ਸਿੰਘ ਕੜਮਾ, ਹਰਜਿੰਦਰ ਸਿੰਘ ਕਿਲੀ, ਗੁਰਮੀਤ ਸਿੰਘ, ਗੁਰਬਖ਼ਸ਼ ਸਿੰਘ ਆਦਿ ਸਮੇਤ ਕਈ ਹੋਰ ਪਤਵੰਤੇ ਅਤੇ ਪਿੰਡਾਂ ਤੋਂ ਅਕਾਲੀ ਵਰਕਰ ਸਮਰੱਥਕ ਹਾਜ਼ਰ ਸਨ |