ਖੋਸਾ ਦਲ ਸਿੰਘ, 2 ਨਵੰਬਰ (ਮਨਪ੍ਰੀਤ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਿਸਾਨ ਆਗੂਆਂ ਨੇ ਡੀ.ਏ.ਪੀ. ਖਾਦ ਦੀ ਕਾਲਾਬਾਜ਼ਾਰੀ ਅਤੇ ਹੋਰ ਕਿਸਾਨੀ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਸ਼ਿਕਾਇਤ ਹੈ ਕਿ ਨਿੱਜੀ ਡੀਲਰਾਂ ਵੱਲੋਂ ਡੀ.ਏ.ਪੀ. ਖਾਦ ਦੇ ਨਾਲ ਜ਼ਬਰਦਸਤੀ ਹੋਰ ਉਤਪਾਦ ਦਿੱਤਾ ਜਾ ਰਿਹਾ ਹੈ ਜਿਸ ਨਾਲ ਕਿਸਾਨਾਂ ਦੀ ਵੱਡੀ ਲੁੱਟ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਜੇਕਰ ਕਿਸਾਨ ਇਹ ਸਮਾਨ ਨਹੀਂ ਲੈਂਦਾ ਤਾਂ ਉਸ ਨੰੂ ਇਹ ਬੋਰੀ 1800-1900 ਰੁਪਏ ਬਲੈਕ 'ਤੇ ਖਾਦ ਦਿੱਤੀ ਜਾਂਦੀ ਹੈ, ਜੋ ਕਿ ਕਿਸਾਨਾਂ ਨਾਲ ਬੇਇਨਸਾਫ਼ੀ ਹੈ | ਡੀਲਰਾਂ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਖ਼ਿਲਾਫ਼ ਆਵਾਜ਼ ਉਠਾਉਂਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਤਾਂ ਡੀ.ਏ.ਪੀ. ਖਾਦ ਸਹੀ ਰੇਟ 'ਤੇ ਵੀ ਲੈਣ ਤੋਂ ਅਸਮਰਥ ਹੈ, ਕਿਉਂਕਿ ਝੋਨੇ ਦਾ ਝਾੜ ਇਸ ਵਾਰ 25 ਪ੍ਰਤੀਸ਼ਤ ਘੱਟ ਹੋਇਆ ਹੈ | ਖੇਤੀਬਾੜੀ ਵਿਭਾਗ ਕੁੰਭਕਰਨੀ ਨੀਂਦੇ ਸੁੱਤਾ ਪਿਆ ਹੈ | ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀ ਸਾਰ ਨਾ ਲਈ ਤਾਂ ਆਉਣ ਵਾਲੇ ਦਿਨਾਂ ਵਿਚ ਇਸ ਦੇ ਭਿਆਨਕ ਸਿੱਟੇ ਨਿਕਲਣਗੇ | ਉਨ੍ਹਾਂ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਾਲਾਬਾਜ਼ਾਰੀ ਵੱਲ ਧਿਆਨ ਦੇ ਕੇ ਇਨ੍ਹਾਂ ਵੱਡੇ ਡੀਲਰਾਂ ਨੂੰ ਨੱਥ ਪਾਈ ਜਾਵੇ ਅਤੇ ਗ਼ਰੀਬ ਕਿਸਾਨ ਦੀ ਸਾਰ ਲਈ ਜਾਵੇ | ਇਸ ਮੌਕੇ ਕਿਰਨਪਾਲ ਸਿੰਘ ਮੋਲੀ ਪੰਜਾਬ ਮੀਤ ਪ੍ਰਧਾਨ, ਹਰਦਿਆਲ ਸਿੰਘ ਪੰਜਾਬ ਮੀਤ ਪ੍ਰਧਾਨ, ਸੁਖਮੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਚਮਕੌਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਜਲੌਰ ਸਿੰਘ ਜ਼ਿਲ੍ਹਾ ਖ਼ਜ਼ਾਨਚੀ, ਬਲਵਿੰਦਰ ਸਿੰਘ ਜ਼ੀਰਾ, ਜਸਕਰਨ ਸਿੰਘ ਕੋਠੇ, ਬਲਕਾਰ ਪ੍ਰਧਾਨ, ਦਲਜੀਤ ਸਿੰਘ ਬੁੱਟਰ ਬਲਾਕ ਪ੍ਰਧਾਨ, ਚਮਕੌਰ ਸਿੰਘ ਬਲਾਕ ਪ੍ਰਧਾਨ, ਪਲਵਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਮਰੂੜ, ਸੁਖਦੇਵ ਸਿੰਘ, ਡਾ: ਹਾਮਦ ਵਾਲਾ ਉਤਾੜ, ਮਿਨੰਦਾ ਖੋਸਾ, ਰੇਸ਼ਮ ਸਿੰਘ ਮਨਸੂਰਦੇਵਾ, ਸਲਵਿੰਦਰ ਸਿੰਘ ਪਾਲੂਵਾਲਾ, ਅਨੰਦ ਸਿੰਘ ਕੱਚਰਭੰਨ, ਗੁਰਪ੍ਰਤਾਪ ਸਿੰਘ ਅਲੀਪੁਰ ਆਦਿ ਨੇ ਕਿਹਾ ਕਿ ਜੇਕਰ ਖਾਦ ਡੀਲਰਾਂ ਨੂੰ ਜਲਦ ਨੱਥ ਨਹੀਂ ਪਾਈ ਜਾਂਦੀ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ |