ਮੁੱਦਕੀ, 2 ਨਵੰਬਰ (ਅਗਰਵਾਲ)-ਸਮੂਹ ਸਾਧ-ਸੰਗਤਾਂ ਅਤੇ ਇਲਾਕੇ ਦੇ ਸਹਿਯੋਗ ਨਾਲ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਿਖੇ 5 ਨਵੰਬਰ ਨੂੰ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਹ ਜਾਣਕਾਰੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਕਮੇਟੀ ਮੁੱਦਕੀ ਦੇ ਪ੍ਰਧਾਨ ਕੇਵਲ ਸਿੰਘ ਬਰਾੜ ਤੇ ਮੈਨੇਜਰ ਬਾਬਾ ਗੁਰਜੰਟ ਸਿੰਘ ਨੇ ਦਿੰਦਿਆਂ ਦੱਸਿਆ ਕਿ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 3 ਨਵੰਬਰ ਨੂੰ ਸ਼ੁਰੂ ਹੋਣਗੇ ਅਤੇ 5 ਨਵੰਬਰ 2025 ਦਿਨ ਬੁੱਧਵਾਰ ਨੂੰ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਕੀਰਤਨੀ ਜਥਾ ਸੰਗਤਾਂ ਨੂੰ ਗੁਰ ਉਪਦੇਸ਼ ਸੁਣਾ ਕੇ ਨਿਹਾਲ ਕਰੇਗਾ | ਅਖੀਰ 'ਚ ਗੁਰੂ ਕਾ ਅਤੁੱਟ ਲੰਗਰ ਵਰਤੇਗਾ | ਉਨ੍ਹਾਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਧਾਰਮਿਕ ਸਮਾਗਮ 'ਚ ਵੱਧ-ਚੜ੍ਹ ਕੇ ਪਹੁੰਚਣ |