11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪਿੰਡ ਮਨਸੂਰਦੇਵਾ ਵਿਖੇ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

Ad Position 21
repet_subhas-goyals [Copy P29]
ਸੰਗਤਾਂ ਦੇ ਨਾਲ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ, ਉਨ੍ਹਾਂ ਦੀ ਪਤਨੀ ਸੰਦੀਪ ਕੌਰ |. (ਸੱਜੇ) ਵਾਰਾਂ ਗਾਇਣ ਕਰਦਾ ਹੋਇਆ ਸੁਰਜੀਤ ਸਿੰਘ ਵਾਰਿਸ ਦਾ ਢਾਡੀ ਜਥਾ | ਤਸਵੀਰਾਂ-ਹਰਜੀਤ ਸਿੰਘ ਗਿੱਲ <br/> 03-11-2025
ਜ਼ੀਰਾ, 2 ਨਵੰਬਰ (ਹਰਜੀਤ ਸਿੰਘ ਗਿੱਲ)-ਨਜ਼ਦੀਕੀ ਪਿੰਡ ਮਨਸੂਰਦੇਵਾ ਦੇ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਇੱਥੋਂ ਦੀ ਗੁਰਦੁਆਰਾ ਕਮੇਟੀ ਵਲੋਂ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਸਬੰਧ ਵਿਚ ਸ਼੍ਰੀ ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏੇ | ਜਿਸ ਵਿਚ ਸ਼ਹੀਦ ਭਾਈ ਬੇਅੰਤ ਸਿੰਘ ਦੇ ਫ਼ਰਜ਼ੰਦ ਭਾਈ ਸਰਬਜੀਤ ਸਿੰਘ ਖ਼ਾਲਸਾ ਮੈਂਬਰ ਪਾਰਲੀਮੈਂਟ ਹਲਕਾ ਫ਼ਰੀਦਕੋਟ ਅਤੇ ਉਨ੍ਹਾਂ ਦੀ ਪਤਨੀ ਸੰਦੀਪ ਕੌਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਸਰਬਜੀਤ ਸਿੰਘ ਖ਼ਾਲਸਾ ਨੇ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮੌਤ ਕਾਰਨ ਆਪਣੇ ਪਰਿਵਾਰ 'ਤੇ ਬੀਤੇ ਬਹੁਤ ਹੀ ਦੁਖਦਾਈ ਸਮੇਂ ਨੂੰ ਸੰਗਤਾਂ ਨਾਲ ਸਾਂਝਾ ਕੀਤਾ | ਇਸ ਦੌਰਾਨ ਪ੍ਰਸਿੱਧ ਪੰਥਕ ਢਾਡੀ ਸੁਰਜੀਤ ਸਿੰਘ ਵਾਰਿਸ ਦੇ ਜੱਥੇ ਵਲੋਂ ਜੂਨ 1984 ਮੌਕੇ ਸ਼੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਫ਼ੌਜੀ ਹਮਲੇ ਦਾ ਵਿਸਥਾਰ ਸਹਿਤ ਵਰਣਨ ਕੀਤਾ ਅਤੇ ਇਸ ਦੌਰਾਨ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਸਮੇਤ ਨਾਲ ਦੇ ਸਿੰਘ ਸਿੰਘਣੀਆਂ ਦੀਆਂ ਸ਼ਹਾਦਤਾਂ ਦਾ ਵੇਰਵਾ ਸਾਂਝਾ ਕਰਦਿਆਂ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀਆਂ ਹੋਈਆਂ ਸ਼ਹੀਦੀਆਂ ਦਾ ਵਿਸਥਾਰ ਸਹਿਤ ਪ੍ਰਸੰਗ ਅਤੇ ਢਾਡੀ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮੇਂ ਪ੍ਰਬੰਧਕਾਂ ਵਲੋਂ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ ਉਨ੍ਹਾਂ ਦੀ ਪਤਨੀ ਸੰਦੀਪ ਕੌਰ ਅਤੇ ਹੋਰ ਪੰਥਕ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਸਟੇਜ ਸਕੱਤਰ ਦੀ ਜ਼ਿੰਮੇਵਾਰੀ ਦਵਿੰਦਰ ਸਿੰਘ ਹਰੀਏਵਾਲਾ ਨੇ ਨਿਭਾਈ | ਇਸ ਮੌਕੇ ਪਰਮਜੀਤ ਸਿੰਘ ਖ਼ਾਲਸਾ, ਜਗਜੀਤ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਮਾਸਟਰ ਸੁਖਵਿੰਦਰ ਸਿੰਘ, ਦਲੇਰ ਸਿੰਘ ਡੋਡ ਪ੍ਰਧਾਨ ਫੈਡਰੇਸ਼ਨ, ਹਰਜਿੰਦਰ ਸਿੰਘ ਹਸ਼ਮਤ ਵਾਲਾ, ਅਮਰਜੀਤ ਸਿੰਘ ਮਠਾੜੂ, ਸੁਖਦੇਵ ਸਿੰਘ ਮਹੀਂਆਂ ਵਾਲਾ ਖ਼ੁਰਦ, ਕੁਲਵੰਤ ਸਿੰਘ ਗਾਦੜੀਵਾਲਾ, ਜਸਵਿੰਦਰ ਸਿੰਘ ਗਾਦੜੀਵਾਲਾ, ਅਮਰੀਕ ਸਿੰਘ ਕੱਚਰਭੰਨ, ਰਘੁਵੀਰ ਸਿੰਘ ਸਨ੍ਹੇਰ, ਅਮਰਜੀਤ ਸਿੰਘ ਝੱਤਰਾ, ਗੁਰਮੀਤ ਸਿੰਘ ਹਕੂਮਤ ਵਾਲਾ, ਨਿਰਵੈਰ ਸਿੰਘ ਜ਼ਿਲ੍ਹਾ ਆਬਜ਼ਰਵਰ, ਮਹਾਂਬੀਰ ਸਿੰਘ ਬਲਾਕ ਆਗੂ ਮੱਲ੍ਹਾਂ ਵਾਲਾ, ਗੁਰਦੀਪ ਸਿੰਘ ਮੱਲਾਂਵਾਲਾ, ਰਣਜੋਧ ਸਿੰਘ ਜ਼ੀਰਾ, ਹਰਦੀਪ ਸਿੰਘ ਹਰਦਾਸਾ ਅਤੇ ਕਰਨਵੀਰ ਸਿੰਘ ਮੈਂਬਰ ਆਈ ਟੀ ਸੈੱਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਤਿਨਾਮ ਸਰਬ ਕਲਿਆਣ ਟਰੱਸਟ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਲਈ 2. 50 ਲੱਖ ਰੁਪਏ ਦੀਆਂ ਫ਼ੀਸਾਂ ਦਿੱਤੀਆਂ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਿਖੇ ਗੁਰਪੁਰਬ ਸਮਾਗਮ 5 ਨੂੰ
Ad Position 24