06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
repet_subhas-goyals [Copy P29]
ਗੁਰੂਹਰਸਹਾਏ ਵਿਖੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ | (ਸੱਜੇ) ਨਗਰ ਕੀਰਤਨ ਦੌਰਾਨ ਭਾਈ ਧਿਆਨ ਸਿੰਘ ਦਾ ਜਥਾ ਕੀਰਤਨ ਕਰਦਾ ਹੋਇਆ | <br/> 04-11-2025
ਗੁਰੂਹਰਸਹਾਏ/ਗੋਲੂ ਕਾ ਮੋੜ, 3 ਨਵੰਬਰ (ਹਰਚਰਨ ਸਿੰਘ ਸੰਧੂ, ਸੁਰਿੰਦਰ ਸਿੰਘ ਪੁਪਨੇਜਾ)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੱਖ ਸਨਾਤਨ ਧਰਮਸ਼ਾਲਾ (ਵੱਡਾ ਗੁਰਦੁਆਰਾ) ਵਲੋਂ ਹਰ ਸਾਲ ਦੀ ਤਰ੍ਹਾਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਵਿਚ ਸਥਾਨਕ ਸ਼ਹਿਰ ਤੋਂ ਇਲਾਵਾ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਸੰਗਤਾਂ ਨੇ ਸ਼ਰਧਾ ਨਾਲ ਸ਼ਿਰਕਤ ਕੀਤੀ | ਗਤਕਾ ਪਾਰਟੀ ਵਲੋਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੌਹਰ ਦਿਖਾਏ ਜਾ ਰਹੇ ਸਨ ਅਤੇ ਉਨ੍ਹਾਂ ਦੇ ਪਿੱਛੇ ਬੈਂਡ ਨਾਲ ਜੀਵਨ ਜਯੋਤੀ ਪਬਲਿਕ ਸਕੂਲ, ਖ਼ਾਲਸਾ ਮਿਸ਼ਨ ਅਕੈੱਡਮੀ, ਜੇ.ਕੇ.ਐੱਸ ਪਬਲਿਕ ਸਕੂਲ, ਜੀ. ਟੀ ਪਬਲਿਕ ਸਕੂਲ ਅਤੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀ ਚੱਲ ਰਹੇ ਸਨ | ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਸਨ ਅਤੇ ਅੱਗੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਝਾੜੂ ਲਗਾਉਣ ਦੇ ਨਾਲ-ਨਾਲ ਪਾਣੀ ਦਾ ਛਿੜਕਾਅ ਵੀ ਕਰ ਰਹੀਆਂ ਸਨ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਫੁਹਾਰਾ ਚੌਂਕ, ਫ਼ਰੀਦਕੋਟ ਰੋਡ, ਮੁਕਤਸਰ ਰੋਡ ਕੁੱਟੀ ਚੌਕ ਤੋਂ ਵਾਪਸ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਸ਼ਹਿਰ ਦੀਆਂ ਸੰਗਤਾਂ ਨੇ ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਥਾਵਾਂ 'ਤੇ ਸਵਾਗਤੀ ਗੇਟ ਬਣਾਏ ਅਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਅਤੇ ਸੰਗਤਾਂ ਵਿਚ ਪ੍ਰਸ਼ਾਦ ਦੇ ਰੂਪ 'ਚ ਫਲ ਤੇ ਮਠਿਆਈਆਂ ਆਦਿ ਵੰਡੀਆਂ ਗਈਆਂ | ਇਸ ਮੌਕੇ ਭਾਈ ਧਿਆਨ ਸਿੰਘ, ਭਾਈ ਦਲਜੀਤ ਸਿੰਘ ਗੱਬਰ ਸੰਗਤਾਂ ਨੂੰ ਸ਼ਬਦ ਕੀਰਤਨ ਦੁਆਰਾ ਨਿਹਾਲ ਕਰ ਰਹੇ ਸਨ | ਇਸ ਮੌਕੇ ਸੰਗਤਾਂ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸਤਪਾਲ ਸਿੰਘ ਬਾਵਾ, ਰਾਜਨ ਵੋਹਰਾ, ਆਤਮਜੀਤ ਸਿੰਘ ਡੇਵਿਡ ਪ੍ਰਧਾਨ ਨਗਰ ਕੌਂਸਲ, ਦੀਪਕ ਆਵਲਾ, ਛਿੰਦਰਪਾਲ ਸਿੰਘ ਭੋਲਾ ਐੱਮ.ਸੀ, ਹੈਪੀ ਦੁੱਗਲ, ਅਸ਼ਵਨੀ ਨਰੂਲਾ, ਬਾਵਾ ਅਨੂਪ ਸਿੰਘ, ਰਾਜਿੰਦਰ ਵਧਵਾ ਰਾਜੂ, ਹਰਪ੍ਰੀਤ ਸਿੰਘ ਸੋਢੀ, ਵਿਕੀ ਮਾਨਕਟਾਲਾ, ਵਿਕੀ ਸੇਠੀ ਐਮ.ਸੀ, ਜਗਦੀਸ਼ ਕੁਮਾਰ ਆਦਿ ਹਾਜ਼ਰ ਸਨ | ਇਸ ਮੌਕੇ ਸਤਪਾਲ ਬਾਵਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਪਿਛਲੇ ਕਈ ਦਿਨਾਂ ਤੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਅਰੰਭ ਕੀਤੀ ਗਈ ਸੀ | ਜਿੰਨ੍ਹਾ ਦੇ ਭੋਗ ਸਮੂਹ ਆਵਲਾ ਪਰਿਵਾਰ ਵਲੋਂ 5 ਨਵੰਬਰ ਨੂੰ ਪਾਏ ਜਾਣਗੇ | ਆਂਵਲਾ ਪਰਿਵਾਰ ਵਲੋਂ 5 ਨਵੰਬਰ ਦੇ ਸਮਾਗਮ ਵਿਚ ਇਲਾਕੇ ਦੀਆਂ ਸੰਗਤਾਂ ਨੂੰ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਬੇਨਤੀ ਕੀਤੀ ਹੈ | ਇਸ ਤੋਂ ਇਲਾਵਾ ਰਾਤ ਸਮੇਂ ਰਹਿਰਾਸ ਸਾਹਿਬ ਦੇ ਪਾਠ ਤੋਂ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ ਅਤੇ ਸਮਾਪਤੀ ਤੋਂ ਬਾਅਦ ਗਤਕੇ ਦੀਆਂ ਵਿਸ਼ੇਸ਼ ਟੀਮਾਂ ਵਲੋਂ ਆਪਣੇ ਜੌਹਰ ਦਿਖਾਏ ਜਾਣਗੇ ਅਤੇ ਆਤਿਸ਼ਬਾਜ਼ੀ ਵੀ ਹੋਵੇਗੀ | ਰਾਤਰੀ ਦੇ ਸਮਾਗਮਾਂ ਵਿਚ ਪ੍ਰਬੰਧਕਾਂ ਵਲੋਂ ਕਾਫ਼ੀ ਅਤੇ ਮਠਿਆਈਆਂ ਵੰਡੀਆਂ ਜਾਣਗੀਆਂ | ਪ੍ਰਬੰਧਕਾਂ ਨੇ ਅਪੀਲ ਕੀਤੀ ਹੈ ਕਿ ਇਲਾਕੇ ਦੀਆਂ ਸਮੂਹ ਸੰਗਤਾਂ ਇਹਨਾਂ ਮਹਾਨ ਗੁਰਮਤਿ ਸਮਾਗਮਾਂ ਵਿਚ ਨੂੰ ਵੱਧ ਚੜ੍ਹ
Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਐਮ. ਗੁਰੂਹਰਸਹਾਏ ਵਲੋਂ ਪਰਾਲੀ ਦੇ ਮੁੱਦੇ ਨੂੰ ਲੈ ਕੇ ਵੱਖ-ਵੱਖ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਬਿਨਾਂ ਟਿਕਟ ਸਫ਼ਰ ਕਰਨ ਵਾਲੇ ਯਾਤਰੀਆਂ ਵਿਰੁੱਧ ਰੇਲ ਵਿਭਾਗ ਦੀ ਵੱਡੀ ਕਾਰਵਾਈ
Ad Position 24