05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

6 ਨਵੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਪਲੇਸਮੈਂਟ ਕੈਂਪ/ਰੋਜ਼ਗਾਰ ਮੇਲੇ ਦਾ ਆਯੋਜਨ

Ad Position 21
repet_subhas-goyals [Copy P29]
ਅਜੀਤ ਡੈਸਕ 04-11-2025
ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀਮਤੀ ਵੈਸ਼ਾਲੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ 6 ਨਵੰਬਰ ਨੂੰ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਵਿਖੇ ਪਲੇਸਮੈਂਟ ਕੈਂਪ/ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਰੁਜ਼ਗਾਰ ਮੇਲੇ ਮੌਕੇ ਸਿਕਿਓਰਟੀ 'ਤੇ ਇੰਟੈਲੀਜੈਂਸ ਸਰਵਿਸ ਇੰਡੀਆ ਲਿਮਟਿਡ ਵਿਚ ਸਿਕਿਉਰਿਟੀ ਗਾਰਡ ਲਈ ਲੜਕੇ ਦੀਆਂ ਪੋਸਟਾਂ ਲਈ ਇੰਟਰਵਿਊ ਲਈ ਜਾਣੀ ਹੈ | ਉਨ੍ਹਾਂ ਦੱਸਿਆ ਕਿ ਸਿਕਿਉਰਿਟੀ ਗਾਰਡ ਲਈ ਘੱਟੋ ਘੱਟ ਯੋਗਤਾ ਦਸਵੀਂ ਪਾਸ ਹੈ ਤੇ ਉਮਰ ਸੀਮਾ 19 ਤੋਂ 40 ਸਾਲ ਤੱਕ ਅਤੇ ਕੱਦ ਘੱਟ ਤੋਂ ਘੱਟ 5 ਫੁੱਟ 6 ਇੰਚ, ਭਾਰ 56 ਤੋਂ 90 ਕਿੱਲੋ, ਛਾਤੀ 80 ਸੈਂਟੀਮੀਟਰ ਤੋਂ 85 ਸੈਂਟੀਮੀਟਰ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਤਨਖ਼ਾਹ 18 ਹਜ਼ਾਰ ਤੋਂ 20 ਹਜ਼ਾਰ ਨਿਰਧਾਰਿਤ ਕੀਤੀ ਗਈ ਹੈ | ਉਮੀਦਵਾਰ ਆਪਣੇ ਸਾਰੇ ਜ਼ਰੂਰੀ ਦਸਤਾਵੇਜ਼ ਜਿਵੇਂ ਕਿ 10ਵੀ, ਗਰੈਜੂਏਸ਼ਨ ਅਤੇ ਬਾਇਓ ਡਾਟਾ ਆਦਿ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ | ਪਲੇਸਮੈਂਟ ਅਫ਼ਸਰ ਰਾਜ ਸਿੰਘ ਨੇ ਦੱਸਿਆ ਕਿ 6 ਨਵੰਬਰ ਨੂੰ ਸਵੇਰੇ 10 ਤੋਂ 1 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਕਮਰਾ ਨੰ. 502, ਚੌਥੀ ਮੰਜ਼ਿਲ ਡੀ.ਸੀ. ਕੰਪਲੈਕਸ ਫ਼ਾਜ਼ਿਲਕਾ ਵਿਖੇ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾਵੇਗਾ | ਇਹ ਭਰਤੀ ਸਾਬਕਾ ਫ਼ੌਜੀਆਂ ਲਈ ਨਹੀਂ ਹੈ |
Ad Position 22
No active advertisement
ਪਿਛਲੀ ਖ਼ਬਰ ਮੈਡਮ ਖ਼ੁਸ਼ਬੂ ਸਵਨਾ ਨੇ ਗੁਰਦੁਆਰਾ ਸ੍ਰੀ ਨਾਮਦੇਵ ਵਿਖੇ ਆਯੋਜਿਤ ਸਮਾਗਮ ਦੌਰਾਨ ਕੀਤੀ ਸ਼ਿਰਕਤ <br/> ਅਗਲੀ ਖ਼ਬਰ ਤੇਜੱਸਵੀ ਫਾੳਾੂਡੇਸ਼ਨ ਨੇ ਆਧਾਰਸ਼ਿਲਾ ਸਕੂਲ 'ਚ ਕਰਵਾਇਆ ਜਾਗਰੂਕਤਾ ਸੈਸ਼ਨ <br/>
Ad Position 24