05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਮੈਡਮ ਖ਼ੁਸ਼ਬੂ ਸਵਨਾ ਨੇ ਗੁਰਦੁਆਰਾ ਸ੍ਰੀ ਨਾਮਦੇਵ ਵਿਖੇ ਆਯੋਜਿਤ ਸਮਾਗਮ ਦੌਰਾਨ ਕੀਤੀ ਸ਼ਿਰਕਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-11-2025
ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵੱਖ ਵੱਖ ਸਮਾਗਮ ਕਰਵਾਏ ਜਾ ਰਹੇ ਹਨ | ਇਸ ਦੌਰਾਨ ਖ਼ੁਸ਼ੀ ਫਾੳਾੂਡੇਸ਼ਨ ਦੇ ਚੇਅਰਪਰਸਨ ਮੈਡਮ ਖ਼ੁਸ਼ਬੂ ਸਵਨਾ ਨੇ ਗੁਰਦੁਆਰਾ ਸ੍ਰੀ ਨਾਮਦੇਵ ਸਾਹਿਬ ਵਿਖੇ ਸ਼ਿਰਕਤ ਕਰਦਿਆਂ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਪਾਠੀ ਸਿੰਘ ਵਲੋਂ ਸ਼ਬਦ ਕੀਰਤਨ ਗਾਏ ਗਏ | ਉਨ੍ਹਾਂ ਕਿਹਾ ਕਿ ਸ਼ਬਦ ਕੀਰਤਨ ਨਾਲ ਮਨ ਨੂੰ ਜੋ ਸਕੂਨ ਮਿਲਦਾ ਹੈ ਉਹ ਬਿਆਨ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਗੁਰਦੁਆਰੇ ਵਿਚ ਜਾ ਕੇ ਇੰਜ ਜਾਪਦਾ ਹੈ ਜਿਵੇਂ ਗੁਰੂ ਸਾਡੇ ਨਾਲ ਹੀ ਮੌਜੂਦ ਹਨ | ਇਸ ਮੌਕੇ ਖ਼ੁਸ਼ਬੂ ਸਵਨਾ ਨੇ ਕਿਹਾ ਕਿ ਗੁਰੂ ਸਾਹਿਬਾਨਾ ਦੀਆਂ ਕਥਨੀਆਂ ਸਾਡੀ ਜ਼ਿੰਦਗੀ ਨੂੰ ਸਹੀ ਰਸਤੇ 'ਤੇ ਪਾਉਂਦੀਆਂ ਹਨ | ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਹਮੇਸ਼ਾ ਸਾਡੇ ਨਾਲ ਹੀ ਹੁੰਦੇ ਹਨ ਤੇ ਕਦੇ ਵੀ ਸਾਡਾ ਮਾੜਾ ਨਹੀਂ ਹੋਣ ਦਿੰਦੇ |

Ad Position 22
No active advertisement
ਪਿਛਲੀ ਖ਼ਬਰ ਸਿਟੀਜ਼ਨ ਵੈੱਲਫੇਅਰ ਕੌਂਸਲ ਵਲੋਂ ਪ੍ਰਾਇਮਰੀ ਸਕੂਲ ਅਰਾਈਆਂਵਾਲਾ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ <br/> ਅਗਲੀ ਖ਼ਬਰ 6 ਨਵੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਪਲੇਸਮੈਂਟ ਕੈਂਪ/ਰੋਜ਼ਗਾਰ ਮੇਲੇ ਦਾ ਆਯੋਜਨ
Ad Position 24