05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਮਾਤਾ ਗੁਜਰੀ ਪਬਲਿਕ ਸਕੂਲ 'ਚ ਕਰਵਾਏ ਖੇਡ ਮੁਕਾਬਲੇ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-11-2025
ਜਲਾਲਾਬਾਦ, 3 ਨਵੰਬਰ (ਕਰਨ ਚੁਚਰਾ)-ਮਾਤਾ ਗੁਜਰੀ ਪਬਲਿਕ ਸਕੂਲ ਹਮੇਸ਼ਾ ਆਪਣੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮੋਹਰੀ ਰਿਹਾ ਹੈ | ਇਸ ਦੇ ਲਈ ਸਕੂਲ ਵਿਚ ਸਮੇਂ-ਸਮੇਂ 'ਤੇ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ ਤਾਂ ਕਿ ਬੱਚੇ ਆਪਣੇ ਫਿਟਨੈੱਸ ਅਤੇ ਸਰੀਰਕ ਵਿਕਾਸ ਵੱਲ ਪੂਰਾ ਧਿਆਨ ਦੇ ਸਕਣ | ਇਸ ਦੇ ਚੱਲਦੇ ਹੀ ਪਿਛਲੇ ਹਫ਼ਤੇ ਤੀਸਰੀ ਤੋਂ ਅੱਠਵੀਂ ਜਮਾਤ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਇਸ ਵਿਚ 100 ਮੀਟਰ ਦੌੜ, 200 ਮੀਟਰ ਦੌੜ, ਰੱਸਾ ਕੱਸੀ ਮੁਕਾਬਲੇ, ਸਪੂਨ ਰੇਸ, ਅਤੇ ਹੋਰ ਵੀ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਪਿ੍ੰਸੀਪਲ ਮੈਡਮ ਪਰਵਿੰਦਰਜੀਤ ਕੌਰ ਖੇਡ ਮੁਕਾਬਲੇ ਵਿਚ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਨ੍ਹਾਂ ਖੇਡ ਮੁਕਾਬਲਿਆਂ ਦੇ ਬਾਰੇ ਵਿਚ ਆਪਣੇ ਵਿਚਾਰ ਪੇਸ਼ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਲਈ ਵੱਧ ਤੋਂ ਵੱਧ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ ਤਾਂ ਕਿ ਵਿਦਿਆਰਥੀ ਤੰਦਰੁਸਤ ਰਹਿ ਸਕਣ ਅਤੇ ਆਪਣੇ ਸਰਬਪੱਖੀ ਵਿਕਾਸ ਦੇ ਵੱਲ ਧਿਆਨ ਦੇ ਸਕਣ | ਉਨ੍ਹਾਂ ਨੇ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਸਹਿਯੋਗ ਦੇਣ ਦੇ ਲਈ ਡੀ .ਪੀ. ਅਧਿਆਪਕਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇੱਥੇ ਇਹ ਵੀ ਖ਼ਾਸ ਤੌਰ ਤੇ ਦੱਸਣ ਯੋਗ ਹੈ ਕਿ ਮਾਤਾ ਗੁਜਰੀ ਪਬਲਿਕ ਸਕੂਲ ਦੇ ਵਿਚ ਹਰ ਖੇਡ ਦੇ ਲਈ ਬਹੁਤ ਹੀ ਮਾਹਿਰ ਡੀ ਪੀ ਅਧਿਆਪਕ ਨਿਯੁਕਤ ਕੀਤੇ ਗਏ ਹਨ | ਜੋ ਕਿ ਸਮੇਂ ਸਮੇਂ ਤੇ ਵਿਦਿਆਰਥੀਆਂ ਵਿਚ ਅਜਿਹੇ ਮੁਕਾਬਲੇ ਕਰਵਾਉਂਦੇ ਰਹਿੰਦੇ ਹਨ | ਇਸ ਸਕੂਲ ਦੇ ਖਿਡਾਰੀ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਉੱਚ ਪੱਧਰੀ ਤੌਰ ਤੇ ਇਨਾਮ ਹਾਸਲ ਕਰਦੇ ਰਹਿੰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਜ਼ਮੀਨਾਂ ਵੇਚਣ ਅਤੇ ਕੇਂਦਰ ਦੇ ਬਿਜਲੀ ਬਿੱਲ ਵਿਰੁੱਧ ਬਿਜਲੀ ਕਾਮੇ ਸੜਕਾਂ 'ਤੇ ਉੱਤਰੇ- ਮੰਗ ਪੱਤਰ ਵ... ਅਗਲੀ ਖ਼ਬਰ ਸਿਟੀਜ਼ਨ ਵੈੱਲਫੇਅਰ ਕੌਂਸਲ ਵਲੋਂ ਪ੍ਰਾਇਮਰੀ ਸਕੂਲ ਅਰਾਈਆਂਵਾਲਾ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ <br/>
Ad Position 24