05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਪਦਾਰਥ ਬਰਾਮਦ

Ad Position 21
repet_subhas-goyals [Copy P29]
ਅਜੀਤ ਡੈਸਕ 04-11-2025
ਫਿਰੋਜ਼ਪੁਰ,3 ਨਵੰਬਰ (ਸੁਖਵਿੰਦਰ ਸਿੰਘ)-ਕੇਂਦਰੀ ਜੇਲ੍ਹ ਫਿਰੋਜ਼ਪੁਰ ਦੀ ਰੁਟੀਨ ਵਿਚ ਤਲਾਸ਼ੀ ਦੌਰਾਨ ਜੇਲ੍ਹ ਪ੍ਰਬੰਧਕੀ ਟੀਮ ਵਲੋਂ ਕਈ ਪਾਬੰਦੀਸ਼ੁਦਾ ਪਦਾਰਥ ਬਰਾਮਦ ਕੀਤੇ ਗਏ | ਜਾਣਕਾਰੀ ਅਨੁਸਾਰ ਤਲਾਸ਼ੀ ਦੌਰਾਨ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ਤੋਂ ਕੁੱਲ 8 ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਪਦਾਰਥ ਲਾਵਾਰਸ ਹਾਲਤ ਵਿਚ ਮਿਲੇ | ਜੇਲ੍ਹ ਪ੍ਰਸ਼ਾਸਨ ਨੇ ਤੁਰੰਤ ਸਾਰੇ ਬਰਾਮਦ ਸਮਾਨ ਨੂੰ ਕਬਜ਼ੇ ਵਿਚ ਲੈ ਕੇ ਰਿਪੋਰਟ ਤਿਆਰ ਕਰਕੇ ਪੁਲਿਸ ਨੂੰ ਸੌਂਪ ਦਿੱਤੀ ਹੈ | ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਰੁਟੀਨ ਤੌਰ 'ਤੇ ਕੀਤੀਆਂ ਜਾਂਦੀਆਂ ਹਨ ਤਾਂ ਜੋ ਜੇਲ੍ਹ ਅੰਦਰ ਕਿਸੇ ਵੀ ਗੈਰ ਕਾਨੂੰਨੀ ਗਤੀਵਿਧੀ ਨੂੰ ਰੋਕਿਆ ਜਾ ਸਕੇ | ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਹੈ ਕਿ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਲੋਂ ਭੇਜੇ ਅਲੱਗ-ਅਲੱਗ ਪੱਤਰ ਨੰਬਰਾਂ ਵਿਚ ਲਿਖਿਆ ਹੈ ਕਿ ਕੇਂਦਰੀ ਜੇਲ੍ਹ ਚੋਂ ਰੁਟੀਨ ਤਲਾਸ਼ੀ ਦੌਰਾਨ 8 ਮੋਬਾਈਲ ਫੋਨ, 309 ਪੁੜੀਆਂ ਜਰਦਾ, 1 ਚਾਰਜਰ, 8 ਡੱਬੀਆਂ ਸਿਗਰਟ, 442 ਨਸ਼ੀਲੇ ਜਾਪਦੇ ਕੈਪਸੂਲ ਬਰਾਮਦ ਹੋਏ ਹਨ | ਸਾਰੀ ਸਮਗਰੀ ਨੂੰ ਬਰਾਮਦ ਕਰਕੇ ਅਣਪਛਾਤੇ ਵਿਅਕਤੀ ਤੇ 42/52 ਏ ਪਰੀਸੰਨਜ਼ ਐਕਟ ਤਹਿਤ ਮੁਕਦਮਾ ਦਰਜ ਕੀਤਾ |
Ad Position 22
No active advertisement
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਫਾਰ ਵੂਮੈਨ ਵਲੋਂ 'ਨੈਸ਼ਨਲ ਕੈਮਿਸਟਰੀ ਵੀਕ' ਦਾ ਆਯੋਜਨ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਜ਼ਮੀਨਾਂ ਵੇਚਣ ਅਤੇ ਕੇਂਦਰ ਦੇ ਬਿਜਲੀ ਬਿੱਲ ਵਿਰੁੱਧ ਬਿਜਲੀ ਕਾਮੇ ਸੜਕਾਂ 'ਤੇ ਉੱਤਰੇ- ਮੰਗ ਪੱਤਰ ਵ...
Ad Position 24