05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸ਼੍ਰੋਮਣੀ ਅਕਾਲੀ ਦਲ ਨੇ ਹੜ੍ਹ ਪੀੜਤ ਕਿਸਾਨਾਂ ਲਈ ਨੰਨੂ ਦੀ ਅਗਵਾਈ ਹੇਠ ਪ੍ਰਭਾਵਿਤ ਪਿੰਡਾਂ ਲਈ ਭੇਜਿਆ ਕਣਕ ਦਾ ਬੀਜ- ਸੇਖੋਂ ਨੇ ਝੰਡੀ ਦੇ ਕੇ ਕੀਤਾ ਰਵਾਨਾ <br/>

Ad Position 21
repet_subhas-goyals [Copy P29]
ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਕਣਕ ਦੇ ਬੀਜ ਦੀਆਂ ਟਰਾਲੀਆਂ ਨੂੰ ਝੰਡੀ ਦੇ ਕੇ ਰਵਾਨਾ ਕਰਦੇ ਜਨਮੇਜਾ ਸਿੰਘ ਸੇਖੋਂ ਨਾਲ ਸੁਖਪਾਲ ਸਿੰਘ ਨੰਨੂ, ਜੁਗਿੰਦਰ ਸਿੰਘ ਜਿੰਦੂ ਅਤੇ ਹੋਰ ਆਗੂ | ਅਜੀਤ ਤਸਵੀਰ <br/> 04-11-2025
ਫਿਰੋਜ਼ਪੁਰ, 3 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਵਿਚ ਹਾਲ ਹੀ ਦੌਰਾਨ ਆਏ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਦੀ ਸਹਾਇਤਾ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਮਦਦ ਦਾ ਹੱਥ ਵਧਾਇਆ ਗਿਆ ਹੈ | ਇਸ ਲੜੀ ਨੂੰ ਅੱਗੇ ਵਧਾਉਂਦੇ ਹੋਏ ਅੱਜ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਹੜ੍ਹ ਪੀੜਤ ਪਿੰਡਾਂ ਲਈ ਕਣਕ ਦਾ ਬੀਜ ਭੇਜਿਆ ਗਿਆ | ਇਹ ਮਦਦ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਦੀ ਅਗਵਾਈ ਹੇਠ ਰਵਾਨਾ ਕੀਤੀ ਗਈ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਖਪਾਲ ਸਿੰਘ ਨੰਨੂ ਦੀ ਰਿਹਾਇਸ਼ ਮਮਦੋਟ ਹਾਊਸ ਤੋਂ ਲਗਭਗ 3000 ਗੱਟਾ ਕਣਕ ਦਾ ਬੀਜ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਤਿਆਰ ਕਰਕੇ ਭੇਜਿਆ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪ੍ਰੀਤਮ ਸਿੰਘ ਮਲਸੀਆਂ ਸਮੇਤ ਕਈ ਸੀਨੀਅਰ ਅਕਾਲੀ ਆਗੂ ਮੌਜੂਦ ਸਨ | ਇਸ ਮੌਕੇ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਮੌਜੂਦਾ ਭਗਵੰਤ ਮਾਨ ਸਰਕਾਰ ਵਲੋਂ ਹੜ੍ਹ ਪੀੜਤਾਂ ਨੂੰ ਪੂਰੀ ਤਰ੍ਹਾਂ ਵਿਸਾਰ ਦਿੱਤਾ ਗਿਆ ਹੈ ਜਦਕਿ ਅਕਾਲੀ ਦਲ ਪੀੜਤ ਪਿੰਡਾਂ ਵਿਚ ਰਾਹਤ ਸਮਗਰੀ ਪਹੁੰਚਾਉਣ, ਕਿਸਾਨਾਂ ਨੂੰ ਬੀਜ ਮੁਹੱਈਆ ਕਰਨ, ਡੀਜ਼ਲ ਅਤੇ ਪਸ਼ੂਆਂ ਲਈ ਚਾਰੇ ਦੀ ਸਹੂਲਤ ਦੇਣ 'ਚ ਕੋਈ ਕਸਰ ਨਹੀਂ ਛੱਡ ਰਿਹਾ | ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹ ਪੀੜਤਾਂ ਨਾਲ ਜੋ ਵਾਅਦਾ ਕੀਤਾ ਗਿਆ ਸੀ | ਉਸ ਦੀ ਪਾਲਨਾ ਕਰਦਿਆਂ ਇਹ ਸਹਾਇਤਾ ਦਿੱਤੀ ਜਾ ਰਹੀ ਹੈ | ਇਸ ਮੌਕੇ ਮੌਜੂਦ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਿਲਬਾਗ ਸਿੰਘ ਵਿਰਕ, ਬਲਕਾਰ ਸਿੰਘ ਢਿੱਲੋਂ, ਬਲਕਰਨ ਜੀਤ ਸਿੰਘ ਹਾਜੀ ਵਾਲਾ, ਜੁਗਰਾਜ ਸਿੰਘ ਆਦਿ ਨੇ ਵੀ ਪੀੜਤ ਪਿੰਡਾਂ ਦੇ ਲੋਕਾਂ ਨਾਲ ਏਕਤਾ ਜਤਾਈ | ਇਸ ਮੌਕੇ ਜੋਗਾ ਸਿੰਘ ਮੁਰਕ ਵਾਲਾ, ਅਮਨਜੀਤ ਸਿੰਘ, ਕੁਲਵਿੰਦਰ ਸਿੰਘ ਬਲਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਸਕੂਲ ਹਰੀਪੁਰਾ ਦੀਆਂ ਕੁੜੀਆਂ ਨੇ ਕਬੱਡੀ ਵਿਚ ਚਾਂਦੀ ਦਾ 'ਤੇ ਮੁੰਡਿਆਂ ਨੇ ਕਾਂਸੀ ਦਾ ਤਗਮਾ ਜਿੱਤਿਆ <br/... ਅਗਲੀ ਖ਼ਬਰ ਦੇਵ ਸਮਾਜ ਕਾਲਜ ਫਾਰ ਵੂਮੈਨ ਵਲੋਂ 'ਨੈਸ਼ਨਲ ਕੈਮਿਸਟਰੀ ਵੀਕ' ਦਾ ਆਯੋਜਨ <br/>
Ad Position 24