11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਤੋਂ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 05-11-2025
ਜ਼ੀਰਾ, 4 ਨਵੰਬਰ (ਹਰਜੀਤ ਸਿੰਘ ਗਿੱਲ, ਪ੍ਰਤਾਪ ਸਿੰਘ ਹੀਰਾ)-ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਜ਼ੀਰਾ ਤੋਂ ਇੱਥੋਂ ਦੀ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਫੁੱਲਾਂ ਨਾਲ ਸਜਾਈ ਹੋਈ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਜਾ ਰਹੀ ਸੀ | ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜ਼ੀਰਾ ਤੋਂ ਰਵਾਨਾ ਹੋ ਕੇ ਪੁਰਾਣੀ ਕਚਹਿਰੀ ਰੋਡ, ਰੇਲਵੇ ਰੋਡ ਘੰਟਾ ਘਰ ਚੌਂਕ, ਫਰੈਂਡਜ਼ ਐਨਕਲੇਵ ਅਤੇ ਪਿੱਪਲ ਵਾਲੀ ਗਲੀ ਵਿਚ ਦੀ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਵਾਪਸ ਪਹੁੰਚ ਕੇ ਸਮਾਪਤ ਹੋਇਆ | ਇਸ ਦੌਰਾਨ ਰਸਤੇ ਵਿਚ ਸ਼ਰਧਾਲੂਆਂ ਵਲੋਂ ਸਵਾਗਤੀ ਗੇਟ ਬਣਾਏ ਗਏ ਸਨ ਅਤੇ ਫੁੱਲਾਂ ਦੀ ਵਰਖਾ ਕਰਕੇ ਇਸ ਨਗਰ ਕੀਰਤਨ ਦਾ ਆਪਣੇ ਗਲੀ- ਮੁਹੱਲਿਆਂ ਵਿਚ ਪਹੁੰਚਣ 'ਤੇ ਸੰਗਤਾਂ ਵਲੋਂ ਸ਼ਰਧਾ ਦੇ ਨਾਲ ਸਵਾਗਤ ਕੀਤਾ ਗਿਆ | ਇਸ ਦੌਰਾਨ ਸ਼ਰਧਾਲੂਆਂ ਵਲੋਂ ਸੰਗਤਾਂ ਲਈ ਮਠਿਆਈਆਂ, ਫਰੂਟ, ਪਕੌੜਿਆਂ ਅਤੇ ਚਾਹ ਆਦਿ ਦੇ ਵੱਖ- ਵੱਖ ਥਾਵਾਂ 'ਤੇ ਲੰਗਰ ਵੀ ਲਗਾਏ ਗਏ | ਇਸ ਨਗਰ ਕੀਰਤਨ ਦੇ ਮੂਹਰੇ ਮੂਹਰੇ ਸੰਗਤਾਂ ਵਲੋਂ ਪਾਣੀ ਦੇ ਛਿੜਕਾਅ ਦੇ ਨਾਲ ਝਾੜੂ ਲਗਾਉਣ ਦੀ ਸੇਵਾ ਵੀ ਕੀਤੀ ਜਾ ਰਹੀ ਸੀ | ਇਸ ਦੌਰਾਨ ਗਤਕਾ ਟੀਮ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਇਸ ਸਮੇਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਕੀਰਤਨੀ ਜਥੇ ਭਾਈ ਹਰਨੇਕ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਰਸਭਿੰਨੇ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਵਿਧਾਇਕ ਨਰੇਸ਼ ਕਟਾਰੀਆ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਡਾ. ਰਸ਼ਪਾਲ ਸਿੰਘ ਗਿੱਲ ਸਾਬਕਾ ਪ੍ਰਧਾਨ, ਕੁਲਵੰਤ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਹਰਵਿੰਦਰ ਸਿੰਘ ਸਿੰਘ ਸਕੱਤਰ, ਇੰਦਰਜੀਤ ਸਿੰਘ ਖ਼ਜ਼ਾਨਚੀ, ਭਾਈ ਹਰਵਿੰਦਰ ਸਿੰਘ ਕਥਾਵਾਚਕ, ਅਮਰੀਕ ਸਿੰਘ, ਬਲਜਿੰਦਰ ਸਿੰਘ ਗਿੱਲ, ਬਲਜਿੰਦਰ ਸਿੰਘ ਢਿੱਲੋਂ, ਅਮਰੀਕ ਸਿੰਘ ਆਹੂਜਾ, ਬਲਜੀਤ ਸਿੰਘ ਆਹੂਜਾ, ਹਾਕਮ ਸਿੰਘ, ਅਨਿਲ ਬਜਾਜ, ਬੇਅੰਤ ਸਿੰਘ, ਹਰਪਾਲ ਸਿੰਘ ਦਰਸ਼ਨ, ਬਲਬੀਰ ਸਿੰਘ ਖ਼ਾਲਸਾ, ਗੁਰਭਗਤ ਸਿੰਘ ਗਿੱਲ, ਪਰਮਜੀਤ ਸਿੰਘ ਬੰਡਾਲਾ, ਸੁਖਦੇਵ ਸਿੰਘ ਸਰਪੰਚ, ਗੁਰਸੇਵਕ ਸਿੰਘ ਫ਼ਰਨੀਚਰ ਵਾਲੇ ਅਤੇ ਹਰਜੀਤ ਸਿੰਘ ਵਧਵਾ ਆਦਿ ਸਮੇਤ ਵੱਡੀ ਗਿਣਤੀ ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਵਲੋਂ ਹੜ੍ਹ ਪੀੜਤ ਕਿਸਾਨਾਂ ਦੀ ਕਣਕ ਬਿਜਾਈ ਲਈ 300 ਗੱਟਾ ਡੀ. ਏ. ਪੀ ਖਾਦ ਦਾ ਖ਼ਰੀਦਿਆ ਅਗਲੀ ਖ਼ਬਰ ਲਿਟਲ ਲਰਨਰਜ਼ ਪ੍ਰੀਸਕੂਲ ਵਿਖੇ ਗੁਰਪੁਰਬ ਮਨਾਇਆ <br/>
Ad Position 24